PUNJABMAILUSA.COM

ਅਮਰੀਕਾ ਇਨਸਾਨਾਂ ਨੂੰ ਮੰਗਲ ‘ਤੇ ਭੇਜੇਗਾ

ਅਮਰੀਕਾ ਇਨਸਾਨਾਂ ਨੂੰ ਮੰਗਲ ‘ਤੇ ਭੇਜੇਗਾ

ਅਮਰੀਕਾ ਇਨਸਾਨਾਂ ਨੂੰ ਮੰਗਲ ‘ਤੇ ਭੇਜੇਗਾ
March 24
21:37 2017

mangal
ਵਾਸ਼ਿੰਗਟਨ, 24 ਮਾਰਚ (ਪੰਜਾਬ ਮੇਲ)- ਪੁਲਾੜ ਵਿੱਚ ਮੰਗਲ ਗ੍ਰਹਿ ‘ਤੇ ਇਨਸਾਨਾਂ ਨੂੰ ਭੇਜਣ ਦੀ ਆਪਣੀ ਮਹੱਤਵਪੂਰਨ ਯੋਜਨਾ ਨੂੰ ਲੈ ਕੇ ਅਮਰੀਕਾ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵੇਂ ਬਿਲ ‘ਤੇ ਦਸਤਖ਼ਤ ਕੀਤੇ ਹਨ, ਜਿਸ ਦੇ ਤਹਿਤ ਨਾਸਾ ਨੂੰ ਇਸ ਕੰਮ ਲਈ ਲਗਭਗ 20 ਅਰਬ ਡਾਲਰ ਦਿੱਤੇ ਜਾਣਗੇ। ਬਿਲ ਵਿੱਚ ਮੰਗਲ ਗ੍ਰਹਿ ‘ਤੇ ਖੋਜ ਲਈ ਨਾਸਾ ਨੂੰ ਯੋਜਨਾ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ। ਟਰੰਪ ਨੇ ਵਾਈਟ ਹਾਊਸ ਸਥਿਤ ਆਪਣੇ ਓਵਲ ਦਫ਼ਤਰ ਵਿੱਚ ਇਸ ਬਿਲ ‘ਤੇ ਦਸਤਖ਼ਤ ਕੀਤੇ ਅਤੇ ਪੁਲਾੜ ਵਿੱਚ ਇਨਸਾਨਾਂ ਨੂੰ ਭੇਜਣ ਦੀ ਨਵੀਂ ਯੋਜਨਾ ਦਾ ਰਾਹ ਖੋਲ੍ਹ ਦਿੱਤਾ। ਇਸ ਦੌਰਾਨ ਉਪ ਰਾਸ਼ਟਰਪਤੀ ਮਾਈਕ ਪੇਨਸ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਇਹ ਬਿਲ ਵਰਤਮਾਨ ਕਾਨੂੰਨ ਵਿੱਚ ਸੋਧ ਕਰਕੇ ਏਜੰਸੀ ਦੇ ਟੀਚਿਆਂ ਵਿੱਚ ਮੰਗਲ ਗ੍ਰਹਿ ‘ਤੇ ਮਨੁੱਖਾਂ ਨੂੰ ਭੇਜਣ ਦੀ ਯੋਜਨਾ ਸ਼ਾਮਲ ਕਰਨ ਦਾ ਪ੍ਰਬੰਧ ਕਰਦਾ ਹੈ। ਟਰੰਪ ਨੇ ਕਿਹਾ ਕਿ ਇਹ ਬਿਲ ਨਾਸਾ ਦੇ ਸਾਰੇ ਮਹੱਤਵਪੂਰਨ ਪ੍ਰੋਗਰਾਮ ਜਾਰੀ ਰਹਿਣ ਸਬੰਧੀ ਹਾਮੀ ਭਰਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਲਗਭਗ ਛੇ ਦਹਾਕਿਆਂ ਤੋਂ ਨਾਸਾ ਦੇ ਕੰਮ ਨੇ ਲੱਖਾਂ ਅਮਰੀਕੀਆਂ ਨੂੰ ਧਰਤੀ ‘ਤੇ ਦੂਰ ਦੀ ਦੁਨੀਆ ਅਤੇ ਵਧੀਆ ਭਵਿੱਖ ਦੀ ਕਲਪਨਾ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ, ”ਮੈਂ ਇਸ ਬਿਲ ‘ਤੇ ਦਸਤਖ਼ਤ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਲੰਬਾ ਸਮਾਂ ਹੋ ਗਿਆ ਹੈ ਜਦੋਂ ਇਸ ਤਰ੍ਹਾਂ ਦੇ ਕਿਸੇ ਬਿਲ ‘ਤੇ ਦਸਤਖ਼ਤ ਹੋਏ ਸਨ। ਇਹ ਨਾਸਾ ਦੇ ਮੂਲ ਮਿਸ਼ਨ, ਮਨੁੱਖਾਂ ਨੂੰ ਪੁਲਾੜ ਵਿੱਚ ਭੇਜਣ, ਪੁਲਾੜ ਵਿਗਿਆਨ ਅਤੇ ਤਕਨਾਲੋਜੀ ਦੇ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ।” ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਕਾਰਜਕਾਲ ਦੌਰਾਨ ਪਿਛਲੇ ਸਾਲ ਹੀ ਅਮਰੀਕਾ ਦੀ ਇਸ ਮਹੱਤਵਪੂਰਨ ਯੋਜਨਾ ਦਾ ਖੁਲਾਸਾ ਕੀਤਾ ਸੀ। ਇਸ ਦੇ ਲਈ ਬਜਟ ਦੀ ਤਜਵੀਜ਼ ਟਰੰਪ ਦੇ ਸ਼ਾਸਨਕਾਲ ਵਿੱਚ ਕੀਤੀ ਜਾ ਰਹੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article