ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ

96
ਰਘਬੀਰ ਸਿੰਘ ਦੀ ਫਾਈਲ ਫੋਟੋ।
Share

ਨਿਊਜਰਸੀ/ਭੁਲੱਥ, 24 ਜਨਵਰੀ (ਪੰਜਾਬ ਮੇਲ)- ਅਮਰੀਕਾ ’ਚ ਇਕ ਪੰਜਾਬੀ ਨੌਜਵਾਨ ਰਘਬੀਰ ਸਿੰਘ (45) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਨੇ ਦੁਖੀ ਮਨ ਨਾਲ ਦੱਸਿਆ ਕਿ ਉਸ ਦੇ ਅਮਰੀਕਾ ਰਹਿੰਦੇ ਵੱਡੇ ਭਰਾ ਅਮਰੀਕਾ ’ਚ ਰਘਬੀਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਰਘਬੀਰ ਸਿੰਘ ਲਗਭਗ 25 ਸਾਲਾਂ ਤੋਂ ਅਮਰੀਕਾ ਰਹਿੰਦਾ ਸੀ। ਉਹ ਇਸ ਸਮੇਂ ਨਿਊਜਰਸੀ ਸ਼ਹਿਰ ’ਚ ਆਪਣੀ ਪਤਨੀ, ਇੱਕ ਧੀ ਤੇ ਪੁੱਤਰ ਨਾਲ ਪੱਕੇ ਤੌਰ ’ਤੇ ਰਹਿ ਰਿਹਾ ਸੀ। ਰਘਬੀਰ ਦੀ ਪਤਨੀ ਨੇ ਉਨ੍ਹਾਂ ਨੂੰ ਫੋਨ ਰਾਹੀਂ ਕਾਰ ਹਾਦਸੇ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤੇ ਹੋਰ ਸਿਆਸੀ ਹਸਤੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਰਘਬੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ।

Share