PUNJABMAILUSA.COM

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

 Breaking News

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼
July 17
10:10 2019

-ਆਨਲਾਈਨ ਅਰਜ਼ੀਆਂ ਦਾਖ਼ਲ ਕਰ ਸਕਣਗੇ ਰੁਜ਼ਗਾਰਦਾਤਾ
ਵਾਸ਼ਿੰਗਟਨ, 17 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਗ਼ੈਰਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕਸਣ ਦੀ ਪ੍ਰਕਿਰਿਆ ਦੌਰਾਨ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼ ਕੀਤੇ ਗਏ ਹਨ। ਇੰਮੀਗ੍ਰੇਸ਼ਨ ਵਿਭਾਗ ਮੁਤਾਬਕ ਨਵੇਂ ਨਿਯਮ ਐੱਚ-2ਏ ਵੀਜ਼ਾ ਦੀ ਪ੍ਰੋਸੈਸਿੰਗ ਪ੍ਰਕਿਰਿਆ ਨੂੰ ਸੁਖਾਲਾ ਬਣਾ ਦੇਣਗੇ। ਕਿਰਤ ਵਿਭਾਗ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਤਜਵੀਜ਼ਸ਼ੁਦਾ ਨਿਯਮ ਦੇ ਆਧਾਰ ‘ਤੇ ਆਰਜ਼ੀ ਖੇਤੀ ਕਾਮਿਆਂ ਦੀ ਭਰਤੀ ਲਈ ਸਥਾਨਕ ਰੁਜ਼ਗਾਰਦਾਤਾ ਆਨਲਾਈਨ ਅਰਜ਼ੀਆਂ ਦਾਖ਼ਲ ਕਰ ਸਕਣਗੇ ਅਤੇ ਅਰਜ਼ੀਆਂ ਦੇ ਨਿਪਟਾਰੇ ‘ਚ ਪਹਿਲਾਂ ਦੇ ਮੁਕਾਬਲੇ ਘੱਟ ਸਮਾਂ ਲੱਗੇਗਾ। ਦੱਸ ਦੇਈਏ ਕਿ ਅਮਰੀਕਾ ‘ਚ ਖੇਤੀ ਖੇਤਰ ਨਾਲ ਜੁੜੀਆਂ ਜਥੇਬੰਦੀਆਂ ਲੰਮੇ ਸਮੇਂ ਤੋਂ ਨਿਯਮਾਂ ‘ਚ ਤਬਦੀਲੀ ਦੀ ਮੰਗ ਕਰ ਰਹੀਆਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਮੌਸਮੀ ਜ਼ਰੂਰਤਾਂ ਦੇ ਹਿਸਾਬ ਨਾਲ ਆਰਜ਼ੀ ਕਾਮਿਆਂ ਨੂੰ ਤੁਰੰਤ ਵੀਜ਼ੇ ਜਾਰੀ ਕੀਤੇ ਜਾਣ, ਤਾਂ ਕਿ ਖੇਤੀ ਦੇ ਕੰਮ ਵਿਚ ਕੋਈ ਅੜਿੱਕਾ ਨਾ ਪਵੇ। ਤਜਵੀਜ਼ਸ਼ੁਦਾ ਨਿਯਮ ਲਾਗੂ ਹੋਣ ਦੀ ਸੂਰਤ ਵਿਚ ਵਿਦੇਸ਼ਾਂ ਤੋਂ ਕਾਮਿਆਂ ਨੂੰ ਸੱਦਣ ਲਈ ਗੁੰਝਲਦਾਰ ਪ੍ਰਕਿਰਿਆ ਵਿਚੋਂ ਨਹੀਂ ਲੰਘਣਾ ਪਵੇਗਾ। ਅਮਰੀਕਾ ਦੇ ਖੇਤੀ ਮੰਤਰੀ ਸਨੀ ਪਰਡਿਊ ਨੇ ਆਰਜ਼ੀ ਕਾਮਿਆਂ ਲਈ ਵੀਜ਼ਾ ਸ਼ਰਤਾਂ ਨਰਮ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਉਧਰ ਕਿਰਤ ਵਿਭਾਗ ਨੇ ਕਿਹਾ ਕਿ ਨਿਯਮਾਂ ਵਿਚ ਤਬਦੀਲੀਆਂ ਨਾਲ ਸੰਬੰਧਤ ਇਕ ਦਸਤਾਵੇਜ਼ ਨੂੰ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਹਰ ਚੀਜ਼ ਤਫਸੀਲ ਨਾਲ ਲਿਖੀ ਗਈ ਹੈ। ਸਰਕਾਰ ਵੱਲੋਂ ਨਵੇਂ ਨਿਯਮਾਂ ਨੂੰ ਸੁਖਾਲਾ ਕਰਾਰ ਦਿੱਤੇ ਜਾਣ ਦੇ ਬਾਵਜੂਦ ਅਮੈਰਿਕਨ ਫਾਰਮ ਬਿਊਰੋ ਫੈਡਰੇਸ਼ਨ ਅਤੇ ਵੈਸਟਰਨ ਗਰੋਅਰਜ਼ ਐਸੋਸੀਏਸ਼ਨ ਵੱਲੋਂ ਇਨ੍ਹਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ। ਅਮਰੀਕਾ ‘ਚ ਖੇਤੀ ਕਾਮਿਆਂ ਦੀ ਨੁਮਾਇੰਦਗੀ ਕਰ ਰਹੀ ਯੂਨਾਈਟਿਡ ਫਾਰਮ ਵਰਕਰਜ਼ ਦੀ ਪ੍ਰਧਾਨ ਟੈਰੇਸਾ ਰੋਮੈਰੋ ਨੇ ਦੋਸ਼ ਲਾਇਆ ਕਿ ਨਵੇਂ ਨਿਯਮ ਘਰੇਲੂ ਕਿਰਤੀਆਂ ਨੂੰ ਢਾਹ ਲਾਉਣ ਵਾਲੇ ਹਨ, ਕਿਉਂਕਿ ਇਨ੍ਹਾਂ ਰਾਹੀਂ ਰੁਜ਼ਗਾਰਦਾਤਾਵਾਂ ਨੂੰ ਵਿਦੇਸ਼ਾਂ ਤੋਂ ਘੱਟ ਖਰਚੇ ‘ਤੇ ਕਿਰਤੀ ਸੱਦਦ ਦੀ ਇਜਾਜ਼ਤ ਮਿਲ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article