PUNJABMAILUSA.COM

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ
January 12
15:34 2020

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਫਲੋਰੀਡਾ ਵਿਚ ਇਕ ਸਾਊਦੀ ਅਧਿਕਾਰੀ ਵੱਲੋਂ ਗੋਲੀਬਾਰੀ ਮਾਮਲੇ ਦੀ ਜਾਂਚ ਦੇ ਬਾਅਦ ਅਮਰੀਕਾ ਕੱਟੜਪੰਥੀਆਂ ਨਾਲ ਸੰਬੰਧ ਰੱਖਣ ਵਾਲੇ ਅਤੇ ਬਾਲ ਪੋਰਨੋਗ੍ਰਾਫੀ ਦੇ ਦੋਸ਼ੀ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜ ਦੇਵੇਗਾ। ਸ਼ਨੀਵਾਰ ਨੂੰ ਮੀਡੀਆ ਦੇ ਹਵਾਲੇ ਨਾਲ ਇਹ ਖਬਰ ਮਿਲੀ। ਦਸੰਬਰ ਵਿਚ ਅਮਰੀਕਾ ਵਿਚ ਚੱਲ ਰਹੇ ਸਾਊਦੀ ਮਿਲਟਰੀ ਸਿਖਲਾਈ ਪ੍ਰੋਗਰਾਮ ਵਿਚ ਸ਼ਾਮਲ ਮੁਹੰਮਦ ਅਲਸ਼ਮਰਾਨੀ ਨੇ ਪੇਂਸਾਕੋਲਾ ਨੇਵਲ ਏਅਰ ਸਟੇਸ਼ਨ ਵਿਚ ਇਕ ਕਲਾਸ ਵਿਚ ਗੋਲੀਬਾਰੀ ਕੀਤੀ ਸੀ ਜਿਸ ਵਿਚ 3 ਮਲਾਹਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ।
ਘਟਨਾ ਦੇ ਦੌਰਾਨ ਹੀ ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ ਸੀ। ਸੀ.ਐੱਨ.ਐੱਨ. ਦੀ ਰਿਪੋਰਟ ਦੇ ਮੁਤਾਬਕ ਦਰਜਨ ਭਰ ਤੋਂ ਵੱਧ ਟਰੇਨੀ ਅਲਸ਼ਮਰਾਨੀ ਦੀ ਮਦਦ ਕਰਨ ਦੇ ਦੋਸ਼ੀ ਨਹੀਂ ਪਾਏ ਗਏ ਹਨ ਪਰ ਉਹਨਾਂ ਵਿਚੋਂ ਕੁਝ ਕੱਟੜਪੰਥੀਆਂ ਨਾਲ ਸੰਬੰਧ ਰੱਖਣ ਅਤੇ ਕੁਝ ‘ਤੇ ਬਾਲ ਪੋਰਨੋਗ੍ਰਾਫੀ ਰੱਖਣ ਦਾ ਸ਼ੱਕ ਹੈ। ਵਾਸ਼ਿੰਗਟਨ ਪੋਸਟ ਦੇ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੀ ਐੱਫ.ਬੀ.ਆਈ. ਨੇ ਪਾਇਆ ਕਿ ਉਹਨਾਂ ਵਿਚੋਂ ਕਈਆਂ ਲੋਕਾਂ ਨੇ ਹਮਲੇ ਤੋਂ ਪਹਿਲਾਂ ਵੀ ਹਮਲਾਵਰ ਦੇ ਅਜੀਬ ਵਿਵਹਾਰ ਦੇ ਬਾਰੇ ਵਿਚ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ।
ਪੇਂਟਾਗਨ ਨੇ ਦਸੰਬਰ ਮੱਧ ਵਿਚ ਕਿਹਾ ਸੀ ਕਿ ਤੁਰੰਤ ਖਤਰੇ ਦੇ ਖਦਸ਼ੇ ਨੂੰ ਖਤਮ ਕਰਨ ਲਈ ਅਮਰੀਕਾ ਵਿਚ ਵਰਤਮਾਨ ਵਿਚ ਸਿਖਲਾਈ ਪ੍ਰਾਪਤ ਕਰਨ ਵਾਲੇ ਸਾਰੇ ਸਾਊਦੀ ਮਿਲਟਰੀ ਟਰੇਨੀਆਂ ਦੀ ਪਿੱਠਭੂਮੀ ਦੀ ਜਾਂਚ ਕੀਤੀ ਗਈ ਸੀ। ਗੋਲੀਬਾਰੀ ਕਰਨ ਵਾਲਾ 21 ਸਾਲਾ ਹਮਲਾਵਰ ਸਾਊਦੀ ਸ਼ਾਹੀ ਹਵਾਈ ਫੌਜ ਵਿਚ ਲੈਫਟੀਨੈਂਟ ਸੀ। ਉਸ ਕੋਲ ਕਾਨੂੰਨੀ ਤੌਰ ‘ਤੇ ਗਲਾਕ 9ਐੱਮ.ਐੱਮ. ਹੈਂਡਗਨ ਸੀ। ਇਹ ਵੀ ਪਾਇਆ ਗਿਆ ਕਿ ਉਸ ਨੇ ਹਮਲੇ ਤੋਂ ਪਹਿਲਾਂ ਟਵਿੱਟਰ ‘ਤੇ ਅਮਰੀਕਾ ਨੂੰ ‘ਬੁਰਾਈਆਂ ਦਾ ਦੇਸ਼’ ਲਿਖਿਆ ਸੀ।
ਵਾਸ਼ਿੰਗਟਨ ਪੋਸਟ ਦੇ ਮੁਤਾਬਕ ਐੱਫ.ਬੀ.ਆਈ. ਨੇ ਐਪਲ ਤੋਂ ਅਲਸ਼ਮਰਾਨੀ ਦੇ ਦੋ ਆਈਫੋਨ ਦੀ ਜਾਂਚ ਲਈ ਮਦਦ ਮੰਗੀ ਸੀ ਪਰ ਕੰਪਨੀ ਸਰਕਾਰੀ ਅਪੀਲਾਂ ਨੂੰ ਟਾਲ ਰਹੀ ਹੈ। ਐਪਲ ਨੇ ਕਿਹਾ ਕਿ ਉਸ ਨੇ ਪਹਿਲਾਂ ਹੀ ਕਲਾਊਡ ਸਟੋਰੇਜ ਵਿਚ ਸੰਬੰਧਤ ਡਾਟਾ ਸਾਂਝਾ ਕਰ ਕੇ ਏਜੰਸੀ ਦੀ ਮਦਦ ਕਰ ਦਿੱਤੀ ਹੈ।ਗੌਰਤਲਬ ਹੈ ਕਿ ਲੱਗਭਗ 5,000 ਅੰਤਰਰਾਸ਼ਟਰੀ ਮਿਲਟਰੀ ਟਰੇਨੀਆਂ ਦੀ ਅਮਰੀਕਾ ਵਿਚ ਸਿਖਲਾਈ ਚੱਲ ਰਹੀ ਹੈ, ਜਿਸ ਵਿਚ ਸਾਰੀਆਂ ਬ੍ਰਾਂਚਾ ਵਿਚ ਲੱਗਭਗ 850 ਸਾਊਦੀ ਵੀ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article