PUNJABMAILUSA.COM

ਅਮਰੀਕਾ ‘ਚ ਨਸਲੀ ਹਮਲਾ, ਭਾਰਤੀ ਇੰਜੀਨੀਅਰ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਨਸਲੀ ਹਮਲਾ, ਭਾਰਤੀ ਇੰਜੀਨੀਅਰ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਨਸਲੀ ਹਮਲਾ, ਭਾਰਤੀ ਇੰਜੀਨੀਅਰ ਦੀ ਗੋਲੀ ਮਾਰ ਕੇ ਹੱਤਿਆ
February 24
09:13 2017

engineer
ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ) – ਅਮਰੀਕਾ ਦੇ ਕੈਨਸਸ ਸ਼ਹਿਰ ਦੇ ਓਲੈਥ ਇਲਾਕੇ ਦੇ ਇੱਕ ਬਾਰ ਵਿੱਚ ਹਮਲਾਵਰਾਂ ਨੇ ਭਾਰਤੀ ਇੰਜਨੀਅਰਾਂ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ। ਇਸ ਵਿੱਚ ਸ਼੍ਰੀਨਿਵਾਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੋ ਦੋਸਤ ਗੰਭੀਰ ਜ਼ਖਮੀ ਹੋ ਗਏ। ਅਲੋਕ ਮਦਸਾਨੀ ਤੇ ਇੱਕ ਹੋਰ ਭਾਰਤੀ ਨੌਜਵਾਨ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਹਨ। ਇਹ ਘਟਨਾ ਬੁੱਧਵਾਰ ਦੀ ਰਾਤ ਨੂੰ ਵਾਪਰੀ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ‘ਮੇਰੇ ਦੇਸ਼ ਵਿੱਚੋਂ ਵਾਪਸ ਚਲੇ ਜਾਓ’ ਕਹਿ ਤਿੰਨਾਂ ਭਾਰਤੀ ਨੌਜਵਾਨਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਚਾਨਕ ਹੋਏ ਹਮਲੇ ਵਿੱਚ ਗਾਰਮਿਨ ਕੰਪਨੀ ਦੇ ਓਲੈਥ ਮੁੱਖ ਦਫਤਰ ‘ਚ ਨੌਕਰੀ ਕਰਦੇ 32 ਸਾਲਾ ਇੰਜਨੀਅਰ ਸ੍ਰੀਨਿਵਾਸ ਕੁਚੀਭੋਤਲਾ ਦੀ ਮੌਤ ਹੋ ਗਈ। ਤਿੰਨਾਂ ਵਿੱਚੋਂ ਦੋ ਨੌਜਵਾਨ ਸ੍ਰੀਨਿਵਾਸ ਤੇ ਅਲੋਕ ਮਦਸਾਨੀ ਗਾਰਮਿਨ ਕੰਪਨੀ ‘ਚ ਇੰਜਨੀਅਰ ਵਜੋਂ ਨੌਕਰੀ ਕਰਦੇ ਸਨ। ਗਾਰਮਿਨ ਨੇ ਆਪਣੇ ਦੋਵਾਂ ਕਰਮਚਾਰੀਆਂ ‘ਤੇ ਹੋਏ ਹਮਲੇ ‘ਤੇ ਦੁੱਖ ਪ੍ਰਗਟ ਕਰਦਿਆਂ ਇਨਸਾਫ ਦੀ ਮੰਗ ਕੀਤੀ ਹੈ। ਗਾਰਮਿਨ ਦੇ ਮੈਨੇਜਰ ਨੇ ਕਿਹਾ ਕਿ, ”ਸ੍ਰੀਨਿਵਾਸ ਸਧਾਰਨ ਨੌਜਵਾਨ ਨਹੀਂ ਸੀ, ਉਹ ਬਹੁਤ ਤੇਜ਼ ਦਿਮਾਗ ਵਾਲਾ ਇੰਜਨੀਅਰ ਸੀ। ਅਜਿਹੇ ਕਰਮਚਾਰੀ ਨੂੰ ਕੋਈ ਮੈਨੇਜਰ ਗੁਆਉਣਾ ਨਹੀਂ ਚਾਹੇਗਾ।” ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਸੀ। ਮੁੱਢਲੀ ਜਾਂਚ ਦੌਰਾਨ ਘਟਨਾ ਦੇ 5 ਘੰਟਿਆਂ ਬਾਅਦ 51 ਸਾਲਾ ਐਡਮ ਪੁਰਿੰਟਨ ਨਾਂ ਦੇ ਸ਼ਖਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਦੋ ਮਿਲੀਅਨ ਅਮਰੀਕੀ ਡਾਲਰ ਦਾ ਜੁਰਮਾਨਾ ਲਾਇਆ ਗਿਆ ਹੈ। ਅਮਰੀਕਾ ਵਿੱਚ ਭਾਰਤੀ ਰਾਜਦੂਤ ਪੀੜਤਾਂ ਦੇ ਭਾਰਤ ‘ਚ ਵੱਸਦੇ ਪਰਿਵਾਰਾਂ ਦੇ ਸੰਪਰਕ ਵਿੱਚ ਹਨ। ਹਮਲੇ ਵਿੱਚ ਆਇਰੌਨ ਗਿਲਿਟ ਨਾਂ ਦਾ ਵਿਦੇਸ਼ੀ ਨੌਜਵਾਨ ਵੀ ਜ਼ਖਮੀ ਹੋਇਆ ਹੈ। ਪੁਲਿਸ ਨੇ ਇਸ ਘਟਨਾ ਨੂੰ ਨਸਲੀ ਹਮਲਾ ਕਰਾਰ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article