ਇੰਡੀਆਨਾ, 18 ਅਪ੍ਰੈਲ (ਪੰਜਾਬ ਮੇਲ)- 5 ਲੋਕਾਂ ਦਾ ਕਤਲ ਕਰਨ ਦੇ ਦੋਸ਼ੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਰਗਨਾ ਨੂੰ ਸ਼ੁੱਕਰਵਾਰ ਨੂੰ ਅਮਰੀਕੀ ਸਰਕਾਰ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ। ਅਮਰੀਕਾ ‘ਚ ਇਸ ਹਫ਼ਤੇ ਤੀਜੇ ਵਿਅਕਤੀ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਮਰੀਕਾ ਵਿਚ 17 ਸਾਲ ਤੱਕ ਕਿਸੇ ਅਪਰਾਧੀ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ ਸੀ। ਡਸਕਿਨ ਹਾਨਕੇਨ (52) ਨੂੰ ਇੰਡਿਆਨਾ ਦੇ ਟੇਰੇ ਹੌਟੇ ਵਿਚ ‘ਸਮੂਹ ਸੁਧਾਰ ਕੰਪਲੈਕਸ’ ‘ਚ ਘਾਤਕ ਟੀਕਾ ਲਗਾ ਕੇ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ ਦਿੱਤੀ ਗਈ। ਹਾਨਕੇਨ ਖ਼ਿਲਾਫ ਕਤਲ ਦੇ ਮਾਮਲੇ ਦੀ ਸੁਣਵਾਈ 2005 ਤੋਂ ਚੱਲ ਰਹੀ ਸੀ। ਉਸ ਨੂੰ ਸ਼ੁੱਕਰਵਾਰ ਸ਼ਾਮ 4 ਵੱਜ ਕੇ 36 ਮਿੰਟ ‘ਤੇ ਮ੍ਰਿਤਕ ਐਲਾਨਿਆ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਨਕੇਨ ਨੇ ਆਪਣੇ ਖ਼ਿਲਾਫ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਅਹਿਮ ਗਵਾਹਾਂ ਨੂੰ ਗਵਾਹੀ ਦੇਣ ਤੋਂ ਰੋਕਣ ਲਈ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਅਮਰੀਕਾ ‘ਚ 17 ਸਾਲ ਤੱਕ ਕਿਸੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ ਸੀ। ਇਸ ਦੇ ਬਾਅਦ ਇਸ ਹਫ਼ਤੇ ਕੁੱਲ 3 ਲੋਕਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ।