PUNJABMAILUSA.COM

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ
September 16
05:55 2019

ਹਿਊਸਟਨ, 16 ਸਤੰਬਰ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ‘ਤੇ ਜਾਣ ਵਾਲੇ ਹਨ। ਉਹ ਉਥੇ ਭਾਰਤੀ-ਅਮਰੀਕੀਆਂ ਦੇ ਇਕ ਪ੍ਰੋਗਰਾਮ ‘ਹਾਉਡੀ ਮੋਦੀ’ ਨੂੰ 22 ਸਤੰਬਰ ਨੂੰ ਸੰਬੋਧਨ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ‘ਚ ਭਾਗ ਲੈਣ ਲਈ ਘੱਟ ਤੋਂ ਘੱਟ 50,000 ਭਾਰਤੀ-ਅਮਰੀਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ 8000 ਲੋਕ ਵੇਟਿੰਗ ਲਿਸਟ ‘ਚ ਹਨ। ਇਸ ਪ੍ਰੋਗਰਾਮ ‘ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸ਼ਾਮਲ ਹੋਣਗੇ, ਇਸ ਦੀ ਪੁਸ਼ਟੀ ਵ੍ਹਾਈਟ ਹਾਊਸ ਵਲੋਂ ਕਰ ਦਿੱਤੀ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵੇਂ ਦੇਸ਼ ਕਈ ਵਪਾਰਕ ਐਲਾਨ ਕਰਨਗੇ। ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਸ਼ਾਮਲ ਹੋਣਾ ਪਾਕਿਸਤਾਨ ਲਈ ਝਟਕਾ ਸਾਬਿਤ ਹੋਵੇਗਾ। ਇਸ ਪ੍ਰੋਗਰਾਮ ‘ਚ ਕਈ ਹੋਰ ਅਮਰੀਕੀ ਰਾਜਨੇਤਾਵਾਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਲੈਣ ਤੋਂ ਪਹਿਲਾਂ ਹਿਊਸਟਨ ਦਾ ਦੌਰਾ ਕਰਨਗੇ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਟੇਫਿਨੀ ਗ੍ਰਿਸ਼ੇਮ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੋਦੀ-ਟਰੰਪ ਦੀ ਸਾਂਝੀ ਰੈਲੀ ਨਾਲ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਮਜ਼ਬੂਤ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲੀ ਵਾਰ ਹੋਵੇਗਾ ਜਦ ਹਜ਼ਾਰਾਂ ਅਮਰੀਕੀ ਅਤੇ ਭਾਰਤੀ ਇਕ ਹੀ ਥਾਂ ‘ਤੇ ਇਕੱਠੇ ਹੋਣਗੇ। ਉੱਥੇ ਹੀ ਅਮਰੀਕਾ ‘ਚ ਭਾਰਤੀ ਅੰਬੈਸਡਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਡੋਨਾਲਡ ਟਰੰਪ ਦਾ ਇਸ ਇਵੈਂਟ ‘ਚ ਸ਼ਾਮਲ ਹੋਣਾ ਇਤਿਹਾਸਕ ਹੈ। ਇਹ ਭਾਰਤ ਤੇ ਅਮਰੀਕਾ ਦੀ ਮਜ਼ਬੂਤ ਦੋਸਤੀ ਦੇ ਰਿਸ਼ਤੇ ਨੂੰ ਬਿਆਨ ਕਰਦਾ ਹੈ। ਤੁਹਾਨੂੰ ਦੱਸ ਦਈਏ ਕਿ ਪੋਪ ਫਰਾਂਸਿਸ ਦੇ ਬਾਅਦ ਅਮਰੀਕਾ ‘ਚ ਪਹਿਲੀ ਵਾਰ ਕਿਸੇ ਵਿਦੇਸ਼ੀ ਲੀਡਰ ਲਈ ਸਭ ਤੋਂ ਵੱਡਾ ਪ੍ਰੋਗਰਾਮ ਹੋਣ ਜਾ ਰਿਹਾ ਹੈ। 22 ਸਤੰਬਰ ਨੂੰ ਅਮਰੀਕਾ ਦੇ ਟੈਕਸਾਸ ਦੇ ਹਿਊਸਟਨ ‘ਚ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ‘ਚ 50 ਤੋਂ ਜ਼ਿਆਦਾ ਅਮਰੀਕੀ ਸੰਸਦ ਮੈਂਬਰ ਵੀ ਸ਼ਾਮਲ ਹੋ ਸਕਦੇ ਹਨ। ਪੀ. ਐੱਮ. ਮੋਦੀ ਦੇ ਦੋਬਾਰਾ ਜਿੱਤ ਕੇ ਸੱਤਾ ‘ਚ ਆਉਣ ਦੇ ਬਾਅਦ ਅਮਰੀਕਾ ‘ਚ ਇਹ ਪਹਿਲਾ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ ਮੋਦੀ ਲਈ ਮੈਡੀਸਨ ਸਕੁਆਇਰ ਗਾਰਡਨ ਅਤੇ ਕੈਲੀਫੋਰਨੀਆ ‘ਚ ਸਿਲੀਕਾਨ ਵੈਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਨ੍ਹਾਂ ‘ਚ ਜਿੰਨੇ ਲੋਕ ਪੁੱਜੇ ਸਨ ਉਸ ਤੋਂ ਦੋਗੁਣੇ ਲੋਕ ਇਸ ਪ੍ਰੋਗਰਾਮ ‘ਚ ਪੁੱਜ ਰਹੇ ਹਨ। ਹਾਉੜੀ ਮੋਦੀ ਪ੍ਰੋਗਰਾਮ ਦਾ ਥੀਮ ‘ਸ਼ੇਅਰਡ ਡ੍ਰੀਮਜ਼ ਐਂਡ ਬ੍ਰਾਈਟ ਫਿਊਚਰ: ਇੰਡੀਆ ਅਮਰੀਕਾ ਸਟੋਰੀ’ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article