PUNJABMAILUSA.COM

ਅਮਰੀਕਾ ‘ਚ ਪ੍ਰਾਪਰਟੀ ਖਰੀਦਣ ਦੇ ਮਾਮਲੇ ਵਿਚ ਭਾਰਤ ਪੰਜਵੇਂ ਨੰਬਰ ‘ਤੇ

ਅਮਰੀਕਾ ‘ਚ ਪ੍ਰਾਪਰਟੀ ਖਰੀਦਣ ਦੇ ਮਾਮਲੇ ਵਿਚ ਭਾਰਤ ਪੰਜਵੇਂ ਨੰਬਰ ‘ਤੇ

ਅਮਰੀਕਾ ‘ਚ ਪ੍ਰਾਪਰਟੀ ਖਰੀਦਣ ਦੇ ਮਾਮਲੇ ਵਿਚ ਭਾਰਤ ਪੰਜਵੇਂ ਨੰਬਰ ‘ਤੇ
July 21
09:05 2017

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਭਾਰਤੀ ਲੋਕਾਂ ਨੇ ਮਾਰਚ 2017 ਤੱਕ ਦੇ ਅੰਕੜਿਆਂ ਮੁਤਾਬਕ ਪਿਛਲੇ 12 ਮਹੀਨਿਆਂ ਵਿਚ ਅਮਰੀਕਾ ਵਿਚ 7.8 ਬਿਲੀਅਨ ਡਾਲਰ ਦੀ ਰਿਹਾਇਸ਼ੀ ਪ੍ਰਾਪਰਟੀ ਖਰੀਦੀ ਹੈ। ਭਾਰਤ, ਅਮਰੀਕਾ ਵਿਚ ਪ੍ਰਾਪਰਟੀ ਦੇ ਮਾਮਲੇ ਵਿਚ ਇਨਵੈਸਟ ਕਰਨ ਵਾਲਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਜ਼ਿਆਦਾਤਰ ਪ੍ਰਾਪਰਟੀ ਕਿਸੇ ਕਾਰੋਬਾਰ ਜਾਂ ਕੰਮ ਕਰਨ ਦੇ ਲਈ ਨਹੀਂ ਬਲਕਿ ਰਹਿਣ ਦੇ ਲਈ ਖਰੀਦੀ ਗਈ ਹੈ।
ਅਮਰੀਕਾ ਵਿਚ ਪ੍ਰਾਪਰਟੀ ਖਰੀਦਣ ਦੇ ਮਾਮਲੇ ਵਿਚ ਚੀਨ ਸਭ ਤੋਂ ਅੱਗੇ ਹੈ। ਚੀਨੀ ਨਾਗਰਿਕਾਂ ਨੇ ਅਮਰੀਕਾ ਵਿਚ ਤਕਰੀਬਨ 31.7 ਬਿਲੀਅਨ ਡਾਲਰ ਦੀ ਰਿਹਾਇਸ਼ੀ ਪ੍ਰਾਪਰਟੀ ਖਰੀਦੀ ਹੈ। ਚੀਨ ਤੋਂ ਬਾਅਦ ਕੈਨੇਡਾ, ਬਰਤਾਨੀਆ, ਮੈਕਸਿਕੋ ਅਤੇ ਭਾਰਤੀ ਨਾਗਰਿਕਾਂ ਦਾ ਨੰਬਰ ਆਉਂਦਾ ਹੈ।
ਅਪ੍ਰੈਲ 2015 ਅਤੇ ਮਾਰਚ 2016 ਦੇ ਵਿਚ ਭਾਰਤੀਆਂ ਨੇ 6.1ਬਿਲੀਅਨ ਡਾਲਰ ਇਨਵੈਸਟ ਕੀਤਾ ਸੀ ਅਤੇ ਸਭ ਤੋਂ ਵੱਡੇ ਖਰੀਦਦਾਰਾਂ ਦੀ ਲਿਸਟÎ ਵਿਚ ਤੀਜੇ ਨੰਬਰ ‘ਤੇ ਰਹੇ। ਅਮਰੀਕਾ ਦੀ ਏਜੰਸੀ ਨੈਸ਼ਨਲ ਐਸੋਸੀਏਸ਼ਨ ਆਫ਼ ਰਿਅਲਟਰਸ ਦੀ ਰਿਪੋਰਟ ਮੁਤਾਬਕ ਚੀਨ, ਭਾਰਤ ਅਤੇ ਮੈਕਸਿਕੋ ਦੇ ਜੋ ਜ਼ਿਆਦਾਤਰ ਖਰੀਦਦਾਰ ਹਨ ਉਹ ਅਮਰੀਕਾ ਵਿਚ ਜਾਂ ਤਾਂ ਕੰਮ ਕਰ ਰਹੇ ਹਨ ਜਾਂ ਰਹਿ ਰਹੇ ਹਨ। ਕੈਨੇਡਾ ਅਤੇ ਬਰਤਾਨੀਆ ਦੇ ਜ਼ਿਆਦਾਤਰ ਖਰੀਦਦਾਰ ਅਮਰੀਕਾ ਵਿਚ ਨਾ ਰਹਿੰਦੇ ਹਨ ਅਤੇ ਨਾ ਕੰਮ ਕਰਦੇ ਹਨ।
ਚੀਨੀ ਨਾਗਰਿਕਾਂ ਨੇ ਜ਼ਿਆਦਾਤਰ ਪ੍ਰਾਪਰਟੀ ਕੈਲੀਫੋਰਨੀਆ ਦੇ ਆਸ ਪਾਸ ਖਰੀਦੀ ਤੇ ਭਾਰਤੀ ਲੋਕ ਅਪਣੀ ਜੌਬ ਅਤੇ ਕੰਮ ਨੂੰ ਧਿਆਨ ਵਿਚ ਰਖਦੇ ਹੋਏ ਪ੍ਰਾਪਰਟੀ ਖਰੀਦ ਰਹੇ ਹਨ। ਜੇਕਰ ਅੰਕੜਿਆਂ ਤੇ ਨਜ਼ਰ ਮਾਰੀ ਜਾਵੇ ਤਾਂ ਅਪ੍ਰੈਲ 2016 ਅਤੇ ਮਾਰਚ 2017 ਦੇ ਵਿਚ ਵਿਦੇਸ਼ੀ ਖਰੀਦਦਾਰਾਂ ਨੇ ਅਮਰੀਕਾ ਵਿਚ 153 ਬਿਲੀਅਨ ਡਾਲਰ ਪ੍ਰਾਪਰਟੀ ਵਿਚ ਇਨਵੈਸਟ ਕੀਤਾ ਹੈ। ਜਦ ਕਿ ਅਪ੍ਰੈਲ 2015 ਤੋਂ ਮਾਰਚ 2016 ਦੇ ਵਿਚ 102.6 ਬਿਲੀਅਨ ਡਾਲਰ ਇਨਵੈਸਟ ਕੀਤਾ ਗਿਆ।
ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਜਨਵਰੀ 2017 ਤੋਂ ਅਪਣਾ ਕਾਰਜਕਾਲ ਸ਼ੁਰੂ ਕੀਤਾ। ਉਸ ਲਿਹਾਜ਼ ਨਾਲ ਇਨ੍ਹਾਂ ਅੰਕੜਿਆਂ ਦੇ ਸਿਰਫ 3 ਮਹੀਨੇ ਹੀ ਸ਼ਾਮਲ ਹਨ। ਟਰੰਪ ਸਰਕਾਰ ਦਾ ਦੂਜੇ ਦੇਸ਼ਾਂ ਦੇ ਨਾਗਰਿਕਾਂ ਦੇ ਪ੍ਰਤੀ ਰਵਈਆ ਨਕਾਰਾਤਮਕ ਹੀ ਰਿਹਾ ਹੈ। ਅਜਿਹੇ ਵਿਚ ਅਪ੍ਰੈਲ 2017 ਤੋਂ ਲੈ ਕੇ ਮਾਰਚ 2018 ਦੇ ਵਿਚ ਦੇ ਅੰਕੜੇ ਦਿਲਚਸਪ ਹੋਣਗੇ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article