PUNJABMAILUSA.COM

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

 Breaking News

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ
January 17
10:33 2018

ਇੰਡੀਅਨ ਰੈਸਟੋਰੈਂਟ ਅਤੇ ਲੀਕਰ ਸਟੋਰਾਂ ‘ਤੇ ਵੀ ਛਾਪੇ ਮਾਰਨ ਦੀ ਤਿਆਰੀ
ਵਾਸ਼ਿੰਗਟਨ, 17 ਜਨਵਰੀ (ਪੰਜਾਬ ਮੇਲ)-ਅਮਰੀਕਾ ‘ਚ 7-ਇਲੈਵਨ ਸਟੋਰਸ ਦੇ ਦੇਸ਼ ਭਰ ਦੇ ਕਈ ਸਟੋਰਾਂ ‘ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਅਜਿਹੇ 21 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਉਥੇ ਰਹਿਣ ਦਾ ਦੋਸ਼ੀ ਪਾਇਆ ਗਿਆ। ਰਾਜਧਾਨੀ ਵਾਸ਼ਿੰਗਟਨ ਡੀ.ਸੀ. ਤੋਂ ਇਲਾਵਾ ਨਿਊਜਰਸੀ, ਨਿਊਯਾਰਕ, ਟੈਕਸਾਸ ਅਤੇ ਕੈਲੀਫੋਰਨੀਆ ਸਮੇਤ 17 ਸੂਬਿਆਂ ਵਿਚ ਬੁੱਧਵਾਰ ਨੂੰ ਇਸ ਦੇ 98 ਸਟੋਰਾਂ ‘ਤੇ ਛਾਪੇਮਾਰੀ ਕੀਤੀ ਗਈ। 7-ਇਲੈਵਨ ਸਟੋਰਸ ਇਕ ਅਜਿਹੀ ਫ੍ਰੈਂਚਾਇਜ਼ੀ ਹੈ, ਜੋ ਘਰੇਲੂ ਜ਼ਰੂਰਤਾਂ ਨੂੰ ਇਕ ਹੀ ਥਾਂ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਅਮਰੀਕਾ ਵਿਚ ਗੈਰ-ਪ੍ਰਵਾਸੀ ਲੋਕਾਂ ਵਿਚਾਲੇ ਬਹੁਤ ਪ੍ਰਸਿੱਧ ਹੈ। ਖਾਸ ਕਰਕੇ ਭਾਰਤ ਸਮੇਤ ਦੱਖਣੀ ਏਸ਼ੀਆਈ ਲੋਕਾਂ ਵਿਚਾਲੇ।
ਹਾਲਾਂਕਿ ਅਮਰੀਕੀ ਅਧਿਕਾਰੀਆਂ ਨੇ ਛਾਪੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਨਾਗਰਿਕਤਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ, ਜੋ ਲੋਕ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਨੂੰ ਹੁਣ ਦੇਸ਼ ਛੱਡਣਾ ਪੈ ਸਕਦਾ ਹੈ। ਕੰਮ ਕਰਨ ਵਾਲੀਆਂ ਥਾਵਾਂ ‘ਤੇ ਗੈਰ-ਪ੍ਰਵਾਸ ਅਧਿਕਾਰੀਆਂ ਵੱਲੋਂ ਛਾਪੇਮਾਰੀ ਦੀ ਕੋਈ ਗੱਲ ਨਹੀਂ ਹੈ। ਰਾਸ਼ਟਰਪਤੀ ਜਾਰਜ ਡਬਲਿਊ. ਬੁਸ਼ ਦੇ ਸ਼ਾਸਨਕਾਲ ‘ਚ ਨਾਜਾਇਜ਼ ਤਰੀਕੇ ਨਾਲ ਅਮਰੀਕਾ ‘ਚ ਰਹਿ ਰਹੇ ਸ਼ੱਕੀ ਲੋਕਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਓਬਾਮਾ ਦੇ ਕਾਲ ਵਿਚ ਵੀ ਇਹੀ ਚੱਲਿਆ ਪਰ ਇਸ ਦੌਰਾਨ ਅਧਿਕਾਰੀ ਕੰਮ ਵਾਲੀ ਥਾਂ ‘ਤੇ ਕੰਮ ਕਰਨ ਵਾਲੇ ਲੋਕਾਂ ਦੀ ਯੋਗਤਾ ਬਾਰੇ ਪੁੱਛਗਿੱਛ ਕਰਦੇ ਸਨ ਅਤੇ ਉਨ੍ਹਾਂ ਦੇ ਕੰਮ ਕਰਨ ਦੀ ਯੋਗਤਾ ਸਬੰਧੀ 1-9 ਦਾ ਇਕ ਫਾਰਮ ਭਰਾਉਂਦੇ ਸਨ। ਇਹ ਛਾਪਾ ਵੀ ਇਸੇ ਤਰ੍ਹਾਂ ਦਾ ਹੈ। ਛਾਪੇ ਤੋਂ ਬਾਅਦ ਆਈ.ਸੀ.ਈ. ਦੇ ਨਿਰਦੇਸ਼ਕ ਥਾਮਸ ਡੀ ਹੋਮੈਨ ਨੇ ਕਿਹਾ ਕਿ ਇਹ ਛਾਪਾ ਅਮਰੀਕਾ ਵਿਚ ਬਿਜ਼ਨੈੱਸ ਕਰ ਰਹੇ ਉਨ੍ਹਾਂ ਲੋਕਾਂ ਲਈ ਸਖ਼ਤ ਸੰਦੇਸ਼ ਹੈ, ਜੋ ਆਪਣੇ ਇਥੇ ਕੰਮ ਕਰਨ ਲਈ ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰੱਖ ਲੈਂਦੇ ਹਨ। ਆਈ.ਸੀ.ਈ. ਕਾਨੂੰਨ ਦਾ ਪਾਲਨ ਕਰਵਾਏਗਾ ਅਤੇ ਜੋ ਕੋਈ ਵੀ ਨਿਯਮ ਤੋੜੇਗਾ, ਜ਼ਿੰਮੇਵਾਰੀ ਉਸੇ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਉਹ ਬਿਜ਼ਨੈੱਸਮੈਨ ਜੋ ਗੈਰ-ਕਾਨੂੰਨੀ ਤਰੀਕੇ ਨਾਲ ਵਰਕਰਾਂ ਨੂੰ ਕੰਮ ‘ਤੇ ਰੱਖਦੇ ਹਨ, ਪੂਰੀ ਤਰ੍ਹਾਂ ਨਾਲ ਨਾਜਾਇਜ਼ ਗੈਰ-ਪ੍ਰਵਾਸ ਹਨ ਅਤੇ ਅਸੀਂ ਇਸ ਪ੍ਰੰਪਰਾ ਨੂੰ ਖਤਮ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਆਈ.ਸੀ.ਈ. ਅਮਰੀਕੀਆਂ ਲਈ ਨੌਕਰੀ ਸੁਰੱਖਿਅਤ ਕਰਨ ਅਤੇ ਨਾਜਾਇਜ਼ ਗੈਰ-ਪ੍ਰਵਾਸ ਨੂੰ ਰੋਕਣ ਲਈ ਕੋਸ਼ਿਸ਼ ਕਰਦੇ ਰਹਾਂਗੇ। 2013 ਵਿਚ ਵੀ 7-ਇਲੈਵਨ ਸਟੋਰਸ ਦੇ 9 ਫ੍ਰੈਂਚਾਇਜ਼ੀ ਮਾਲਕਾਂ ਅਤੇ ਮੈਨਜਰ ਨੂੰ ਛਾਪਾ ਮਾਰ ਕੇ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਆਪਣੇ ਸਟੋਰਸ ਵਿਚ ਨੌਕਰੀ ਦੇਣ ਲਈ ਕਾਨੂੰਨ ਦਾ ਪਾਲਨ ਨਹੀਂ ਕੀਤਾ, ਲੋਕਾਂ ਦੀ
ਪਛਾਣ ਲੁਕਾਈ ਅਤੇ ਇਸ ਤਹਿਤ ਸਾਜ਼ਿਸ਼ ਰਚੀ ਸੀ।
7 ਇਲੈਵਨ ਸਟੋਰਸ ਇੰਡਸਟਰੀ ਟੈਕਸਾਸ ਬੇਸਡ ਹੈ ਅਤੇ ਉਸ ਨੇ ਆਈ.ਸੀ.ਈ. ਦੇ ਛਾਪੇ ‘ਤੇ ਕਿਹਾ ਕਿ ਉਸ ਨੂੰ ਇਸ ਬਾਰੇ ਜਾਣਕਾਰੀ ਸੀ, ਪਰ ਫ੍ਰੈਂਚਾਈਜ਼ੀ ਇਕ ਸੁਤੰਤਰ ਬਿਜ਼ਨੈੱਸ ਮਾਲਕ ਹੈ ਅਤੇ ਆਪਣੇ ਮੁਲਾਜ਼ਮਾਂ ਲਈ ਉਹ ਵਿਅਕਤੀਗਤ ਤੌਰ ‘ਤੇ ਜ਼ਿੰਮੇਵਾਰ ਹੈ, ਜਿਸ ਵਿਚ ਅਮਰੀਕਾ ਵਿਚ ਲੋਕਾਂ ਨੂੰ ਨੌਕਰੀ ‘ਤੇ ਰੱਖਣਾ ਅਤੇ ਕੰਮ ਨੂੰ ਲੈ ਕੇ ਉਸ ਦੀ ਯੋਗਤਾ ਦੀ ਪੁਸ਼ਟੀ ਕਰਨਾ ਵੀ ਸ਼ਾਮਲ ਹੈ। ਇਮੀਗ੍ਰੇਸ਼ਨ ਵਿਭਾਗ ਵੱਲੋਂ 7-ਇਲੈਵਨ ਸਟੋਰਾਂ ‘ਤੇ ਛਾਪੇ ਮਾਰ ਕੇ ਗ਼ੈਰ-ਕਾਨੂੰਨੀ ਕਾਮੇ ਫੜੇ ਜਾਣ ਦਾ ਅਸਰ ਸਿਆਟਲ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਦੇਖਣ ਨੂੰ ਮਿਲਿਆ। 7-ਇਲੈਵਨਾਂ ‘ਤੇ ਕੰਮ ਕਰਦੇ ਬਿਨ੍ਹਾਂ ਦਸਤਾਵੇਜ਼ਾਂ ਤੋਂ ਕਾਫ਼ੀ ਕਾਮਿਆਂ ਨੂੰ 7-ਇਲੈਵਨ ਸਟੋਰਾਂ ਦੇ ਮਾਲਕਾਂ ਨੇ ਕੰਮ ਤੋਂ ਜਵਾਬ ਦੇ ਦਿੱਤਾ ਹੈ। ਹੁਣ ਤੱਕ ਮਿਲੀਆਂ ਰਿਪੋਰਟਾਂ ਅਨੁਸਾਰ ਲਗਭਗ 15 ਦੇ ਕਰੀਬ ਕਾਮਿਆਂ ਨੂੰ ਕੰਮ ਤੋਂ ਜਵਾਬ ਦਿੱਤਾ ਗਿਆ ਹੈ। ਸੋਮਵਾਰ ਜਦੋਂ ਇਹ ਵਿਅਕਤੀ ਆਪਣੇ ਕੰਮਾਂ ‘ਤੇ ਆਏ ਤਾਂ ਮਾਲਕਾਂ ਨੇ ਇਨ੍ਹਾਂ ਨੂੰ ਇਮੀਗ੍ਰੇਸ਼ਨ ਦੀ ਸਖ਼ਤੀ ਕਾਰਨ ਕੰਮ ਤੋਂ ਜਵਾਬ ਦੇ ਦਿੱਤਾ ਕਿਉਂਕਿ 7-ਇਲੈਵਨ ਦੇ ਮਾਲਕ ਕੋਈ ਵੀ ਜ਼ੋਖ਼ਿਮ ਲੈਣ ਲਈ ਤਿਆਰ ਨਹੀਂ ਹਨ। ਇਸ ਦੇ ਨਾਲ ਹੀ ਇਥੇ ਕੁਝ ਗੈਸ ਸਟੇਸ਼ਨਾਂ ‘ਤੇ ਵੀ ਇਮੀਗ੍ਰੇਸ਼ਨ ਮਹਿਕਮੇ ਦੇ ਸਪੈਸ਼ਲ ਸੈੱਲ ਨੇ ਛਾਪੇ ਮਾਰੇ ਤੇ ਕੁਝ ਵਿਅਕਤੀਆਂ ਨੂੰ ਬਿਨ੍ਹਾਂ ਦਸਤਾਵੇਜ਼ਾਂ ਦੇ ਫੜੇ ਜਾਣ ਦਾ ਵੀ ਸਮਾਚਾਰ ਹੈ।
7-ਇਲੈਵਨ ਸਟੋਰਾਂ ਤੋਂ ਅਮਰੀਕੀ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਰੈਸਟੋਰੈਂਟਾਂ ਅਤੇ ਲੀਕਰ ਸਟੋਰਾਂ ‘ਤੇ ਵੀ ਛਾਪੇ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਵੱਡੇ ਪੱਧਰ ‘ਤੇ ਬਿਨਾਂ ਕਾਗਜ਼ਾਂ ਤੋਂ ਕੰਮ ਕਰ ਰਹੇ ਕਾਮੇ ਫੜੇ ਜਾਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article