PUNJABMAILUSA.COM

ਅਮਰੀਕਨ ਸਿੱਖ ਕਾਕਸ ਦੇ ਚੇਅਰਮੈਨ ਜੌਨ ਗਰਮੈਂਡੀ ਨੇ ਜੱਗੀ ਮਸਲਾ ਅਮਰੀਕੀ ਵਿਦੇਸ਼ ਵਿਭਾਗ ਕੋਲ ਚੁੱਕਿਆ

 Breaking News

ਅਮਰੀਕਨ ਸਿੱਖ ਕਾਕਸ ਦੇ ਚੇਅਰਮੈਨ ਜੌਨ ਗਰਮੈਂਡੀ ਨੇ ਜੱਗੀ ਮਸਲਾ ਅਮਰੀਕੀ ਵਿਦੇਸ਼ ਵਿਭਾਗ ਕੋਲ ਚੁੱਕਿਆ

ਅਮਰੀਕਨ ਸਿੱਖ ਕਾਕਸ ਦੇ ਚੇਅਰਮੈਨ ਜੌਨ ਗਰਮੈਂਡੀ ਨੇ ਜੱਗੀ ਮਸਲਾ ਅਮਰੀਕੀ ਵਿਦੇਸ਼ ਵਿਭਾਗ ਕੋਲ ਚੁੱਕਿਆ
December 06
10:08 2017

ਵਾਸ਼ਿੰਗਟਨ, 6 ਦਸੰਬਰ (ਪੰਜਾਬ ਮੇਲ)-ਅਮਰੀਕਨ ਸਿੱਖ ਕਾਂਗਰਸ਼ਨਲ ਕਾਕਸ ਦੇ ਚੇਅਰਮੈਨ, ਕਾਂਗਰਸਮੈਨ ਜੌਨ ਗਰਮੈਂਡੀ ਨੇ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਮਸਲੇ ਨੂੰ ਅਮਰੀਕੀ ਵਿਦੇਸ਼ ਵਿਭਾਗ ਕੋਲ ਚੁੱਕਿਆ ਅਤੇ ਇਸ ਸਬੰਧੀ ਵਿਦੇਸ਼ ਵਿਭਾਗ ਨੂੰ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ। ਕਾਂਗਰਸਮੈਨ ਦੀ ਹੋਈ ਵਿਦੇਸ਼ ਵਿਭਾਗ ਨਾਲ ਗੱਲਬਾਤ ਬਾਰੇ ਗਰਮੈਂਡੀ ਦੇ ਦਫ਼ਤਰ ਨੇ ਹਰਪ੍ਰੀਤ ਸਿੰਘ ਸੰਧੂ, ਫ਼ਰੈਂਡਸ ਆਫ਼ ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਦੇ ਬੁਲਾਰੇ ਨੂੰ ਦੱਸਿਆ।
ਜੌਨ ਗਰਮੈਂਡੀ ਪਿਛਲੇ ਕਈ ਵਰ੍ਹਿਆਂ ਤੋਂ ਸਿੱਖ ਮਸਲਿਆਂ ਨੂੰ ਕੌਮਾਂਤਰੀ ਪੱਧਰ ‘ਤੇ ਚੁੱਕਦੇ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਵੀ ਕੋਸ਼ਿਸ਼ ਕਰਦੇ ਰਹੇ ਹਨ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੌਨ ਗਰਮੈਂਡੀ ਨੇ ਆਪਣੀ ਗੱਲਬਾਤ ‘ਚ ਜੱਗੀ ‘ਤੇ ਹੋ ਰਹੇ ਪੁਲਿਸ ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਬਾਰੇ ਸਟੇਟ ਵਿਭਾਗ ਨੂੰ ਜਾਣਕਾਰੀ ਦਿੱਤੀ।
ਇੱਥੇ ਜ਼ਿਕਰਯੋਗ ਹੈ ਕਿ ਫ਼ਰੈਂਡਸ ਆਫ਼ ਕਾਕਸ ਦੇ ਮੈਂਬਰ ਪਿਛਲੇ ਕੁਝ ਸਮੇਂ ਤੋਂ ਫ਼ਰੈਂਡਜ਼ ਆਫ਼ ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਦੇ ਮੈਂਬਰ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜਗਤਾਰ ਸਿੰਘ ਜੱਗੀ ਬਾਰੇ ਪੂਰੀ ਜਾਣਕਾਰੀ ਦੇ ਰਹੇ ਹਨ। ਪੰਜਾਬ ‘ਚ ਹਿੰਦੂ ਨੇਤਾਵਾਂ ਦੀ ਹੋ ਰਹੀ ਹੱਤਿਆ ‘ਚ ਸ਼ਾਮਿਲ ਤੇ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਪੁਲਿਸ ਨੇ 4 ਨਵੰਬਰ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਜੌਹਲ ਅਜੇ ਵੀ ਪੁਲਿਸ ਰਿਮਾਂਡ ‘ਚ ਗ੍ਰਿਫ਼ਤਾਰ ਹਨ।। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਇਕੱਲਿਆਂ ਕਿਸੇ ਨੂੰ ਵੀ ਨਹੀਂ ਮਿਲਣ ਦਿੱਤਾ ਜਾ ਰਿਹਾ ਅਤੇ ਨਾ ਹੀ ਉਨ੍ਹਾਂ ‘ਤੇ ਕੋਈ ਚਾਰਜਿਜ਼ ਫ਼ਿਕਸ ਕੀਤੇ ਗਏ ਹਨ।
ਸ. ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਜੱਗੀ ਨਾਲ ਮਿਲਣ ਲਈ ਬਰਤਾਨਵੀ ਦੂਤਾਵਾਸ ਦੇ ਅਧਿਕਾਰੀਆਂ ਅਤੇ ਉਸਦੇ ਰਿਸ਼ਤੇਦਾਰਾਂ ਨੂੰ ਇਕੱਲਿਆਂ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਜੱਗੀ ਮਾਮਲੇ ਨੂੰ ਲੈ ਕੇ ਭਾਰਤ ਸਰਕਾਰ ਨੂੰ ਪਾਰਦਰਸ਼ਿਤਾ ਲਿਆਉਣ ਦੀ ਮੰਗ ਕਰਨਗੇ ਅਤੇ ਜਗਤਾਰ ਸਿੰਘ ਜੌਹਲ ਨੂੰ ਸਿਹਤ-ਸੁਵਿਧਾਵਾਂ ਦਿੱਤੀਆਂ ਜਾਣ। ਕੌਂਸਲਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਸ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article