PUNJABMAILUSA.COM

ਅਮਰੀਕਾ ‘ਚ ਬਲਮੀਤ ਸਿੰਘ ‘ਯੰਗ ਸਿੱਖ ਹੀਰੋ’ ਐਵਾਰਡ ਨਾਲ ਸਨਮਾਨਤ

ਅਮਰੀਕਾ ‘ਚ ਬਲਮੀਤ ਸਿੰਘ ‘ਯੰਗ ਸਿੱਖ ਹੀਰੋ’ ਐਵਾਰਡ ਨਾਲ ਸਨਮਾਨਤ

ਅਮਰੀਕਾ ‘ਚ ਬਲਮੀਤ ਸਿੰਘ ‘ਯੰਗ ਸਿੱਖ ਹੀਰੋ’ ਐਵਾਰਡ ਨਾਲ ਸਨਮਾਨਤ
December 21
09:55 2016

10
ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਵੱਸਦੇ ਭਾਰਤੀ ਸਿੱਖ ਨੌਜਵਾਨ ਬਲਮੀਤ ਸਿੰਘ ਨੂੰ ਅਮਰੀਕਾ ਵਿਚ ‘ਯੰਗ ਸਿੱਖ ਹੀਰੋ’ ਐਵਾਰਡ ਨਾਲ ਨਵਾਜਿਆ ਗਿਆ ਹੈ। ਬਲਮੀਤ ਸਿੰਘ ਨੂੰ ਇਹ ਐਵਾਰਡ ਨਸਲੀ ਹਮਲਾ ਕਰਨ ਵਾਲੇ ਸਨਕੀ ਵਿਅਕਤੀ ਨੂੰ ਲਲਕਾਰਨ ਬਦਲੇ ਦਿੱਤਾ ਗਿਆ ਹੈ।
ਬੀਤੀ 30 ਸਤੰਬਰ ਨੂੰ ਇੱਕ ਡੇਵਿਡ ਹੁੱਕ ਨਾਂ ਦੇ ਵਿਅਕਤੀ ਨੇ ਰੈਸਟੋਰੈਂਟ ਦੇ ਬਾਹਰ ਬਲਮੀਤ ਦੇ ਮੂੰਹ ‘ਤੇ ਕੋਈ ਪੀਣ ਵਾਲੀ ਚੀਜ਼ ਸੁੱਟ ਦਿੱਤੀ ਸੀ। ਉਸ ਸਮੇਂ ਬਲਮੀਤ ਦੀ ਪਤਨੀ ਵੀ ਉਸ ਨਾਲ ਸੀ। ਹਮਲਾਵਰ ਨੇ ਨਾਲ ਹੀ ਭੱਦੀ ਸ਼ਬਦਾਵਲੀ ਬੋਲਦਿਆਂ ਉਸ ਨੂੰ ਦੇਸ਼ ਤੋਂ ਚਲੇ ਜਾਣ ਦੀ ਧਮਕੀ ਵੀ ਦਿੱਤੀ ਸੀ।
ਇਹ ਦੇਖ ਬਲਮੀਤ ਘਬਰਾ ਤਾਂ ਜ਼ਰੂਰ ਗਿਆ ਸੀ ਪਰ ਉਸ ਨੇ ਹਿੰਮਤ ਕਰਦਿਆਂ ਆਪਣੇ ਪਿਕ-ਅਪ ਟਰੱਕ ‘ਤੇ ਭੱਜਦੇ ਮੁਲਜ਼ਮ ਦਾ ਪਿੱਛਾ ਕੀਤਾ। ਉਸ ਦੇ ਵਾਹਨ ਦੀ ਲਾਇਸੰਸ ਪਲੇਟ ਦਾ ਨੰਬਰ ਨੋਟ ਕਰ ਲਿਆ ਸੀ। ਉਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਨਸਲੀ ਭੇਦਭਾਵ ਦਾ ਮਾਮਲਾ ਦਰਜ ਕੀਤਾ ਗਿਆ ਸੀ। ਅਜਿਹਾ ਸਿੱਖ ਭਾਈਚਾਰੇ ਦੇ ਪੁਲਿਸ ‘ਤੇ ਇਨਸਾਫ ਲਈ ਦਬਾਅ ਪਾਏ ਜਾਣ ਕਾਰਨ ਹੀ ਸੰਭਵ ਹੋ ਸਕਿਆ ਸੀ।
ਉਸ ਘਟਨਾ ਤੋਂ ਬਾਅਦ ਬਲਮੀਤ ਨਸਲੀ ਵਿਤਕਰੇ ਦੇ ਖਿਲਾਫ ਜਨਤਕ ਥਾਵਾਂ ‘ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸ਼ਲਾਘਾਯੋਗ ਕੰਮ ਕਰਦਾ ਹੈ। ਇਸ ਦੌਰਾਨ ਲੋਕਾਂ ਨੂੰ ਨਸਲੀ ਭੇਦਭਾਵ ਖਿਲਾਫ ਆਵਾਜ਼ ਚੁੱਕਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਸ ਨੇ ਲੋਕਲ ਗੁਰਦੁਆਰਾ ਸਾਹਿਬ ਵਿਖੇ ਨਸਲੀ ਭੇਦਭਾਵ ਖਿਲਾਫ ਇੱਕ ਪ੍ਰੋਗਰਾਮ ਵੀ ਕਰਵਾਇਆ ਸੀ। ਇਸ ਵਿਚ ਸ਼ਹਿਰ ਦੇ ਮੇਅਰ, ਨੇਤਾਵਾਂ ਤੇ ਸਮਾਜਿਕ ਆਗੂਆਂ ਨੂੰ ਵੀ ਬੁਲਾਇਆ ਗਿਆ ਸੀ। ਬਲਮੀਤ ਸਿੰਘ ਨੂੰ ਇਹ ਸਨਮਾਨ ਕੈਲੀਫੋਰਨੀਆ ਦੇ ਬੇਕਰਸਫੀਲਡ ਸ਼ਹਿਰ ਦੇ ਮੇਅਰ ਹਾਰਵੇ ਹਾਲ ਨੇ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article