ਅਮਰੀਕਾ ‘ਚ 13 ਮਾਰਚ ਨੂੰ ਹੋਵੇਗੀ ਸਮੇਂ ‘ਚ ਤਬਦੀਲੀ

March 09
10:03
2016
ਸੈਕਰਾਮੈਂਟੋ, 9 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਸਾਲ ਵਿਚ 2 ਵਾਰ ਸਮੇਂ ‘ਚ ਤਬਦੀਲੀ ਲਿਆਈ ਜਾਂਦੀ ਹੈ। ਪਹਿਲਾਂ ਮਾਰਚ ਦੇ ਦੂਸਰੇ ਐਤਵਾਰ ਨੂੰ ਅਤੇ ਦੂਸਰੀ ਵਾਰ ਨਵੰਬਰ ਦੇ ਪਹਿਲੇ ਐਤਵਾਰ ਨੂੰ ਇਥੇ ਇੱਕ ਘੰਟੇ ਦੇ ਸਮੇਂ ਦੀ ਤਬਦੀਲੀ ਹੁੰਦੀ ਹੈ, ਯਾਨੀ ਕਿ ਘੜੀ ਦੀਆਂ ਸੂਈਆਂ ਮਾਰਚ ਦੇ ਦੂਜੇ ਐਤਵਾਰ ਨੂੰ ਅੱਗੇ ਕਰਨੀਆਂ ਪੈਂਦੀਆਂ ਹਨ, ਜਦਕਿ ਨਵੰਬਰ ਦੇ ਪਹਿਲੇ ਐਤਵਾਰ ਨੂੰ ਇਹ ਇੱਕ ਘੰਟਾ ਪਿੱਛੇ ਕਰਨੀਆਂ ਪੈਂਦੀਆਂ ਹਨ। ਇਸ ਵਾਰੀ ਸਮੇਂ ਦੀ ਤਬਦੀਲੀ 13 ਮਾਰਚ ਨੂੰ ਹੋਵੇਗੀ। ਉਸ ਦਿਨ ਸਮੂਹ ਅਮਰੀਕਾ ਨਿਵਾਸੀਆਂ ਨੂੰ ਆਪਣੀਆਂ ਘੜੀਆਂ ਦੀਆਂ ਸੂਈਆਂ ਇੱਕ ਘੰਟਾ ਅੱਗੇ ਕਰਨੀਆਂ ਪੈਣਗੀਆਂ। ਫਰਜ਼ ਕੀਤਾ ਕਿ ਜੇ ਤੁਹਾਡੀ ਘੜੀ ਵਿਚ ਤੜਕੇ ਸਵੇਰ ਦੇ 5 ਵੱਜੇ ਹੋਏ ਹਨ, ਤਾਂ ਉਸ ਨੂੰ 1 ਘੰਟੇ ਦਾ ਸਮਾਂ ਅੱਗੇ ਕਰਕੇ 6 ਵਜੇ ਸੈੱਟ ਕਰਨਾ ਪਵੇਗਾ।
There are no comments at the moment, do you want to add one?
Write a comment