ਅਮਰੀਕਾ ‘ਚ ਠੰਡ ਨੇ 100 ਸਾਲਾਂ ਦਾ ਤੋੜਿਆ ਰਿਕਾਰਡ

January 05
17:26
2018
ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)-ਅਮਰੀਕਾ ‘ਚ ਵਧ ਰਹੀ ਠੰਡ ਨੇ ਪਿਛਲੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਨਾਲ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋਈ ਹੈ, ਉਥੇ ਹੀ ਕੁਝ ਖੇਤਰਾਂ ‘ਚ ਬਰਫਬਾਰੀ ਕਾਰਨ ਤਾਪਮਾਨ ਹੋਰ ਵੀ ਹੇਠਾਂ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ 4 ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਬੁੱਧਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ। ਫਲੋਰਿਡਾ ‘ਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਲੋਕਾਂ ਨੂੰ ਆਉਣ-ਜਾਣ ਵੇਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰੀ ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕਰਕੇ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧ ਸਕਦੀ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।