PUNJABMAILUSA.COM

ਅਮਰੀਕਾ ਜਾਂਦਿਆਂ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹੋਏ ਚਿੰਤਤ

ਅਮਰੀਕਾ ਜਾਂਦਿਆਂ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹੋਏ ਚਿੰਤਤ

ਅਮਰੀਕਾ ਜਾਂਦਿਆਂ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹੋਏ ਚਿੰਤਤ
November 08
10:19 2017

ਮੁਕੇਰੀਆਂ, 8 ਨਵੰਬਰ (ਪੰਜਾਬ ਮੇਲ)-ਪਿੰਡ ਪੁਰੀਕਾ ਤੇ ਅਬਦੁੱਲਾਪੁਰ ਦੇ ਅਮਰੀਕਾ ਜਾਂਦਿਆਂ ਲਾਪਤਾ ਹੋਏ ਤਿੰਨ ਲੜਕਿਆਂ ਦੇ ਪਰਿਵਾਰਕ ਮੈਂਬਰ ਚਿੰਤਤ ਹਨ। ਪੀੜਤਾਂ ਨੇ 1 ਨਵੰਬਰ ਨੂੰ ਵਿਦੇਸ਼ ਮੰਤਰਾਲੇ ਦੇ ਦਫ਼ਤਰ ‘ਚ ਏਜੰਟ ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਸੀ, ਪਰ ਹਾਲੇ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਪਰਿਵਾਰ ਸਦਮੇ ਵਿਚ ਹਨ। ਤਿੰਨਾਂ ਲਾਪਤਾ ਲੜਕਿਆਂ ਦੇ ਪਰਿਵਾਰ ਏਜੰਟ ਕੋਲੋਂ 25-25 ਲੱਖ ਰੁਪਏ ਲੈ ਚੁੱਕੇ ਹਨ। ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲਾ ਸਥਾਨਕ ਏਜੰਟ ਰੂਪੋਸ਼ ਹੋ ਗਿਆ ਹੈ ਅਤੇ ਉਸ ਨੇ ਆਪਣਾ ਫੋਨ ਵੀ ਬੰਦ ਕਰ ਲਿਆ ਹੈ। ਪਰਿਵਾਰਾਂ ਨੂੰ ਖ਼ਦਸ਼ਾ ਹੈ ਕਿ ਏਜੰਟ ਕੋਲ 10 ਸਾਲ ਦਾ ਕੈਨੇਡਾ ਦਾ ਵੀਜ਼ਾ ਹੋਣ ਕਾਰਨ ਉਹ ਕਿਸੇ ਵੇਲੇ ਵੀ ਵਿਦੇਸ਼ ਜਾ ਸਕਦਾ ਹੈ। ਰਕਮ ਵਾਪਸ ਕਰਨ ਬਾਰੇ ਸਾਹਮਣੇ ਆਏ ਇਕਰਾਰਨਾਮੇ ਵਿਚ ਨੌਜਵਾਨਾਂ ਦਾ ਜਾਨੀ ਨੁਕਸਾਨ ਹੋਣ ‘ਤੇ ਪਰਿਵਾਰਾਂ ਵੱਲੋਂ ਏਜੰਟਾਂ ‘ਤੇ ਕੋਈ ਕੇਸ ਨਾ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ।
ਪੁਰੀਕਾ ਦੇ ਲਾਪਤਾ ਸਰਬਜੀਤ ਸਿੰਘ (24) ਦੀ ਮਾਤਾ ਸਤਪਾਲ ਕੌਰ ਨੇ ਦੱਸਿਆ ਕਿ ਏਜੰਟ ਸੁਖਵਿੰਦਰ ਸਿੰਘ, ਜੋ ਪੀ.ਏ.ਪੀ. ਵਿਚ ਏ.ਐੱਸ.ਆਈ. ਸੀ, ਨਾਲ ਉਨ੍ਹਾਂ ਨੇ ਆਪਣੇ ਲੜਕੇ ਨੂੰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਲਈ 35 ਲੱਖ ਰੁਪਏ ਵਿਚ ਗੱਲਬਾਤ ਕੀਤੀ ਸੀ। ਏਜੰਟ ਨੇ ਲੜਕੇ ਨੂੰ ਪੰਜ ਦਿਨਾਂ ਵਿਚ ਵਿਦੇਸ਼ ਪਹੁੰਚਾ ਦੇਣ ਦਾ ਦਾਅਵਾ ਕੀਤਾ ਸੀ। ਇਸੇ ਤਰ੍ਹਾਂ, ਅਬਦੁੱਲਾਪੁਰ ਦੇ ਲਾਪਤਾ ਇੰਦਰਜੀਤ ਸਿੰਘ (22) ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਲੜਕੇ ਨੂੰ ਅਮਰੀਕਾ ਭੇਜਣ ਦਾ ਇਸ ਏਜੰਟ ਨਾਲ 35 ਲੱਖ ਰੁਪਏ ਵਿਚ ਸੌਦਾ ਤੈਅ ਹੋਇਆ ਸੀ। ਉਨ੍ਹਾਂ ਪੇਸ਼ਗੀ ਵਜੋਂ 12-12 ਲੱਖ ਦੇ ਦਿੱਤੇ ਸਨ ਅਤੇ ਬਾਕੀ ਰਕਮ ਅਮਰੀਕਾ ਪੁੱਜਣ ‘ਤੇ ਦੇਣੀ ਸੀ।
ਉਨ੍ਹਾਂ ਦੇ ਲੜਕੇ 27 ਮਈ 2017 ਨੂੰ ਘਰੋਂ ਗਏ ਸਨ ਅਤੇ ਏਜੰਟ ਨੇ 10 ਦਿਨ ਦਿੱਲੀ ਰੱਖਣ ਪਿੱਛੋਂ 18 ਦਿਨ ਦੇ ਵੀਜ਼ੇ ‘ਤੇ ਉਨ੍ਹਾਂ ਦੀ ਮਾਸਕੋ ਦੀ ਟਿਕਟ ਕਟਾ ਕੇ ਉੱਥੇ ਭੇਜ ਦਿੱਤਾ ਸੀ। ਉੱਥੋਂ ਅੱਗੇ ਲੜਕਿਆਂ ਨੂੰ ਬਾਹਮਾਸ ਰਾਹੀਂ ਕਾਨੂੰਨੀ ਤਰੀਕੇ ਨਾਲ ਹਵਾਈ ਜਹਾਜ਼ ਰਾਹੀਂ ਅਮਰੀਕਾ ਭੇਜਿਆ ਜਾਣਾ ਸੀ।
ਦੋ ਮਹੀਨੇ ਬੀਤਣ ‘ਤੇ ਵੀ ਲੜਕੇ ਦੇ ਅਮਰੀਕਾ ਨਾ ਪੁੱਜਣ ‘ਤੇ ਜਦੋਂ ਉਨ੍ਹਾਂ ਏਜੰਟ ‘ਤੇ ਜ਼ੋਰ ਪਾਇਆ, ਤਾਂ ਉਨ੍ਹਾਂ ਦੇ ਲੜਕੇ ਨੇ ਆਖ਼ਰੀ ਵਾਰ ਆਪਣੇ ਫੋਨ ‘ਤੇ ਵੁਆਇਸ ਮੈਸੇਜ ਰਾਹੀਂ 2 ਅਗਸਤ ਨੂੰ ਗੱਲਬਾਤ ਕੀਤੀ। ਉਸ ਨੇ ਦੱਸਿਆ ਕਿ ਉਹ ਫਰੀਪੋਰਟ ਟਾਪੂ ‘ਤੇ ਹਨ। ਇਸ ਪਿੱਛੋਂ ਏਜੰਟ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਲੜਕੇ ਅਮਰੀਕਾ ਪੁੱਜ ਗਏ ਹਨ। ਸਰਬਜੀਤ ਸਿੰਘ ਦੇ ਪਹਿਲਾਂ ਅਮਰੀਕਾ ਗਏ ਛੋਟੇ ਭਰਾ ਨੇ ਪਰਿਵਾਰ ਨੂੰ ਫੋਨ ਕਰ ਕੇ ਦੱਸਿਆ ਕਿ ਸਰਬਜੀਤ ਅਮਰੀਕਾ ਨਹੀਂ ਪੁੱਜਾ। ਜਦੋਂ ਵਾਰ-ਵਾਰ ਏਜੰਟ ‘ਤੇ ਦਬਾਅ ਬਣਾਇਆ, ਤਾਂ ਉਸ ਨੇ ਕਿਹਾ ਕਿ ਉਹ ਖ਼ੁਦ ਥਾਣੇਦਾਰ ਹੈ ਤੇ ਉਨ੍ਹਾਂ ਨੂੰ ਰਕਮ ਦੇਣ ਦੀ ਥਾਂ ਪੁਲਿਸ ਨੂੰ ਦੇ ਕੇ ਆਪਣੇ-ਆਪ ਨੂੰ ਛੁਡਾ ਲਵੇਗਾ।ਇਸੇ ਦੌਰਾਨ ਏਜੰਟ ਸੁਖਵਿੰਦਰ ਸਿੰਘ ਨੇ ਪਰਿਵਾਰਾਂ ਨਾਲ ਸੰਪਰਕ ਕਰ ਕੇ ਲਏ 12 ਲੱਖ ਦੀ ਥਾਂ ਦੁੱਗਣੇ 25 ਲੱਖ ਰੁਪਏ ਵਾਪਸ ਲੈਣ ਲਈ ਆਖਿਆ। ਇਸ ‘ਤੇ ਪਰਿਵਾਰ ਨੇ ਏਜੰਟ ਨਾਲ ਬੀਤੀ 20 ਸਤੰਬਰ ਨੂੰ ਇਕਰਾਰਨਾਮਾ ਕੀਤਾ ਕਿ
ਉਹ ਆਪਣੀ ਰਕਮ ਵਾਪਸ ਲੈ ਰਹੇ ਹਨ ਤੇ ਜੇਕਰ ਲੜਕੇ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ, ਤਾਂ ਏਜੰਟ ਖ਼ਿਲਾਫ਼ ਕਾਰਵਾਈ ਨਹੀਂ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article