PUNJABMAILUSA.COM

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

 Breaking News

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ
November 20
10:23 2019

ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਅਮਰੀਕਾ ਦੀ ਸਭ ਤੋਂ ਵੱਡੀ ਜਾਂਚ ਕਰਤਾ ਏਜੰਸੀ ਐੱਫ.ਬੀ.ਆਈ. ਵੱਲੋਂ ਜਾਰੀ ਕੀਤੀ ਰਿਪੋਰਟ ਵਿਚ ਦਰਸਾਇਆ ਗਿਆ ਹੈ ਕਿ ਅਮਰੀਕਾ ਵਿਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ਵਿਚ 300 ਗੁਣਾਂ ਵਾਧਾ ਹੋਇਆ ਹੈ। ਏਜੰਸੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹਾਲਾਂਕਿ ਪੂਰੇ ਅਮਰੀਕਾ ਵਿਚ 2017 ਦੇ ਮੁਕਾਬਲੇ ਸਮੁੱਚੇ ਤੌਰ ‘ਤੇ ਨਸਲੀ ਹਮਲਿਆਂ ‘ਚ ਕੁੱਝ ਕਮੀ ਹੋਈ ਹੈ। ਪਰ ਜਾਰੀ ਨਵੇਂ ਅੰਕੜਿਆਂ ਅਨੁਸਾਰ ਸਿੱਖਾਂ ਵਿਰੁੱਧ ਦੇਸ਼ ਵਿਚ ਹੋਏ ਨਸਲੀ ਹਮਲਿਆਂ ਵਿਚ 300 ਗੁਣਾਂ ਵਾਧਾ ਹੋਇਆ ਦੱਸਿਆ ਜਾਂਦਾ ਹੈ। ਪਰ ਦੇਸ਼ ਦੇ ਆਗੂ ਫਿਰ ਵੀ ਹਮਲਿਆਂ ਦੀ ਕੁੱਲ ਗਿਣਤੀ ਨੂੰ ਬੜਾ ਛੋਟਾ ਦੱਸ ਰਹੇ ਹਨ। ਅਮਰੀਕਾ ਅੰਦਰ 2016 ਦੌਰਾਨ ਨਸਲੀ ਨਫਰਤੀ ਹਮਲਿਆਂ ਦੇ ਕੁੱਲ 20 ਕੇਸ ਸਾਹਮਣੇ ਆਏ ਸਨ। ਪਰ 2018 ‘ਚ ਅਜਿਹੇ ਕੇਸਾਂ ਦੀ ਗਿਣਤੀ ਵੱਧ ਕੇ 60 ਹੋ ਗਈ। ਇਹ ਗੱਲ ਵੀ ਵਰਣਨਯੋਗ ਹੈ ਕਿ ਸਿੱਖਾਂ ਖਿਲਾਫ ਨਸਲੀ ਹਮਲੇ ਦੇ ਜੁਰਮ ਦੀਆਂ ਘਟਨਾਵਾਂ ਪੂਰੇ ਦੇਸ਼ ‘ਚ ਹੁੰਦੇ ਜੁਰਮਾਂ ਦਾ ਤੀਜਾ ਹਿੱਸਾ ਹਨ। ਨਸਲੀ ਹਮਲਿਆਂ ਲਈ 43 ਫੀਸਦੀ ਕੇਸ ਯਹੂਦੀਆਂ ਖਿਲਾਫ ਦਰਜ ਹੋਏ ਹਨ। ਜਦਕਿ 14.6 ਫੀਸਦੀ ਮੁਸਲਮਾਨਾਂ ਅਤੇ 4.3 ਫੀਸਦੀ ਸਿੱਖਾਂ ਖਿਲਾਫ ਦਰਜ ਹੋਏ ਹਨ। ਐੱਫ.ਬੀ.ਆਈ. ਵੱਲੋਂ ਇਸ ਹਫਤੇ 2018 ਦਰਮਿਆਨ ਹੋਏ ਨਫਰਤੀ ਹਮਲਿਆਂ ਦੇ ਅੰਕੜੇ ਇਸ ਗੱਲ ਵੱਲ ਸੰਕੇਤ ਕਰਦੇ ਹਨ ਕਿ ਨਫਰਤੀ ਜੁਰਮ ਦੀਆਂ ਘਟਨਾਵਾਂ ਪੂਰੇ ਦੇਸ਼ ਵਿਚ ਘੱਟ ਗਿਣਤੀਆਂ ਲਈ ਖਤਰਾ ਬਣੀਆਂ ਹੋਈਆਂ ਹਨ ਅਤੇ ਸਿੱਖਾਂ ਖਿਲਾਫ ਹੋਏ ਅਜਿਹੇ ਨਸਲੀ ਹਮਲਿਆਂ ਵਿਚ ਲਗਾਤਾਰ ਵਾਧਾ ਹੋਇਆ ਹੈ। 2018 ਵਿਚ ਅਮਰੀਕਾ ਵਿਚ ਹੋਏ ਨਸਲੀ ਨਫਰਤੀ ਜੁਰਮਾਂ ਦੀ ਗਿਣਤੀ 7120 ਸੀ, ਜਦਕਿ ਇਸ ਤੋਂ ਪਹਿਲੇ ਸਾਲ ਇਨ੍ਹਾਂ ਦੀ ਗਿਣਤੀ 7175 ਸੀ।
ਅਮਰੀਕਾ ਵਿਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ਦਾ ਮੁੱਢ ਸਤੰਬਰ 9/11 ਦੇ ਨਿਊਯਾਰਕ ‘ਚ ਵਰਲਡ ਟਰੇਡ ਸੈਂਟਰ ਉੱਪਰ ਹਮਲੇ ਤੋਂ ਬਾਅਦ ਸ਼ੁਰੂ ਹੋਇਆ ਸੀ। 11 ਸਤੰਬਰ, 2001 ਨੂੰ ਜਦ ਇਸਲਾਮਿਕ ਅੱਤਵਾਦੀਆਂ ਨੇ ਵਰਲਡ ਟਰੇਡ ਸੈਂਟਰ ਨੂੰ ਨਿਸ਼ਾਨਾ ਬਣਾਇਆ, ਤਾਂ ਉਸ ਤੋਂ ਬਾਅਦ ਬਲਬੀਰ ਸਿੰਘ ਸੋਢੀ ਨਾਂ ਦੇ ਇਕ ਸਿੱਖ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਸ ਦੇ ਕਾਤਲ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਉਸ ਤੋਂ ਬਾਅਦ ਸਿੱਖਾਂ ਵਿਰੁੱਧ ਨਸਲੀ ਹਮਲਿਆਂ ਦੀਆਂ ਘਟਨਾਵਾਂ ਵਾਪਰਨ ‘ਚ ਲਗਾਤਾਰ ਵਾਧਾ ਹੁੰਦਾ ਗਿਆ। ਸਾਲ 2012 ਵਿਚ ਵਿਸਕਾਨਸਨ ਦੇ ਓਕ ਕਰੀਕ ਗੁਰਦੁਆਰਾ ਸਾਹਿਬ ਵਿਖੇ ਇਕ ਸਿਰਫਿਰੇ ਗੋਰੇ ਵੱਲੋਂ ਉਥੇ ਆਈ ਸੰਗਤ ਉਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ 6 ਸਿੱਖ ਸ਼ਰਧਾਲੂ ਮਾਰੇ ਗਏ ਸਨ। ਇਸ ਵੇਲੇ 5 ਮਿਲੀਅਨ ਸਿੱਖ ਅਮਰੀਕਾ ਵਿਚ ਵਸ ਰਹੇ ਦੱਸੇ ਜਾਂਦੇ ਹਨ। ਸਿੱਖਾਂ ਦਾ ਆਮ ਕਹਿਣਾ ਹੈ ਕਿ ਸਿੱਖਾਂ ਵਿਰੁੱਧ ਨਸਲੀ ਹਮਲਿਆਂ ਵਿਚ ਅਸਲ ਵਾਧਾ ਐੱਫ.ਬੀ.ਆਈ. ਦੀ ਰਿਪੋਰਟ ਤੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਨਸਲੀ ਵਿਤਕਰੇ ਵਾਲੀਆਂ ਟਿੱਪਣੀਆਂ ਅਤੇ ਬਹੁਤ ਸਾਰੇ ਹਮਲਿਆਂ ਦੀ ਕਈ ਵਾਰ ਪੁਲਿਸ ਕੋਲ ਰਿਪੋਰਟ ਹੀ ਨਹੀਂ ਕੀਤੀ ਜਾਂਦੀ।
ਅਮਰੀਕਾ ਵਿਚ ਪਿਛਲੇ ਸਾਲਾਂ ਦੌਰਾਨ ਸਿੱਖ ਗੁਰਦੁਆਰਾ ਕਮੇਟੀਆਂ, ਸਿੱਖ ਸੰਗਠਨਾਂ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਸਿੱਖਾਂ ਦੀ ਪਛਾਣ ਬਾਰੇ ਅਮਰੀਕਨਾਂ ਨੂੰ ਜਾਗ੍ਰਿਤ ਕਰਨ ਲਈ ਵੱਡੇ ਯਤਨ ਆਰੰਭੇ ਗਏ ਹਨ। ਗੁਰਦੁਆਰਿਆਂ ਵਿਚ ਹੀ ਨਹੀਂ, ਸਗੋਂ ਹੋਰਨਾਂ ਥਾਈਂ ਜਨ ਸਭਾਵਾਂ ਅਤੇ ਅਮਰੀਕੀ ਕੌਮੀ ਸਮਾਗਮਾਂ ਵਿਚ ਸਿੱਖਾਂ ਨੇ ਗਰੁੱਪਾਂ ਵਜੋਂ ਸ਼ਮੂਲੀਅਤ ਕਰਕੇ ਆਪਣੀ ਪਛਾਣ ਬਾਰੇ ਭੁਲੇਖੇ ਦੂਰ ਕਰਨ ਦਾ ਯਤਨ ਕੀਤਾ ਹੈ। ਗੁਰਪੁਰਬਾਂ ਉਪਰ ਵੱਖ-ਵੱਖ ਸ਼ਹਿਰਾਂ ਵਿਚ ਕੱਢੇ ਜਾਂਦੇ ਨਗਰ ਕੀਰਤਨ ਵੀ ਅਜਿਹੀ ਪਛਾਣ ਸਥਾਪਿਤ ਕਰਨ ਵਿਚ ਕਾਫੀ ਸਹਿਯੋਗੀ ਹੋਏ ਹਨ। ਇਸ ਤੋਂ ਇਲਾਵਾ ਅਮਰੀਕਾ ਦੀਆਂ ਵੱਖ-ਵੱਖ ਸਟੇਟਾਂ ਵਿਚ ਉਥੋਂ ਦੇ ਵਿਕਾਸ ਅਤੇ ਸੱਭਿਆਚਾਰ ਵਿਚ ਸਿੱਖਾਂ ਵੱਲੋਂ ਪਾਏ ਜਾਂਦੇ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਜਾਂਦੀ ਰਹੀ ਹੈ ਅਤੇ ਬਹੁਤ ਸਾਰੀਆਂ ਸਟੇਟ ਅਸੈਂਬਲੀਆਂ ਨੇ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਹਰ ਵਰ੍ਹੇ ਇਕ ਮਹੀਨਾ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ’ ਵਜੋਂ ਮਨਾਉਣ ਦੇ ਫੈਸਲੇ ਕੀਤੇ ਹਨ। ਕੈਲੀਫੋਰਨੀਆ ਸਟੇਟ ਅਸੈਂਬਲੀ ਵੱਲੋਂ ਹਰ ਸਾਲ ਨਵੰਬਰ ਮਹੀਨੇ ਅਜਿਹੇ ਸਮਾਗਮ ਅਸੈਂਬਲੀ ਦੇ ਅੰਦਰ ਅਤੇ ਬਾਹਰ ਵੀ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਸਿੱਖਾਂ ਦੇ ਯੋਗਦਾਨ ਅਤੇ ਉਨ੍ਹਾਂ ਦੇ ਧਰਮ, ਸੱਭਿਆਚਾਰ ਅਤੇ ਬੋਲੀ ਬਾਰੇ ਦਰਸਾਇਆ ਜਾਂਦਾ ਹੈ। ਇਸੇ ਤਰ੍ਹਾਂ ਹੋਰ ਵੀ ਬਹੁਤ ਸਾਰੀਆਂ ਸਟੇਟ ਅਸੈਂਬਲੀਆਂ ਵੱਲੋਂ ਸਿੱਖਾਂ ਦੀ ਕਦਰ ਪਾਉਣ ਲਈ ਯਤਨ ਕੀਤੇ ਜਾਂਦੇ ਰਹੇ ਹਨ। ਹੁਣੇ ਅਸੀਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਮਨਾ ਕੇ ਹਟੇ ਹਾਂ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ‘ਚ ਵ੍ਹਾਈਟ ਹਾਊਸ ਵਿਖੇ ਗੁਰਪੁਰਬ ਸੰਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸੇ ਤਰ੍ਹਾਂ ਅਮਰੀਕੀ ਸੈਨੇਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਸ਼ਵਵਿਆਪੀ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਬਰਾਬਰੀ ਦੇ ਸੰਦੇਸ਼ ਦੀ ਸ਼ਲਾਘਾ ਕੀਤੀ ਗਈ। ਇਸ ਤਰ੍ਹਾਂ ਅਮਰੀਕੀ ਪ੍ਰਸ਼ਾਸਨ ਅਤੇ ਵੱਖ-ਵੱਖ ਸਟੇਟ ਅਸੈਂਬਲੀਆਂ ਵੱਲੋਂ ਸਿੱਖਾਂ ਦੇ ਹੱਕ ਵਿਚ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਅਤੇ ਅਮਰੀਕਾ ਵਿਚ ਸਿੱਖਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਅਤੇ ਵਿਕਾਸ ਕੰਮਾਂ ਵਿਚ ਨਿਭਾਏ ਰੋਲ ਦੀ ਪ੍ਰਸ਼ੰਸਾ ਹੋ ਰਹੀ ਹੈ। ਕੁੱਝ ਸਿੱਖ ਸੰਗਠਨ ਵੀ ਨਫਰਤੀ ਜੁਰਮਾਂ ਦੇ ਖਿਲਾਫ ਲਗਾਤਾਰ ਆਵਾਜ਼ ਉਠਾਉਂਦੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਸਿੱਖਾਂ ਨੇ ਉਨ੍ਹਾਂ ਉਪਰ ਹੋਏ ਅਨੇਕ ਨਫਰਤੀ ਹਮਲਿਆਂ ਅਤੇ ਕਈ ਸਿੱਖਾਂ ਦੇ ਕਤਲਾਂ ਬਾਅਦ ਵੀ ਕਦੇ ਅਜਿਹਾ ਪ੍ਰਤੀਕਰਮ ਨਹੀਂ ਦਿੱਤਾ, ਜਿਸ ਨਾਲ ਕਿਸੇ ਹੋਰ ਤਬਕੇ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਬਹਾਨਾ ਕਿਹਾ ਜਾਵੇ, ਸਗੋਂ ਸਿੱਖ ਸਮੂਹ ਵੱਲੋਂ ਹਮੇਸ਼ਾ ਬੜੇ ਸਲੀਕੇ, ਜਬਤ ਅਤੇ ਸੰਜਮ ਵਿਚ ਰਹਿ ਕੇ ਅਜਿਹੇ ਜੁਰਮਾਂ ਖਿਲਾਫ ਆਵਾਜ਼ ਉਠਾਈ ਜਾਂਦੀ ਰਹੀ ਹੈ। ਵਿਸਕਾਨਸਨ ਦੇ ਗੁਰਦੁਆਰਾ ਸਾਹਿਬ ਵਿਖੇ 6 ਸਿੱਖ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਬੇਹੱਦ ਭੜਕਾਊ ਘਟਨਾ ਤੋਂ ਬਾਅਦ ਵੀ ਸਿੱਖ ਪੂਰੀ ਤਰ੍ਹਾਂ ਜਬਤ ਵਿਚ ਰਹੇ ਅਤੇ ਅਮਰੀਕੀ ਕਾਨੂੰਨ ਤੇ ਪ੍ਰੰਪਰਾਵਾਂ ਅਨੁਸਾਰ ਇਸ ਅਨਿਆਂ ਦਾ ਵਿਰੋਧ ਕੀਤਾ। ਇਹੀ ਨਹੀਂ, ਸਗੋਂ ਅਮਰੀਕੀ ਸਮਾਜ ਵਿਚ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਵਰਗਿਆਂ ਨੇ ਸਾਡੇ ਸਮਾਜ ਦਾ ਚਿਹਰਾ-ਮੋਹਰਾ ਨਿਖਾਰਨ ਅਤੇ ਅਮਰੀਕੀ ਸਮਾਜ ਅੰਦਰ ਚੰਗਾ ਸਥਾਨ ਹਾਸਲ ਕਰਨ ਲਈ ਨਵੀਆਂ ਪੈੜਾਂ ਵੀ ਪਾਈਆਂ ਹਨ। ਹਿਊਸਟਨ ਵਿਖੇ ਡਿਊਟੀ ਦੌਰਾਨ ਸੰਦੀਪ ਸਿੰਘ ਧਾਲੀਵਾਲ ਨੂੰ ਇਕ ਸਿਰਫਿਰੇ ਗੋਰੇ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਸ. ਧਾਲੀਵਾਲ ਵੱਲੋਂ ਦਿੱਤੀਆਂ ਸੇਵਾਵਾਂ ਅਤੇ ਕੀਤੇ ਕਾਰਜਾਂ ਦਾ ਇੰਨਾ ਜ਼ੋਰਦਾਰ ਪ੍ਰਭਾਵ ਸੀ ਕਿ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸਿਰਫ ਸਿੱਖ ਸਮਾਜ ਹੀ ਨਹੀਂ, ਸਗੋਂ ਅਮਰੀਕੀ ਸਮਾਜ ਦੇ ਸਭਨਾਂ ਵਰਗਾਂ ਦੇ ਲੋਕ ਹੁੰਮਹੁਮਾ ਕੇ ਪੁੱਜੇ ਹੋਏ ਸਨ। ਸੰਦੀਪ ਸਿੰਘ ਧਾਲੀਵਾਲ ਅਮਰੀਕਾ ਵਿਚ ਸਿੱਖਾਂ ਦੇ ਕਿਰਦਾਰ ਦੀ ਇਕ ਬੇਹੱਦ ਸ਼ਾਨਦਾਰ ਤਸਵੀਰ ਛੱਡ ਗਏ ਹਨ। ਪਰ ਇਹ ਗੱਲ ਅਜੇ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਸਿੱਖ ਸਮਾਜ ਲਈ ਬੜੀ ਦੁਖਦਾਈ ਹੈ ਕਿ ਸਿੱਖਾਂ ਵਿਰੁੱਧ ਨਫਰਤੀ ਹਮਲਿਆਂ ਵਿਚ ਪਿਛਲੇ 3 ਸਾਲਾਂ ਦੌਰਾਨ ਲਗਾਤਾਰ ਵਾਧਾ ਹੋਇਆ ਹੈ। ਜੇਕਰ ਘਟਨਾਵਾਂ ਦੀ ਗਿਣਤੀ ਵੱਲ ਜਾਈਏ, ਤਾਂ 2018 ਵਿਚ ਵਾਪਰੀਆਂ 60 ਘਟਨਾਵਾਂ ਨੂੰ ਕੋਈ ਬਹੁਤ ਜ਼ਿਆਦਾ ਤਾਂ ਨਹੀਂ ਕਿਹਾ ਜਾ ਸਕਦਾ, ਪਰ ਅਜਿਹੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਸਿੱਖ ਘੱਟ-ਗਿਣਤੀ ਭਾਈਚਾਰੇ ਲਈ ਅਮਰੀਕਾ ਵਿਚ ਵੀ ਵੱਡੀ ਚਿੰਤਾ ਦਾ ਵਿਸ਼ਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇਸ ਵਰਤਾਰੇ ਦੀ ਘੋਰ ਨਿੰਦਾ ਕੀਤੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਅਮਰੀਕੀ ਪ੍ਰਸ਼ਾਸਨ ਨੂੰ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੀ ਮੰਗ ਕੀਤੀ ਹੈ। ਹੋਰ ਵੀ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਇਸ ਵਰਤਾਰੇ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਹੈ।
ਸਾਡਾ ਇਹ ਮੰਨਣਾ ਹੈ ਕਿ ਅਮਰੀਕੀ ਸਮਾਜ ਵਿਚ ਸਿੱਖਾਂ ਨੇ ਹਰ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ, ਨਾਮ ਕਮਾਇਆ ਹੈ ਅਤੇ ਮਾਣ-ਤਾਨ ਵਧਾਇਆ ਹੈ। ਪਰ ਫਿਰ ਵੀ ਅਜੇ ਆਪਣੀ ਪਛਾਣ ਬਾਰੇ ਬਣੇ ਭੁਲੇਖਿਆਂ ਨੂੰ ਦੂਰ ਕਰਨ ਲਈ ਹੋਰ ਵਧੇਰੇ ਯਤਨਾਂ ਦੀ ਲੋੜ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਅਮਰੀਕੀ ਸਮਾਜ ਦੇ ਹਰ ਅੰਗ ਅਤੇ ਵਰਗ ਨੂੰ ਆਪਣੇ ਸੱਭਿਆਚਾਰ ਅਤੇ ਫਲਸਫੇ ਤੋਂ ਜਾਣੂ ਕਰਵਾਈਏ ਅਤੇ ਸਿੱਖਾਂ ਦੇ ਕਿਰਦਾਰ ਅਤੇ ਸਰਬੱਤ ਦੇ ਭਲੇ ਦੇ ਪ੍ਰਸੰਗ ਨੂੰ ਉਨ੍ਹਾਂ ਤੱਕ ਲੈ ਕੇ ਜਾਈਏ, ਤਾਂ ਕਿ ਸਮੂਹ ਅਮਰੀਕੀ ਸਮਾਜ ਸਿੱਖਾਂ ਦੀ ਅਸਲੀ ਹਕੀਕਤ ਨੂੰ ਸਮਝ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article