PUNJABMAILUSA.COM

ਅਮਰੀਕਾ ‘ਚ ਨਸਲੀ ਅਪਰਾਧ ਦਾ ਸ਼ਿਕਾਰ ਹੋਇਆ ਸਿੱਖ ਕੈਬ ਡਰਾਈਵਰ

ਅਮਰੀਕਾ ‘ਚ ਨਸਲੀ ਅਪਰਾਧ ਦਾ ਸ਼ਿਕਾਰ ਹੋਇਆ ਸਿੱਖ ਕੈਬ ਡਰਾਈਵਰ

ਅਮਰੀਕਾ ‘ਚ ਨਸਲੀ ਅਪਰਾਧ ਦਾ ਸ਼ਿਕਾਰ ਹੋਇਆ ਸਿੱਖ ਕੈਬ ਡਰਾਈਵਰ
April 26
09:59 2017

11
ਨਿਊਯਾਰਕ, 26 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਫਿਰ ਇਕ ਸਿੱਖ ਡਰਾਈਵਰ ਨਫਰਤੀ ਅਪਰਾਧ ਦਾ ਸ਼ਿਕਾਰ ਹੋਇਆ ਹੈ। ਇਸ ਵਾਰ 25 ਸਾਲ ਦੇ ਸਿੱਖ ਕੈਬ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਨਸ਼ੇ ‘ਚ ਧੁੱਤ ਯਾਤਰੀਆਂ ਨੇ ਉਸ ‘ਤੇ ਹਮਲਾ ਕੀਤਾ ਅਤੇ ਉਸ ਦੀ ਪੱਗ ਉਤਾਰ ਕੇ ਭੱਜ ਗਏ। ਪੁਲਿਸ ਮਾਮਲੇ ਦੀ ਨਫਰਤੀ ਅਪਰਾਧ ਦੇ ਨਜ਼ਰੀਏ ਤੋਂ ਜਾਂਚ ਕਰ ਰਹੀ ਹੈ।
ਪੰਜਾਬ ਤੋਂ ਤਿੰਨ ਸਾਲ ਪਹਿਲੇ ਅਮਰੀਕਾ ਆਏ ਹਰਕੀਰਤ ਸਿੰਘ ਦੇ ਨਾਲ ਇਹ ਘਟਨਾ ਐਤਵਾਰ ਸਵੇਰੇ ਵਾਪਰੀ। ਸਿੰਘ ਨੇ ਨਿਊਯਾਰਕ ਡੇਲੀ ਨਿਊਜ਼ ਨੂੰ ਕਿਹਾ ਕਿ ਮੈਂ ਕਾਫੀ ਡਰਿਆ ਹੋਇਆ ਹਾਂ। ਇਹ ਮੇਰੇ ਧਰਮ ਅਤੇ ਮੇਰੀ ਆਸਥਾ ਦਾ ਅਪਮਾਨ ਹੈ। ਮੈਂ ਹੁਣ ਕੰਮ ਨਹੀਂ ਕਰਨਾ ਚਾਹੁੰਦਾ ਹਾਂ। ਨਿਊਯਾਰਕ ਦੇ ਮੇਅਰ ਬਿਲ ਡੀ ਬਲਾਸੀਓ ਨੇ ਸਿੰਘ ਦੇ ਸਮੱਰਥਨ ‘ਚ ਟਵੀਟ ਕੀਤਾ ‘ਹਰਕੀਰਤ ਸਿੰਘ ਤੁਹਾਡਾ ਇਥੇ ਸਵਾਗਤ ਹੈ’। ਜੋ ਕੁਝ ਤੁਹਾਡੇ ਨਾਲ ਹੋਇਆ ਉਹ ਗ਼ਲਤ ਹੈ। ਤੁਸੀਂ ਪੁਲਿਸ ਨੂੰ ਬੁਲਾ ਕੇ ਸਹੀ ਕੰਮ ਕੀਤਾ। ਸਿੰਘ ਨੇ ਦੱਸਿਆ ਕਿ ਮੈਡੀਸਨ ਸੁਕਵਾਇਰ ਗਾਰਡਨ ਤੋਂ ਐਤਵਾਰ ਸਵੇਰੇ ਲਗਪਗ ਪੰਜ ਵਜੇ ਤਿੰਨ ਮਰਦ ਅਤੇ ਇਕ ਔਰਤ ਕੈਬ ‘ਚ ਸਵਾਰ ਹੋਏ। ਇਨ੍ਹਾਂ ਸਾਰਿਆਂ ਦੀ ਉਮਰ 20 ਸਾਲ ਦੇ ਕਰੀਬ ਸੀ। ਇਹ ਜਦੋਂ ਆਪਣੇ ਸਥਾਨ ਬ੍ਰੋਂਕਸ ਪੁੱਜੇ, ਤਾਂ ਗ਼ਲਤ ਥਾਂ ਪੁਚਾਉਣ ਦੀ ਸ਼ਿਕਾਇਤ ਕਰਨ ਲੱਗੇ। ਫਿਰ ਮਾੜੇ ਸ਼ਬਦ ਬੋਲਣ ਲੱਗੇ ਅਤੇ ਉਸ ਨੂੰ ‘ਅਲੀ ਬਾਬਾ’ ਕਿਹਾ। ਉਸ ਨੇ ਸਾਰਿਆਂ ਤੋਂ 41.76 ਡਾਲਰ ਦਾ ਭੁਗਤਾਨ ਕਰਨ ਅਤੇ ਦੂਸਰਾ ਕੈਬ ਲੈਣ ਨੂੰ ਕਿਹਾ। ਪੁਲਿਸ ਨੂੰ ਫੋਨ ਕਰਨ ‘ਤੇ ਔਰਤ ਕਿਰਾਇਆ ਦੇਣ ਲੱਗੀ। ਇਸ ਦੌਰਾਨ ਉਨ੍ਹਾਂ ਵਿਚੋਂ ਇਕ ਵਿਅਕਤੀ ਕੈਬ ‘ਚ ਦਾਖਲ ਹੋਇਆ ਅਤੇ ਮੀਟਰ ਨੂੰ ਤੋੜਨ ਲੱਗਾ। ਇਸ ਦੇ ਬਾਅਦ ਉਸ ਨੇ ਉਸ ਦੇ ਹੱਥ ‘ਤੇ ਮੁੱਕਾ ਮਾਰਿਆ ਅਤੇ ਸਿਰ ਤੋਂ ਪੱਗ ਖਿੱਚ ਲਈ। ਉਹ ਉਸ ਦਾ ਫੋਨ ਵੀ ਖੋਹਣਾ ਚਾਹੁੰਦਾ ਸੀ। ਉਹ ਯਾਤਰੀਆਂ ਦੇ ਹਿੰਸਕ ਵਤੀਰੇ ਤੋਂ ਡਰ ਗਿਆ ਅਤੇ ਮਦਦ ਲਈ ਚੀਕਣ ਲੱਗਾ। ਪੁਲਿਸ ਦੇ ਆਉਣ ਤੋਂ ਪਹਿਲੇ ਹੀ ਮਾਰਕੁੱਟ ਕਰਨ ਵਾਲੇ ਪੱਗ ਲੈ ਕੇ ਫਰਾਰ ਹੋ ਗਏ। ਸਿੰਘ ਦੇ ਨਾਲ ਇਹ ਘਟਨਾ ਅਜਿਹੇ ਸਮੇਂ ਵਾਪਰੀ, ਜਦੋਂ ਕੁਝ ਘੰਟੇ ਪਹਿਲੇ ਹੀ ਟਾਈਮਜ਼ ਸੁਕਵੇਅਰ ‘ਤੇ ਸਿੱਖ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਪੱਗੜੀ ਦਿਵਸ ਮਨਾਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article