PUNJABMAILUSA.COM

ਅਮਰੀਕਾ ’ਚ ਭਾਰਤ ਦੇ ਰਾਜਦੂਤ ਨਵਤੇਜ ਸਰਨਾ ਦੇ ਕਾਰਜਕਾਲ ’ਚ ਇੱਕ ਸਾਲ ਲਈ ਵਾਧਾ

ਅਮਰੀਕਾ ’ਚ ਭਾਰਤ ਦੇ ਰਾਜਦੂਤ ਨਵਤੇਜ ਸਰਨਾ ਦੇ ਕਾਰਜਕਾਲ ’ਚ ਇੱਕ ਸਾਲ ਲਈ ਵਾਧਾ

ਅਮਰੀਕਾ ’ਚ ਭਾਰਤ ਦੇ ਰਾਜਦੂਤ ਨਵਤੇਜ ਸਰਨਾ ਦੇ ਕਾਰਜਕਾਲ ’ਚ ਇੱਕ ਸਾਲ ਲਈ ਵਾਧਾ
November 26
20:25 2017

ਵਾਸ਼ਿੰਗਟਨ, 26 ਨਵੰਬਰ (ਪੰਜਾਬ ਮੇਲ)- ਭਾਰਤ ਸਰਕਾਰ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਨਵਤੇਜ ਸਰਨਾ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾ ਤਿੱਤਾ ਹੈ। 1980 ਬੈਚ ਦੇ ਵਿਦੇਸ਼ ਸੇਵਾ ਦੇ ਅਧਿਕਾਰੀ ਨਵਤੇਜ ਸਰਨਾ ਇਸੇ ਸਾਲ ਨਵੰਬਰ ਵਿੱਚ ਸੇਵਾਮੁਕਤ ਹੋ ਰਹੇ ਸਨ। ਨਵਤੇਜ ਸਰਨਾ ਨੇ ਪਿਛਲੇ ਸਾਲ ਸਤੰਬਰ ਵਿੱਚ ਇਹ ਅਹੁਦਾ ਸੰਭਾਲਿਆ ਸੀ। ਦੱਸ ਦੇਈਏ ਕਿ ਨਵਤੇਜ ਸਰਨਾ ਦਾ ਜਨਮ ਪੰਜਾਬ ਦੇ ਜਿਲ੍ਹਾ ਜਲੰਧਰ ’ਚ ਹੋਇਆ ਸੀ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਲਾਅ ਦੀ ਡਿਗਰੀ ਹਾਸਲ ਕੀਤੀ ਤੇ 1980 ਵਿੱਚ ਉਹ ਭਾਰਤੀ ਵਿਦੇਸ਼ ਸੇਵਾ ਵਿੱਚ ਸ਼ਾਮਲ ਹੋ ਗਏ। ਉਹ ਹੁਣ ਤੱਕ ਕਈ ਵੱਡੇ ਅਹੁਦਿਆਂ ’ਤੇ ਸੇਵਾ ਨਿਭਾਅ ਚੁੱਕੇ ਹਨ। 1980 ਤੋਂ 2002 ਤੱਕ ਉਨ੍ਹਾਂ ਨੇ ਮਾਸਕੋ, ਵਾਰਸਾ, ਥਿੰਪੂ, ਜਿਨੇਵਾ, ਤੇਹਰਾਨ ਅਤੇ ਅਮਰੀਕਾ ਦੇ ਭਾਰਤੀ ਦੂਤਘਰ ਵਿੱਚ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਸਭ ਤੋਂ ਲੰਬਾ ਸਮਾਂ 2002 ਤੋਂ 2008 ਤੱਕ ਵਿਦੇਸ਼ ਮੰਤਰਾਲੇ ’ਚ ਬੁਲਾਰੇ ਵਜੋਂ ਸੇਵਾ ਨਿਭਾਈ। 2008 ਤੋਂ 2012 ਤੱਕ ਉਹ ਇਜ਼ਰਾਇਲ ’ਚ ਭਾਰਤ ਦੇ ਡਿਪਲੋਮੈਟ ਰਹੇ। ਅਗਸਤ 2012 ਤੋਂ ਅਗਸਤ 2014 ਤੱਕ ਉਨ੍ਹਾਂ ਨੇ ਮੁੱਖ ਦਫ਼ਤਰ ਵਿੱਚ ਵਧੀਕ ਸਕੱਤਰ/ਵਿਸ਼ੇਸ਼ ਸਕੱਤਰ (ਕੌਮਾਂਤਰੀ ਸੰਗਠਨ ਅਤੇ ਰਾਜਨੀਤੀ) ਵਜੋਂ ਸੇਵਾ ਨਿਭਾਈ। ਸ. ਸਰਨਾ ਸਤੰਬਰ 2014 ਤੋਂ ਪੱਛਮੀ ਦੇਸ਼ਾਂ ਬਾਰੇ ਸਕੱਤਰ ਨਿਯੁਕਤ ਹਨ। ਸ. ਸਰਨਾ ਨੇ ਹੁਣ ਤੱਕ ਕਈ ਕਿਤਾਬਾਂ ਲਿਖੀਆਂ ਹਨ। ਉਹ ਅੰਗਰੇਜ਼ੀ ਅਤੇ ਭਾਰਤੀ ਭਾਸ਼ਾ ਤੋਂ ਇਲਾਵਾ ਰਸ਼ੀਅਨ ਅਤੇ ਪੋਲਿਸ਼ ਭਾਸ਼ਾ ਬੋਲਦੇ ਹਨ। ਨਵਤੇਜ ਸਿੰਘ ਸਰਨਾ ਦਾ ਵਿਆਹ ਡਾ. ਅਵੀਨਾ ਸ਼ਰਮਾ ਨਾਲ ਹੋਇਆ, ਜਿਨ੍ਹਾਂ ਤੋਂ ਉਨ੍ਹਾਂ ਦੀ ਇਕ ਧੀ ਅਤੇ ਇਕ ਪੁੱਤਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article