PUNJABMAILUSA.COM

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

 Breaking News

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ
August 14
10:15 2019

ਵਾਸ਼ਿੰਗਟਨ, 14 ਅਗਸਤ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਅਮਰੀਕਾ ‘ਚ ਵੱਸਦੇ ਕਾਨੂੰਨੀ ਪ੍ਰਵਾਸੀਆਂ ਦਾ ਅਮਰੀਕੀ ਨਾਗਰਿਕ ਬਣਨ ਦਾ ਰਸਤਾ ਹੋਰ ਮੁਸ਼ਕਿਲ ਬਣਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਹੁਣ ‘ਫੂਡ ਸਟੈਂਪ’ ਜਾਂ ‘ਰਿਹਾਇਸ਼ੀ ਮਦਦ’ ਜਿਹੀਆਂ ਸਹੂਲਤਾਂ ਲੈ ਰਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾਵੇਗਾ। ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨ ਅਨੁਸਾਰ ਅਜਿਹੇ ਲੋਕਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾਵੇਗਾ, ਜੋ ਕੌਂਸਲਰ ਅਧਿਕਾਰੀ ਨੂੰ ਇਹ ਭਰੋਸਾ ਦਿਵਾਉਣ ‘ਚ ਨਾਕਾਮ ਰਹਿਣਗੇ ਕਿ ਉਹ ਅਮਰੀਕਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਕਦੇ ਵੀ ਵਰਤੋਂ ਨਹੀਂ ਕਰਨਗੇ। ਵਾਈਟ ਹਾਊਸ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਜੇ ਕੋਈ ਬਾਹਰੀ ਵਿਅਕਤੀ ਅਮਰੀਕਾ ‘ਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਉਹ ਆਪਣੀ ਮਾਲੀ ਮਦਦ ਆਪ ਕਰਨ ਦੇ ਸਮਰੱਥ ਅਤੇ ਜਨਤਕ ਸਹੂਲਤਾਂ ‘ਤੇ ਨਿਰਭਰ ਨਾ ਹੋਵੇ। ਰਾਸ਼ਟਰਪਤੀ ਡੋਨਾਲਡ ਟਰੰਪ ਇਸ ਤਰ੍ਹਾਂ ਦੀ ਵਿਵਸਥਾ ਦੇ ਸ਼ੁਰੂ ਤੋਂ ਹੱਕ ‘ਚ ਹਨ। ਇੰਮੀਗ੍ਰੇਸ਼ਨ ਮਾਮਲੇ ‘ਚ ਟਰੰਪ ਦੇ ਸਹਿਯੋਗੀ ਸਟੀਫਨ ਮਿਲਰ ਦੀ ਸਲਾਹ ‘ਤੇ ਬਣਿਆ ਇਹ ਨਿਯਮ 15 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਅਮਰੀਕਾ ‘ਚ ਖੁਰਾਕ, ਰਿਹਾਇਸ਼, ਮੈਡੀਕਲ ਤੇ ਲੋਕ ਕਲਿਆਣ ਦੀਆਂ ਕਈ ਸਰਕਾਰੀ ਯੋਜਨਾਵਾਂ ਦਾ ਲਾਭ ਉਥੋਂ ਦੇ ਵਾਸੀਆਂ ਨੂੰ ਮਿਲਦਾ ਹੈ। ਇਸ ਕਾਰਨ ਉਥੇ ਜਾਣ ਵਾਲੇ ਵਿਦੇਸ਼ੀਆਂ ਤੇ ਨਿਵਾਸ ਦੀ ਸਥਾਈ ਇਜਾਜ਼ਤ ਪ੍ਰਾਪਤ ਵਿਦੇਸ਼ੀ ਮੂਲ ਦੇ ਲੋਕਾਂ ਨੂੰ ਵੀ ਇਹ ਸਹੂਲਤਾਂ ਮਿਲਦੀਆਂ ਹਨ। ਪਰ ਹੁਣ ਪ੍ਰਸ਼ਾਸਨ ਵੀਜ਼ਾ ਦੇਣ ਤੋਂ ਪਹਿਲਾਂ ਜਾਂਚ ਲਵੇਗਾ ਕਿ ਅਮਰੀਕਾ ਆਉਣ ਵਾਲਾ ਸ਼ਖਸ ਆਪਣੀਆਂ ਜ਼ਿੰਮੇਵਾਰੀਆਂ ਖੁਦ ਉਠਾਉਣ ‘ਚ ਸਮਰੱਥ ਹੈ ਜਾਂ ਨਹੀਂ। ਉਹ ਅਮਰੀਕਾ ਆ ਕੇ ਕਿਤੇ ਇਥੋਂ ਦੀਆਂ ਨਾਗਰਿਕ ਸਹੂਲਤਾਂ ‘ਤੇ ਬੋਝ ਤਾਂ ਨਹੀਂ ਬਣ ਜਾਵੇਗਾ ਜਾਂ ਸਰਕਾਰੀ ਸਹੂਲਤਾਂ ਦਾ ਫਾਇਦਾ ਤਾਂ ਨਹੀਂ ਚੁੱਕਣ ਲੱਗੇਗਾ। ਫੈਡਰਲ ਰਜਿਸਟਰਾਰ ਨੇ ਇਸ ਬਾਰੇ ਨੋਟਿਸ ਜਾਰੀ ਕਰ ਦਿੱਤਾ ਹੈ। ਅਮਰੀਕਾ ਦੀ ਨਾਗਰਿਕ ਤੇ ਇੰਮੀਗ੍ਰੇਸ਼ਨ ਸੇਵਾ ਦੇ ਕਾਰਜਕਾਰੀ ਨਿਰਦੇਸ਼ਕ ਮੁਤਾਬਕ ਸਵੈ ਨਿਰਭਰ ਹੋਣਾ ਅਮਰੀਕਾ ਦੀ ਪੁਰਾਣੀ ਪ੍ਰੰਪਰਾ ਹੈ। ਅਸੀਂ ਉਸੇ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਕਰ ਰਹੇ ਹਾਂ। ਕੁਝ ਸਮੇਂ ਬਾਅਦ ਇਸ ਦਾ ਲਾਭ ਅਮਰੀਕਾ ਦੀ ਟੈਕਸ ਦੇਣ ਵਾਲੀ ਆਬਾਦੀ ਨੂੰ ਮਿਲਣ ਲੱਗੇਗਾ। ਉਨ੍ਹਾਂ ਨੂੰ ਆਪਣੇ ਧਨ ਦੇ ਬਦਲੇ ਪੂਰੀਆਂ ਸਰਕਾਰੀ ਸਹੂਲਤਾਂ ਮਿਲਣਗੀਆਂ। ਜ਼ਿਕਰਯੋਗ ਹੈ ਕਿ ਅਮਰੀਕਾ ਦੀ ਇੰਮੀਗ੍ਰੇਸ਼ਨ ਵਿਵਸਥਾ ‘ਚ ਬਦਲਾਅ ਰਾਸ਼ਟਰਪਤੀ ਟਰੰਪ ਦੀਆਂ ਤਰਜੀਹਾਂ ‘ਚ ਸ਼ਾਮਲ ਹੈ। ਉਹ ਜਾਇਜ਼ ਤੇ ਨਾਜਾਇਜ਼ ਇੰਮੀਗ੍ਰੇਸ਼ਨ ਨੂੰ ਘੱਟ ਤੋਂ ਘੱਟ ਕਰਨਾ ਚਾਹੁੰਦੇ ਹਨ। ਉਹ ਇੰਮੀਗ੍ਰੇਸ਼ਨ ਨੂੰ ਅਮਰੀਕਾ ਦੇ ਹਿੱਤਾਂ ਲਈ ਇਸਤੇਮਾਲ ਕਰਨਾ ਚਾਹੁੰਦੇ ਹਨ, ਇੰਮੀਗ੍ਰਾਂਟ ਦੇ ਹਿੱਤ ‘ਚ ਨਹੀਂ। ਮੈਕਸੀਕੋ ਸਰਹੱਦ ‘ਤੇ ਕੰਧ ਦਾ ਨਿਰਮਾਣ ਵੀ ਟਰੰਪ ਦੀ ਇਸੇ ਨੀਤੀ ਦਾ ਹਿੱਸਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article