PUNJABMAILUSA.COM

ਅਮਰੀਕਾ ‘ਚ ਹਾਲਾਤ ਵਿਗੜੇ , ਲੋਕ ਸੜਕਾਂ ‘ਤੇ ਉੱਤਰੇ

ਅਮਰੀਕਾ ‘ਚ ਹਾਲਾਤ ਵਿਗੜੇ , ਲੋਕ ਸੜਕਾਂ ‘ਤੇ ਉੱਤਰੇ

ਅਮਰੀਕਾ ‘ਚ ਹਾਲਾਤ ਵਿਗੜੇ , ਲੋਕ ਸੜਕਾਂ ‘ਤੇ ਉੱਤਰੇ
July 09
20:51 2016

hakat
ਨਿਊਯਾਰਕ, 9 ਜੁਲਾਈ, (ਪੰਜਾਬ ਮੇਲ)-ਅਮਰੀਕਾ ਦੇ ਡਾਲਸ ਸ਼ਹਿਰ ਵਿੱਚ ਪੁਲਿਸ ਫਾਇਰਿੰਗ ਦੌਰਾਨ ਮਾਰੇ ਗਏ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਹੋਈ ਹਿੰਸਾ ਖ਼ਿਲਾਫ਼ ਸ਼ੁੱਕਰਵਾਰ ਨੂੰ ਹਜ਼ਾਰਾਂ ਲੋਕਾਂ ਨੇ ਸੜਕਾਂ ਉੱਤੇ ਉੱਤਰ ਕੇ ਪ੍ਰਦਰਸ਼ਨ ਕੀਤਾ। ਨਿਊਯਾਰਕ ਤੋਂ ਲੈ ਕੇ ਐਟਲਾਂਟਾ, ਫਿਲਡੈਲਫੀਆ, ਸੈਨ ਫਰਾਂਸਿਸਕੋ ਸਮੇਤ ਅਮਰੀਕਾ ਦੇ ਕਈ ਹੋਰ ਰਾਜਾਂ ਵਿੱਚ ਹਿੰਸਾ ਵਿਰੁੱਧ ਹੋਏ ਪ੍ਰਦਰਸ਼ਨਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਐਟਲਾਂਟਾ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਭੀੜ ਨੇ ਨੌਜਵਾਨਾਂ ਲਈ ਇਨਸਾਫ਼ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੀ ਵੀਡੀਓ ਵੀ ਅਮਰੀਕਾ ਦੇ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ। ਐਟਲਾਂਟਾ ਦੇ ਮੇਅਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੂਰਾ ਪ੍ਰਦਰਸ਼ਨ ਸ਼ਾਂਤਮਈ ਰਿਹਾ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਅਸਲ ਵਿੱਚ ਲੂਸਿਆਣਾ ਕਸਬੇ ਵਿੱਚ ਦੰਗੇ ਉਸ ਸਮੇਂ ਭੜਕ ਗਏ ਸਨ ਜਦੋਂ ਅਸ਼ਵੇਤ ਨੌਜਵਾਨ ਦੀ ਹੱਤਿਆ ਪੁਲਿਸ ਨੇ ਗੋਲੀ ਮਾਰਕੇ ਕਰ ਦਿੱਤੀ ਸੀ। ਪੁਲਿਸ ਨੇ ਨੌਜਵਾਨ ਨੂੰ ਜਿਸ ਸਮੇਂ ਗੋਲੀ ਮਾਰੀ, ਉਸ ਸਮੇਂ ਕਾਰ ਵਿੱਚ ਉਸ ਦੀ ਪ੍ਰੇਮਿਕਾ ਤੇ ਇੱਕ ਹੋਰ ਸਾਥੀ ਵੀ ਸੀ। ਪੁਲਿਸ ਦੀ ਫਾਇਰਿੰਗ ਦੀ ਪੂਰੀ ਵੀਡੀਓ ਮ੍ਰਿਤਕ ਦੀ ਸਾਥਣ ਨੇ ਬਣਾ ਲਈ ਸੀ। ਇਸ ਨੂੰ ਸੋਸ਼ਲ ਮੀਡੀਆ ਉੱਤੇ ਪਾਉਣ ਤੋਂ ਬਾਅਦ ਇਹ ਵਾਇਰਲ ਹੋ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਗੱਡੀ ਦੇ ਕਾਗ਼ਜ਼ ਚੈੱਕ ਕਰਨ ਦੇ ਬਹਾਨੇ ਉਸ ਨੂੰ ਰੋਕਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਦਾ ਇਲਜ਼ਾਮ ਹੈ ਕਿ ਮ੍ਰਿਤਕ ਨੌਜਵਾਨ ਬੰਦੂਕ ਨਾਲ ਉਨ੍ਹਾਂ ਉੱਤੇ ਹਮਲਾ ਕਰਨ ਵਾਲਾ ਸੀ। ਇਸ ਤੋਂ ਬਾਅਦ ਡਾਲਸ ਇਲਾਕਾ ਜਿੱਥੇ ਕਿ ਅਸ਼ਵੇਤ ਲੋਕਾਂ ਦੀ ਭਰਮਾਰ ਹੈ, ਵਿੱਚ ਹਿੰਸਾ ਸ਼ੁਰੂ ਹੋ ਗਈ। ਹਿੰਸਾ ਵਿੱਚ ਪੁਲਿਸ ਦੇ ਪੰਜ ਕਰਮੀਆਂ ਦੀ ਵੀ ਮੌਤ ਹੋ ਗਈ ਸੀ ਤੇ ਕੁਝ ਜ਼ਖਮੀ ਵੀ ਹੋਏ ਸਨ। ਇਸ ਤੋਂ ਪਹਿਲਾਂ ਵੀ ਅਮਰੀਕਾ ਦੇ ਡਾਲਸ ਵਿੱਚ ਕਈ ਵਾਰ ਨਸਲੀ ਹਿੰਸਾ ਹੋ ਚੁੱਕੀ ਹੈ। ਅਮਰੀਕਾ ਦੇ ਰਾਸ਼ਟਰਪਤੀ ਬਾਰਕ ਓਬਾਮਾ ਨੇ ਹਿੰਸਾ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਆਖਿਆ ਹੈ ਕਿ ਅਮਰੀਕਾ ਵਿੱਚ ਸਾਰੇ ਲੋਕਾਂ ਨੂੰ ਬਰਾਬਰ ਦੇ ਹੱਕ ਹਨ ਕਿਸੇ ਨਾਲ ਵੀ ਕੋਈ ਭੇਦਭਾਵ ਨਹੀਂ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article