PUNJABMAILUSA.COM

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

 Breaking News

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ
July 22
16:52 2019

ਨਿਊਯਾਰਕ, 22 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਚਾਰ ਡੈਮੋਕ੍ਰੇਟ ਮਹਿਲਾ ਸੰਸਦ ਮੈਂਬਰਾਂ ਖਿਲਾਫ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟਿੱਪਣੀ ਕਾਰਨ ਭੱਖਿਆ ਵਿਵਾਦ ਅਜੇ ਘੱਟਣ ਦਾ ਨਾਂ ਨਹੀਂ ਲੈ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਛੱਡਣ ਦੀ ਚਿਤਾਵਨੀ ਦਿੱਤੀ ਸੀ, ਜਿਸ ਦਾ ਅਸਰ ਇਕ ਪੁਲਿਸ ਅਧਿਕਾਰੀ ‘ਤੇ ਦੇਖਣ ਨੂੰ ਮਿਲਿਆ। ਲੂਸੀਆਨਾ ਦੇ ਇਕ ਪੁਲਿਸ ਅਧਿਕਾਰੀ ਨੇ ਕਾਂਗਰਸ ਦੀ ਇਕ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ।
ਇਹ ਧਮਕੀ ਡੈਮੋਕ੍ਰੇਟ ਪਾਰਟੀ ਦੇ ਅਲੈਕਜ਼ੈਂਡਰੀਆ ਓਕਾਸੀਓ ਕੋਰਟੇਜ ਨੂੰ ਮਿਲੀ ਹੈ, ਜੋ ਉਨ੍ਹਾਂ ਚਾਰ ਕਾਲੇ ਕਾਂਗਰਸੀ ਨੇਤਾਵਾਂ ਵਿਚੋਂ ਇਕ ਹੈ, ਜਿਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟੰਰਪ ਨੇ ਦੇਸ਼ ਛੱਡਣ ਦੀ ਚਿਤਾਵਨੀ ਦਿੱਤੀ ਸੀ। ਇਕ ਫੇਸਬੁੱਕ ਪੋਸਟ ਰਾਹੀਂ ਗ੍ਰੇਟਾ ਇਲਾਕੇ ਦੇ ਇਸ ਪੁਲਿਸ ਅਧਿਕਾਰੀ ਚਾਰਲੀ ਰਿਸਪੋਲੀ ਨੇ ਕਿਹਾ ਕਿ ਓਕਾਸੀਓ-ਕੋਰਟੇਜ ਜਿਸ ਨੂੰ ਉਨ੍ਹਾਂ ਨੇ ਵਿਲੇ ਇਡੀਅਟ ਦੇ ਰੂਪ ਵਿਚ ਦਰਸ਼ਾਇਆ ਸੀ, ਨੂੰ ਗੋਲੀ ਮਾਰ ਦਿੱਤੀ ਜਾਣੀ ਚਾਹੀਦੀ ਹੈ ਅਤੇ ਮੇਰਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਈ ਮਾਰਿਆ ਜਾਣਾ ਚਾਹੀਦਾ।
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਡੈਮੋਕ੍ਰੇਟਿਕ ਪਾਰਟੀ ਦੀਆਂ ਉਨ੍ਹਾਂ ਚਾਰ ਸੰਸਦ ਮੈਂਬਰਾਂ ‘ਤੇ ਫਿਰ ਤੋਂ ਹਮਲਾ ਕੀਤਾ, ਜਿਨ੍ਹਾਂ ਖਿਲਾਫ ਟਰੰਪ ਨੇ ਪਿਛਲੇ ਹਫਤੇ ਨਸਲਵਾਦੀ ਟਿੱਪਣੀ ਕੀਤੀ ਸੀ। ਟਰੰਪ ਨੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਜੋ ਵੀ ਭਿਆਨਕ ਕਿਹਾ ਉਸ ਲਈ ਉਹ ਮੁਆਫੀ ਮੰਗੇ। ਟਰੰਪ ਨੇ ਪਹਿਲੀ ਵਾਰ ਸੰਸਦ ਮੈਂਬਰ ਬਣੀ ਡੈਮੋਕ੍ਰੇਟ ਮੈਂਬਰਾਂ, ਅਲੈਗਜ਼ੈਂਡਰੀਆ ਕੋਰਟੇਜ, ਰਾਸ਼ਿਦਾ ਤਲੈਬ, ਇਲਹਾਨ ਉਮਰ ਅਤੇ ਅਯਾਨਾ ਪ੍ਰੇਸ਼ਲੀ ਬਾਰੇ ਟਵੀਟ ਕੀਤਾ ਮੈਂ ਨਹੀਂ ਮੰਨਦਾ ਹੈ ਕਿ ਚਾਰੋ ਕਾਂਗਰਸ ਮੈਂਬਰ ਸਾਡੇ ਦੇਸ਼ ਨੂੰ ਪਿਆਰ ਕਰਨ ਦੇ ਕਾਬਲ ਹਨ।
ਦੱਸ ਦਈਏ ਕਿ ਟਰੰਪ ਨੇ ਤਕਰੀਬਨ ਇਕ ਹਫਤਾ ਪਹਿਲਾਂ ਇਨ੍ਹਾਂ ਮਹਿਲਾ ਸੰਸਦ ਮੈਂਬਰਾਂ ਨੂੰ ਆਪਣੇ ਮੂਲ ਦੇਸ਼ ਵਾਪਸ ਚਲੇ ਜਾਣ ਲਈ ਕਿਹਾ ਸੀ, ਜਿਸ ਤੋਂ ਬਾਅਦ ਰਾਸ਼ਟਰਪਤੀ ਦੀ ਇਸ ਟਿੱਪਣੀ ਨਾਲ ਅਮਰੀਕਾ ਵਿਚ ਵੱਡੇ ਪੱਧਰ ‘ਤੇ ਲੋਕ ਭੜਕ ਗਏ ਸਨ। ਟਰੰਪ ਨੇ ਜਿਨ੍ਹਾਂ ਚਾਰ ਮਹਿਲਾ ਸੰਸਦ ਮੈਂਬਰਾਂ ਦੇ ਖਿਲਾਫ ਨਸਲਵਾਦੀ ਟਿੱਪਣੀ ਕੀਤੀ, ਉਨ੍ਹਾਂ ਵਿਚੋਂ ਤਿੰਨ ਦਾ ਜਨਮ ਅਮਰੀਕਾ ਵਿਚ ਹੋਇਆ ਹੈ ਅਤੇ ਉਹ ਹਿਸਪੈਨਿਕ, ਅਰਬ, ਸੋਮਾਲੀ ਅਤੇ ਅਫਰੀਕੀ-ਅਮਰੀਕੀ ਮੂਲ ਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article