ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

July 12
17:46
2019
ਵਾਸ਼ਿੰਗਟਨ, 12 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਫਤੇ ਦੇ ਆਖਿਰ ‘ਚ ਇਮੀਗ੍ਰੇਸ਼ਨ ਅਤੇ ਮਾਲੀਆ ਲਾਗੂ ਕਰਨ ਵਾਲੀ ਏਜੰਸੀ (ਆਈ.ਸੀ.ਈ.) ਵੱਲੋਂ ਪੂਰੇ ਦੇਸ਼ ‘ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਲਈ ਛਾਪੇਮਾਰੀ ਹੋਣ ਦੀ ਪੁਸ਼ਟੀ ਕੀਤੀ। ਟਰੰਪ ਨੇ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਇਥੇ ਆਏ ਸਨ। ਏਜੰਸੀ ਅਜਿਹੇ ਲੋਕਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇਗੀ। ਟਰੰਪ ਨੇ ਕਿਹਾ ਕਿ ਆਈ.ਸੀ.ਈ. ਦਾ ਧਿਆਨ ਦੋਸ਼ੀਆਂ ‘ਤੇ ਰਹੇਗਾ ਪਰ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਹੋਵੇਗੀ। ਰਾਸ਼ਟਰਪਤੀ ਨੇ ਕਿਹਾ ਕਿ ਇਹ ਐਤਵਾਰ ਤੋਂ ਸ਼ੁਰੂ ਹੋਵੇਗਾ।