PUNJABMAILUSA.COM

ਅਮਰੀਕਾ ’ਚ ਆਇਰਨ ਮੈਨ ਬਣੇ ਸੁਖਰੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਮਰੀਕਾ ’ਚ ਆਇਰਨ ਮੈਨ ਬਣੇ ਸੁਖਰੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਮਰੀਕਾ ’ਚ ਆਇਰਨ ਮੈਨ ਬਣੇ ਸੁਖਰੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
December 01
17:48 2018

ਸੂਚਨਾ ਕੇਂਦਰ ਵਿਖੇ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਫਲੋਰਿਡਾ ਵਿਖੇ ਆਪਣੀ ਹਿੰੰਮਤ ਸਦਕਾ ਆਇਰਨ ਮੈਨ (ਲੋਹ ਪੁਰਸ਼) ਬਣੇ ਗੁਰਸਿੱਖ ਨੌਜੁਆਨ ਸ. ਸੁਖਰੀਤ ਸਿੰਘ ਨੇ ਅੱਜ ਆਪਣੀਆਂ ਪ੍ਰਾਪਤੀਆਂ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਆਪਣੇ ਪਿਤਾ ਸ. ਨਰਿੰਦਰ ਸਿੰਘ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸ. ਸੁਖਰੀਤ ਸਿੰਘ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਦਰਬਾਰ ਸਾਹਿਬ ਦੇ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਹੋਣਹਾਰ ਸਪੁੱਤਰ ਸ. ਸੁਖਰੀਤ ਸਿੰਘ ਨੇ ਫਲੋਰਿਡਾ ਵਿਖੇ ਕਰਵਾਈ ਗਈ ਵਕਾਰੀ ਖੇਡ ਵਿਚ ਮਾਣਮੱਤੀ ਪ੍ਰਾਪਤੀ ਕਰਕੇ ‘ਆਇਰਨ ਮੈਨ ਆਫ਼ ਫਲੋਰਿਡਾ’ ਦਾ ਵਕਾਰੀ ਖਿਤਾਬ ਹਾਸਲ ਕੀਤਾ ਹੈ। ਇਸ ਖੇਡ ਤਹਿਤ ਪਹਿਲਾਂ ਪਾਣੀ ਵਿਚ ਤੈਰਨਾ, ਫਿਰ ਸਾਈਕਲ ਚਲਾਉਣ ਅਤੇ ਫਿਰ ਲੰਮੀ ਦੌੜ ਵਿਚ ਸ਼ਮੂਲੀਅਤ ਕਰਨੀ ਪੈਂਦੀ ਹੈ। ਸ. ਸੁਖਰੀਤ ਸਿੰਘ ਨੇ ਇਸ ਮੁਕਾਬਲੇ ਦੌਰਾਨ ਪਾਣੀ ਵਿਚ 4 ਕਿਲੋਮੀਟਰ ਦੀ ਤੈਰਾਕੀ ਕੀਤੀ, 180 ਕਿਲੋਮੀਟਰ ਸਾਈਕਲ ਚਲਾਇਆ ਅਤੇ ਫਿਰ 42 ਕਿਲੋਮੀਟਰ ਦੌੜ ਲਗਾਈ। ਕਿਸੇ ਗੁਰਸਿੱਖ ਨੌਜੁਆਨ ਵੱਲੋਂ ਇਹ ਪਹਿਲੀ ਪ੍ਰਾਪਤੀ ਹੈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਸ. ਸੁਖਰੀਤ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਗੁਰੂ ਸਾਹਿਬ ਦੀ ਕਿਰਪਾ ਅਤੇ ਉਸ ਦੇ ਮਾਤਾ-ਪਿਤਾ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੋ ਸਕੀ ਹੈ। ਉਸ ਨੇ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਤੇ ਮਾਣ ਕਰਨ ਅਤੇ ਨਸ਼ਿਆਂ ਤੋਂ ਰਹਿਤ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ. ਸੁਖਰੀਤ ਸਿੰਘ ਅਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਆਖਿਆ ਕਿ ਕਿਸੇ ਗੁਰਸਿੱਖ ਵੱਲੋਂ ਕੀਤੀ ਇਸ ਪ੍ਰਾਪਤੀ ਨਾਲ ਸਮੁੱਚੇ ਸਿੱਖ ਜਗਤ ਦਾ ਮਾਣ ਵਧਿਆ ਹੈ। ਉਨ੍ਹਾਂ ਨੌਜੁਆਨੀ ਨੂੰ ਸੁਖਰੀਤ ਸਿੰਘ ਦੀ ਪ੍ਰਾਪਤੀ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਭਜਨ ਸਿੰਘ ਵਕਤਾ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article