PUNJABMAILUSA.COM

ਅਮਰੀਕਾ ‘ਚ 3 ਲੱਖ ਤੋਂ ਜ਼ਿਆਦਾ ਭਾਰਤੀ ਗਰੀਨ ਕਾਰਡ ਦੀ ਉਡੀਕ ‘ਚ

 Breaking News

ਅਮਰੀਕਾ ‘ਚ 3 ਲੱਖ ਤੋਂ ਜ਼ਿਆਦਾ ਭਾਰਤੀ ਗਰੀਨ ਕਾਰਡ ਦੀ ਉਡੀਕ ‘ਚ

ਅਮਰੀਕਾ ‘ਚ 3 ਲੱਖ ਤੋਂ ਜ਼ਿਆਦਾ ਭਾਰਤੀ ਗਰੀਨ ਕਾਰਡ ਦੀ ਉਡੀਕ ‘ਚ
June 08
10:46 2018

ਵਾਸ਼ਿੰਗਟਨ, 8 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਪੱਕੀ ਨਾਗਰਿਕਤਾ ਦਾ ਦਰਜਾ ਪ੍ਰਾਪਤ ਕਰਨ ਦੇ ਲਈ ਕਤਾਰ ਵਿਚ ਸ਼ਾਮਲ ਹੁਨਰਮੰਦ ਪੇਸ਼ੇਵਰਾਂ ਵਿਚੋਂ ਤਿੰਨ ਚੌਥਾਈ ਗਿਣਤੀ ਭਾਰਤੀਆਂ ਦੀ ਹੈ। ਅਮਰੀਕਾ ਵਿਚ ਪੱਕੀ ਨਾਗਰਿਕਤਾ ਦੇ ਦਰਜੇ ਨੂੰ ਗਰੀਨ ਕਾਰਡ ਕਿਹਾ ਜਾਂਦਾ ਹੈ। Îਇਕ ਹੈਰਾਨੀ ਵਾਲਾ ਸੱਚ ਇਹ ਵੀ ਹੈ ਕਿ ਇਸ ਸੂਚੀ ਵਿਚ ਪਾਕਿਸਤਾਨ ਦੇ ਇਕ ਵੀ ਨਾਗਰਿਕ ਦਾ ਨਾਂ ਸ਼ਾਮਲ ਨਹੀਂ ਹੈ।
ਅਮਰੀਕੀ ਨਾਗਰਿਕਤਾ ਤੇ ਇਮੀਗਰੇਸ਼ਨ ਸੇਵਾਵਾਂ (ਯੂਐਸਸੀਆਈਐਸ) ਦੁਆਰਾ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ, ਮਈ 2018 ਤੱਕ ਰੋਜ਼ਗਾਰ ਅਧਾਰਤ ਮੁਢਲੀ ਸ਼੍ਰੇਣੀ ਦੇ ਤਹਿਤ 395,025 ਵਿਦੇਸ਼ੀ ਨਾਗਰਿਕ ਗਰੀਨ ਕਾਰਡ ਪਾਉਣ ਦੀ ਕਤਾਰ ਵਿਚ ਸੀ। ਇਨ੍ਹਾਂ ਵਿਚੋਂ 306,601 ਭਾਰਤੀ ਸਨ।
ਭਾਰਤ ਤੋਂ ਬਾਅਦ ਇਸ ਸੂਚੀ ਵਿਚ ਚੀਨੀ ਲੋਕ ਦੂਜੇ ਨੰਬਰ ‘ਤੇ ਹਨ। ਅਜੇ 67,031 ਚੀਨੀ ਨਾਗਰਿਕ ਗਰੀਨ ਕਾਰਡ ਪਾਉਣ ਦੀ ਉਡੀਕ ਕਰ ਰਹੇ ਹਨ। ਹਾਲਾਂਕਿ ਇਸ ਤੋਂ ਇਲਾਵਾ ਕਿਸੇ ਵੀ ਹੋਰ ਦੇਸ਼ ਦੇ ਗਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਦੀ ਗਿਣਤੀ ਦਸ ਹਜ਼ਾਰ ਤੋਂ ਜ਼ਿਆਦਾ ਨਹੀਂ ਹੈ। ਹੋਰ ਦੇਸ਼ਾਂ ਵਿਚ ਅਲ ਸਲਵਾਡੋਰ, ਗਵਾਟੇਮਾਲਾ, ਹੋਂਡੂਰਾਸ, ਫਿਲੀਪੀਨ, ਮੈਕਸਿਕੋ ਅਤੇ ਵਿਅਤਨਾਮ ਹਨ।
ਮੌਜੂਦਾ ਕਾਨੂੰਨ ਦੇ ਤਹਿਤ Îਇਕ ਵਿੱਤ ਸਾਲ ਵਿਚ ਕਿਸੇ ਵੀ ਦੇਸ਼ ਦੇ ਸੱਤ ਫ਼ੀਸਦੀ ਤੋਂ ਜ਼ਿਆਦਾ ਨਾਗਰਿਕਾਂ ਨੂੰ ਗਰੀਨ ਕਾਰਡ ਨਹੀਂ ਦਿੱਤਾ ਜਾ ਸਕਦਾ। ਇਸ ਲਈ ਭਾਰਤੀਆਂ ਨੂੰ ਅਮਰੀਕਾ ਦਾ ਸਥਾਈ ਨਿਵਾਸੀ ਬਣਨ ਦੇ ਲਈ ਲੰਬੀ ਉਡੀਕ ਕਰਨੀ ਪੈ ਰਹੀ ਹੈ।
ਸਥਾਈ Îਨਿਵਾਸ ਵਿਚ ਸੱਤ ਫ਼ੀਸਦੀ ਕੋਟੇ ਦਾ ਸਭ ਤੋਂ ਬੁਰਾ ਅਸਰ ਭਾਰਤੀ-ਅਮਰੀਕੀਆਂ ‘ਤੇ ਪਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਵਧੇਰੇ ਹੁਨਰਮੰਦ ਹਨ ਅਤੇ ਉਹ ਮੁੱਖ ਤੌਰ ‘ਤੇ ਐਚ-1ਬੀ ਵੀਜ਼ੇ ‘ਤੇ ਅਮਰੀਕਾ ਆਉਂਦੇ ਹਨ।
ਕੋਟੇ ਦੇ ਕਾਰਨ ਭਾਰਤ ਦੇ ਹੁਨਰਮੰਦ ਪਰਵਸੀਆਂ ਦੇ ਲਈ ਗਰੀਨ ਕਾਰਡ ਦੀ ਉਡੀਕ ਦੀ ਮਿਆਦ 70 ਸਾਲ ਤੱਕ ਹੋ ਸਕਦੀ ਹੈ। ਅਮਰੀਕਾ ਵਿਚ ਪੱਕੀ ਨਾਗਰਿਕਤਾ ਦੇ ਦਰਜੇ ਨੂੰ ਗਰੀਨ ਕਾਰਡ ਕਿਹਾ ਜਾਂਦਾ ਹੈ। ਅਮਰੀਕੀ ਗਰੀਨ ਕਾਰਡ ਅਮਰੀਕਾ ਵਿਚ ਧਾਰਕਾਂ ਨੂੰ ਸਥਾਈ ਨਿਵਾਸ ਉਪਲਬਧ ਕਰਾਉਂਦਾ ਹੈ। ਗਰੀਨ ਕਾਰਡ ਹੋਲਡਰ ਅਮਰੀਕਾ ਵਿਚ ਜਾਇਜ਼ ਤੌਰ ‘ਤੇ ਰਹਿ ਸਕਦਾ ਹੈ ਅਤੇ ਕੰਮ ਕਰ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article