PUNJABMAILUSA.COM

ਅਮਰੀਕਨ ਸਿੱਖ ਕਾਕਸ ਅਤੇ ਹੋਰ ਸਿੱਖ ਜਥੇਬੰਦੀਆਂ ਦੀ ਮਿਹਨਤ ਸਦਕਾ 80 ਕੈਦੀਆਂ ਦੀ ਕਿਸੇ ਵੇਲੇ ਹੋ ਸਕਦੀ ਹੈ ਰਿਹਾਈ

 Breaking News

ਅਮਰੀਕਨ ਸਿੱਖ ਕਾਕਸ ਅਤੇ ਹੋਰ ਸਿੱਖ ਜਥੇਬੰਦੀਆਂ ਦੀ ਮਿਹਨਤ ਸਦਕਾ 80 ਕੈਦੀਆਂ ਦੀ ਕਿਸੇ ਵੇਲੇ ਹੋ ਸਕਦੀ ਹੈ ਰਿਹਾਈ

ਅਮਰੀਕਨ ਸਿੱਖ ਕਾਕਸ ਅਤੇ ਹੋਰ ਸਿੱਖ ਜਥੇਬੰਦੀਆਂ ਦੀ ਮਿਹਨਤ ਸਦਕਾ 80 ਕੈਦੀਆਂ ਦੀ ਕਿਸੇ ਵੇਲੇ ਹੋ ਸਕਦੀ ਹੈ ਰਿਹਾਈ
August 01
10:30 2018

ਦੋ ਕਾਂਗਰਸਮੈਨਾਂ ਵੱਲੋਂ ਅਜਿਹੀਆਂ ਗ੍ਰਿਫ਼ਤਾਰੀਆਂ ਨੂੰ ਰੋਕਣ ਲਈ ਪੇਸ਼ ਕੀਤਾ ਜਾ ਰਿਹੈ ਬਿੱਲ
ਸ਼ੈਰੀਡਨ (ਓਰੇਗਨ), 1 ਅਗਸਤ (ਪੰਜਾਬ ਮੇਲ)- ਪਿਛਲੇ ਲੰਮੇ ਸਮੇਂ ਦੀ ਜੱਦੋ-ਜਹਿਦ ਤੋਂ ਬਾਅਦ ਸ਼ੈਰੀਡਨ ਸ਼ਹਿਰ ਦੀ ਜੇਲ੍ਹ ‘ਚ ਬੰਦ 80 ਗੈਰ ਕਾਨੂੰਨੀ ਪ੍ਰਵਾਸੀਆਂ ਦੀ ਰਿਹਾਈ ਦੇ ਰਾਹ ਪੱਧਰੇ ਹੋ ਗਏ ਹਨ।
ਅਮਰੀਕਨ ਸਿੱਖ ਕਾਕਸ ਕਮੇਟੀ ਦੇ ਨਿਰਦੇਸ਼ਕ ਹਰਪ੍ਰੀਤ ਸਿੰਘ ਸੰਧੂ ਪਿਛਲੇ ਲੰਮੇ ਸਮੇਂ ਤੋਂ ਉਥੇ ਨਜ਼ਰਬੰਦ ਪੰਜਾਬੀ ਕੈਦੀਆਂ ਅਤੇ ਹੋਰ ਵੱਖ-ਵੱਖ ਧਰਮਾਂ ਅਤੇ ਦੇਸ਼ਾਂ ‘ਚੋਂ ਆਏ ਲੋਕਾਂ ਦੇ ਮੁੱਢਲੇ ਹੱਕਾਂ ਲਈ ਕੀਤੇ ਯਤਨਾਂ ਸਦਕਾ ਆਖਿਰ ਇਨ੍ਹਾਂ ਦੀ ਰਿਹਾਈ ਦੀ ਉਮੀਦ ਪੱਕੀ ਹੋ ਗਈ ਹੈ। ‘ਪੰਜਾਬ ਮੇਲ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਦੀਆਂ ਦੀ ਰਿਹਾਈ ਲਈ ਇਨੋਵੇਸ਼ਨ ਲਾਅ ਲੈਬ ਰਾਹੀਂ ਕੇਸ ਫਾਈਲ ਕੀਤੇ ਗਏ ਸਨ, ਜੋ ਕਿ ਮਾਣਯੋਗ ਜੱਜ ਮਾਈਕਲ ਸਾਈਮਨ ਨੇ ਗਰਾਂਟ ਕਰ ਦਿੱਤੇ ਹਨ। ਆਖਿਰੀ ਖ਼ਬਰਾਂ ਮਿਲਣ ਤੱਕ 80 ਵਿਚੋਂ 78 ਕੈਦੀਆਂ ਦੇ ਇੰਟਰਵਿਊ ਅਤੇ ਹੋਰ ਕਾਗਜ਼ ਪੱਤਰ ਤਿਆਰ ਹੋ ਗਏ ਸਨ। 1 ਕੈਦੀ ਨੇ ਇੰਟਰਵਿਊ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਵਾਪਸ ਆਪਣੇ ਦੇਸ਼ ਚਲਾ ਗਿਆ ਹੈ। ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੈਰੀਡਨ ਜੇਲ੍ਹ ‘ਚ ਬੰਦ ਇਨ੍ਹਾਂ ਪ੍ਰਵਾਸੀ ਕੈਦੀਆਂ ਨੂੰ ਬਾਰਡਰ ਪਾਰ ਕਰਦਿਆਂ ਸੁਰੱਖਿਆ ਦਸਤਿਆਂ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਸੀ ਅਤੇ ਸ਼ੈਰੀਡਨ ਜੇਲ੍ਹ ਵਿਚ ਡੱਕ ਦਿੱਤਾ ਗਿਆ ਸੀ, ਜਿੱਥੇ ਇਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਸੀ। ਸਿੱਖ ਜਥੇਬੰਦੀਆਂ ਵੱਲੋਂ ਕੀਤੀ ਭੱਜ-ਦੌੜ ਅਤੇ ਸਹਿਯੋਗ ਸਦਕਾ ਆਖਰ ਇਨ੍ਹਾਂ ਪ੍ਰਵਾਸੀ ਕੈਦੀਆਂ ਨੂੰ ਛੱਡਣ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਨ੍ਹਾਂ ਨੂੰ ਕਿਸੇ ਵੇਲੇ ਵੀ ਰਿਹਾਅ ਕੀਤਾ ਜਾ ਸਕਦਾ ਹੈ।
ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਆਟਲ ਦੇ ਕਾਂਗਰਸਮੈਨ ਐਡਮ ਸਮਿੱਥ ਅਤੇ ਕਾਂਗਰਸ ਵੂਮੈਨ ਪ੍ਰੋਮਿਲਾ ਜੈਪਾਲ ਨੇ ਇਸ ਕੇਸ ਲਈ ਕਾਫੀ ਸਹਿਯੋਗ ਦਿੱਤਾ ਹੈ। ਇਸ ਦੇ ਲਈ ਦੋਵੇਂ ਕਾਂਗਰਸਮੈਨ ਅਮਰੀਕੀ ਸੰਸਦ ‘ਚ ਨਵਾਂ ਬਿੱਲ ਪੇਸ਼ ਕਰਨ ਜਾ ਰਹੇ ਹਨ। ਤਾਂ ਜੋ ਆਉਣ ਵਾਲੇ ਸਮੇਂ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਜਿਹੇ ਤਸੀਹੇ ਨਾ ਝੱਲਣੇ ਪੈਣ। ਇਸ ਦੇ ਲਈ ਸਥਾਨਕ ਸਿੱਖ ਜਥੇਬੰਦੀਆਂ ਵਧਾਈ ਦੀਆਂ ਹੱਕਦਾਰ ਹਨ, ਜਿਨ੍ਹਾਂ ਨੇ ਇਸ ਕਾਰਜ ਨੂੰ ਸਿਰੇ ਚਾੜ੍ਹਣ ਲਈ ਦਿਨ-ਰਾਤ ਇਕ ਕਰ ਦਿੱਤਾ। ਇਨ੍ਹਾਂ ਵਿਚ ਹਰਿੰਦਰ ਪਾਲ ਸਿੰਘ ਬੈਂਸ, ਸ਼ਰਨਜੀਤ ਸਿੰਘ, ਰਵਿੰਦਰ ਸਿੰਘ ਬਾਠ, ਗੁਰਜੀਤ ਸਿੰਘ ਝਾਮਪੁਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਿੱਖ ਆਗੂ ਸ਼ਾਮਲ ਸਨ। ਇਸ ਤੋਂ ਇਲਾਵਾ ਪ੍ਰੋ. ਨਵਨੀਤ ਕੌਰ ਨੇ ਬਹੁਤ ਹੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਸਮੂਹ ਪ੍ਰਵਾਸੀ ਕੈਦੀਆਂ ਦੀ ਇੰਟਰਵਿਊ ਦੌਰਾਨ ਟਰਾਂਸਲੇਸ਼ਨ ਕੀਤੀ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਪ੍ਰਧਾਨ ਜਸਵੰਤ ਸਿੰਘ ਹੋਠੀ ਨੇ ਇਨ੍ਹਾਂ ਆਗੂਆਂ ਦਾ 80 ਕੀਮਤੀ ਜਾਨਾਂ ਬਚਾਉਣ ਲਈ ਧੰਨਵਾਦ ਕੀਤਾ ਹੈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article