PUNJABMAILUSA.COM

ਅਮਰੀਕਾ ‘ਚ ਗ੍ਰੀਨ ਕਾਰਡ ਸਬੰਧੀ ਕਾਨੂੰਨ ‘ਚ ਸੋਧ ਲਈ ਸੰਸਦ ‘ਚ ਬਿੱਲ ਪੇਸ਼

 Breaking News

ਅਮਰੀਕਾ ‘ਚ ਗ੍ਰੀਨ ਕਾਰਡ ਸਬੰਧੀ ਕਾਨੂੰਨ ‘ਚ ਸੋਧ ਲਈ ਸੰਸਦ ‘ਚ ਬਿੱਲ ਪੇਸ਼

ਅਮਰੀਕਾ ‘ਚ ਗ੍ਰੀਨ ਕਾਰਡ ਸਬੰਧੀ ਕਾਨੂੰਨ ‘ਚ ਸੋਧ ਲਈ ਸੰਸਦ ‘ਚ ਬਿੱਲ ਪੇਸ਼
February 09
17:45 2019

ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
ਵਾਸ਼ਿੰਗਟਨ, 9 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਗ੍ਰੀਨ ਕਾਰਡ ਸਬੰਧੀ ਕਾਨੂੰਨ ‘ਚ ਸੋਧ ਲਈ ਉੱਥੇ ਦੀ ਸੰਸਦ ‘ਚ ਇਕ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ‘ਚ ਹਰ ਦੇਸ਼ ਦੇ ਹਿਸਾਬ ਨਾਲ ਇਸ ਕਾਰਡ ‘ਤੇ ਲੱਗੀ ਵੱਧ ਤੋਂ ਵੱਧ ਲਿਮਟ ਨੂੰ ਖਤਮ ਕਰਨ ਦਾ ਪ੍ਰਸਤਾਵ ਹੈ। ਜੇਕਰ ਸੰਸਦ ਦੀ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਲੰਮੇ ਸਮੇਂ ਤੋਂ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਫਿਲਹਾਲ ਦੇ ਨਿਯਮਾਂ ਅਨੁਸਾਰ ਹਰ ਦੇਸ਼ ਦੇ ਹਿਸਾਬ ਨਾਲ ਗ੍ਰੀਨ ਕਾਰਡ ਦੀ ਗਿਣਤੀ ਸੀਮਤ ਹੋਣ ਕਾਰਨ ਭਾਰਤ ਅਤੇ ਚੀਨ ਦੇ ਨਾਗਰਿਕਾਂ ਨੂੰ ਔਸਤਨ ਘੱਟ ਨਾਗਰਿਕਤਾ ਮਿਲ ਪਾਉਂਦੀ ਹੈ, ਜਦਕਿ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਆਸਾਨੀ ਨਾਲ ਅਮਰੀਕਾ ਦੀ ਪੱਕੀ ਨਾਗਰਿਕਤਾ ਮਿਲ ਜਾਂਦੀ ਹੈ।
ਰਿਪੋਰਟਾਂ ਮੁਤਾਬਕ, ਅਮਰੀਕਾ ਦੀਆਂ ਦੋਵੇਂ ਪਾਰਟੀਆਂ (ਰੀਪਬਲਿਕਨ ਅਤੇ ਡੈਮੋਕ੍ਰੇਟਿਕ) ਦੇ ਜ਼ਿਆਦਾਤਰ ਸੰਸਦ ਮੈਂਬਰ ਇਸ ਬਿੱਲ ਦੇ ਪੱਖ ‘ਚ ਹਨ। ਅਜਿਹੀਆਂ ਉਮੀਦਾਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਦੇ ਕਾਨੂੰਨ ਬਣਨ ‘ਚ ਕੋਈ ਸਮੱਸਿਆ ਨਹੀਂ ਹੋਣ ਵਾਲੀ।
ਇਸ ਬਿੱਲ ਦੇ ਪਾਸ ਹੋਣ ਜਾਣ ਨਾਲ ਅਮਰੀਕਾ ‘ਚ ਨੌਕਰੀ ਦੇ ਆਧਾਰ ‘ਤੇ ਮਿਲਣ ਵਾਲੀ ਸਥਾਈ ਨਾਗਰਿਕਤਾ ਦਿੱਤੇ ਜਾਣ ਸਬੰਧੀ ਲਿਮਟ ਖਤਮ ਹੋ ਜਾਵੇਗੀ। ਅਜੇ ਇਹ ਲਿਮਟ 7 ਫੀਸਦੀ ਹੈ। ਹੁਣ ਦੇ ਨਿਯਮਾਂ ਮੁਤਾਬਕ ਇਕ ਸਾਲ ‘ਚ 1,40,000 ਤੋਂ ਜ਼ਿਆਦਾ ਗ੍ਰੀਨ ਕਾਰਡ ਨਹੀਂ ਜਾਰੀ ਕੀਤੇ ਜਾ ਸਕਦੇ, ਯਾਨੀ ਕਿਸੇ ਵੀ ਦੇਸ਼ ਤੋਂ 9,800 ਤੋਂ ਵਧ ਲੋਕਾਂ ਨੂੰ ਇਕ ਸਾਲ ‘ਚ ਸਥਾਈ ਨਾਗਰਿਕਤਾ ਨਹੀਂ ਦਿੱਤੀ ਜਾ ਸਕਦੀ।
ਨਵਾਂ ਕਾਨੂੰਨ ਲਾਗੂ ਹੋਣ ਮਗਰੋਂ ਅਮਰੀਕਾ ‘ਚ ਨਾਗਰਿਕਤਾ ਮਿਲਣ ਦਾ ਇੰਤਜ਼ਾਰ ਕਰ ਰਹੇ ਭਾਰਤੀ ਅਤੇ ਚੀਨੀ ਨਾਗਰਿਕਾਂ ਦੀਆਂ ਪੈਂਡਿੰਗ ਪਈਆਂ ਅਰਜ਼ੀਆਂ ਕਲੀਅਰ ਹੋ ਸਕਦੀਆਂ ਹਨ। ਹੁਣ ਇਕ ਸਾਲ ‘ਚ ਭਾਰਤ ਦੇ ਸਿਰਫ 9,800 ਨਾਗਰਿਕਾਂ ਨੂੰ ਹੀ ਅਮਰੀਕਾ ਦੀ ਸਥਾਈ ਨਾਗਰਿਕਤਾ ਮਿਲ ਪਾਉਂਦੀ ਹੈ, ਜਦਕਿ ਕੰਮ ਦੀ ਭਾਲ ‘ਚ ਅਮਰੀਕਾ ਜਾਣ ਵਾਲੇ ਹਾਈ ਸਕਿਲਡ ਭਾਰਤੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ।
ਦੂਜੇ ਦੇਸ਼ਾਂ ‘ਚ ਮਚੀ ਹਲਚਲ
ਇਸ ਪ੍ਰਸਤਾਵਤ ਬਿੱਲ ਨਾਲ ਹੋਰ ਦੇਸ਼ਾਂ ਦੇ ਪ੍ਰਵਾਸੀਆਂ ‘ਚ ਵੀ ਹਲਚਲ ਮਚ ਗਈ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਬਿੱਲ ਨੂੰ ਭਾਰਤ ਦੇ ਪੱਖ ‘ਚ ਤਿਆਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਹਰ ਸਾਲ ਸਭ ਤੋਂ ਜ਼ਿਆਦਾ ਭਾਰਤੀ ਐੱਚ-1 ਬੀ ਅਤੇ ਐੱਲ ਵੀਜ਼ਾ ‘ਤੇ ਅਮਰੀਕਾ ਜਾਂਦੇ ਹਨ। 2018 ‘ਚ ਇਸ ਬਿੱਲ ਦੇ ਖਿਲਾਫ ਲਾਬਿੰਗ ਕਰਨ ਵਾਲੇ ਰਾਸ਼ਟਰੀ ਇਰਾਨੀ-ਅਮਰੀਕੀ ਪ੍ਰੀਸ਼ਦ ਨੇ ਵੀਰਵਾਰ ਨੂੰ ਕਿਹਾ,”ਅਸੀਂ ਅਜੇ ਵੀ ਇਸ ਦੇ ਨਤੀਜਿਆਂ ਬਾਰੇ ਚਿੰਤਾ ‘ਚ ਹਾਂ।”
ਉੱਥੇ ਹੀ ‘ਅਮਰੀਕੀ ਹਸਪਤਾਲ ਐਸੋਸੀਓਸ਼ਨ’ ਵਰਗੀਆਂ ਸੰਸਥਾਵਾਂ ਵੀ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ ਕਿਉਂਕਿ ਇਸ ਨਾਲ ਹੋਰ ਦੇਸ਼ਾਂ ਜਿਵੇਂ ਫਿਲੀਪੀਨਜ਼ ਅਤੇ ਸ਼੍ਰੀਲੰਕਾ ਦੇ ਨਾਗਰਿਕਾਂ ਨੂੰ ਸਥਾਈ ਨਾਗਰਿਕਤਾ ਮਿਲਣ ਦੀ ਗਤੀ ਘੱਟ ਹੋਣ ਦਾ ਸ਼ੱਕ ਹੈ। ਦੱਸ ਦਈਏ ਕਿ ਇਨ੍ਹਾਂ ਦੇਸ਼ਾਂ ਤੋਂ ਹੀ ਜ਼ਿਆਦਾ ਨਰਸਾਂ ਆਉਂਦੀਆਂ ਹਨ। ਉੱਥੇ ਹੀ ਟੈਕਨਾਲੋਜੀ ਬੇਸਡ ਮਾਈਕ੍ਰੋਸਾਫਟ ਅਤੇ ਆਈ. ਬੀ. ਐੱਮ. ਵਰਗੀਆਂ ਕੰਪਨੀਆਂ ਇਸ ਬਿੱਲ ਦੇ ਸਮਰਥਨ ‘ਚ ਹਨ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਿਣਤੀ ‘ਚ ਭਾਰਤੀ ਇੰਜੀਨੀਅਰਜ਼ ਅਤੇ ਸਾਫਟਵੇਅਰ ਡਿਵੈਲਪਰਜ਼ ਨੂੰ ਹਾਇਰ ਕਰਨ ‘ਚ ਆਸਾਨੀ ਹੋਵੇਗੀ।
ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਅਜੇ ਵੀ ਗ੍ਰੀਨ ਕਾਰਡ ਅਰਜ਼ੀਆਂ ਪੈਂਡਿੰਗ ਪਈਆਂ ਹਨ, ਉਨ੍ਹਾਂ ‘ਚੋਂ 90 ਫੀਸਦੀ ਭਾਰਤੀਆਂ ਦੀਆਂ ਹੀ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਕਾਨੂੰਨ ਬਣ ਜਾਂਦਾ ਹੈ ਤਾਂ ਭਾਰਤੀਆਂ ਨੂੰ ਗ੍ਰੀਨ ਕਾਰਡ ਦੇ ਨਾਲ-ਨਾਲ ਐੱਚ-1 ਬੀ ਵੀਜ਼ਾ ਵੀ ਜ਼ਿਆਦਾ ਗਿਣਤੀ ‘ਚ ਮਿਲੇਗਾ। ਅੰਕੜਿਆਂ ਮੁਤਾਬਕ ਅਪ੍ਰੈਲ 2018 ਤਕ ਹੀ ਅਮਰੀਕਾ ਦੇ ਤਕਨਾਲੋਜੀ ਖੇਤਰ ‘ਚ 3 ਲੱਖ ਭਾਰਤੀ ਅਜਿਹੇ ਹਨ ਜੋ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ