PUNJABMAILUSA.COM

ਅਮਰੀਕਾ ਜਾਂਦਿਆਂ ਲਾਪਤਾ ਹੋਏ ਹੁਸ਼ਿਆਰਪੁਰ ਦੇ 2 ਜਵਾਨਾਂ ਦਾ ਨਹੀਂ ਲੱਗ ਰਿਹਾ ਕੋਈ ਪਤਾ

 Breaking News

ਅਮਰੀਕਾ ਜਾਂਦਿਆਂ ਲਾਪਤਾ ਹੋਏ ਹੁਸ਼ਿਆਰਪੁਰ ਦੇ 2 ਜਵਾਨਾਂ ਦਾ ਨਹੀਂ ਲੱਗ ਰਿਹਾ ਕੋਈ ਪਤਾ

ਅਮਰੀਕਾ ਜਾਂਦਿਆਂ ਲਾਪਤਾ ਹੋਏ ਹੁਸ਼ਿਆਰਪੁਰ ਦੇ 2 ਜਵਾਨਾਂ ਦਾ ਨਹੀਂ ਲੱਗ ਰਿਹਾ ਕੋਈ ਪਤਾ
November 06
09:46 2017

ਹੁਸ਼ਿਆਰਪੁਰ, 6 ਨਵੰਬਰ (ਪੰਜਾਬ ਮੇਲ)- ਵਧੀਆ ਜੀਵਨ ਦੀ ਭਾਲ ਵਿੱਚ ਅਮਰੀਕਾ ਜਾਂਦੇ ਹੋਏ ਬਹਿਮਾਸ ਦੇ ਫਰੀਮਪੋਰਟ ਤੋਂ ਲਾਪਤਾ ਹੋਏ ਹੁਸ਼ਿਆਰਪੁਰ ਦੇ 2 ਨੌਜਵਾਨ ਸਰਬਜੀਤ ਸਿੰਘ ਅਤੇ ਇੰਦਰਜੀਤ ਦੋਵਾਂ ਦੇ ਪਰਿਵਾਰ ਆਪਣੇ ਬੱਚਿਆਂ ਨੂੰ ਜਲਦ ਭਾਰਤ ਲਿਆਉਣ ਦੀ ਮੰਗ ਕਰ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਉਹਨਾਂ ਦੇ ਬੱਚਿਆਂ ਦੇ ਨਾਲ ਏਜੰਟ ਨੇ ਧੋਖਾ ਕੀਤਾ ਹੈ। ਰੋਜ਼ੀ ਰੋਟੀ ਅਤੇ ਵਧੀਆ ਜੀਵਨ ਦੀ ਭਾਲ ਵਿੱਚ ਹਮੇਸ਼ਾਂ ਨੌਜਵਾਨ ਵਿਦੇਸ਼ੀ ਧਰਤੀ ਵੱਲ ਰੁੱਖ ਕਰਦੇ ਹਨ। ਜਿਸ ਦੇ ਲਈ ਉਹ ਏਜੰਟਾਂ ਨੂੰ ਲੱਖਾਂ ਰੁਪਏ ਦਿੰਦੇ ਹਨ ਜਿਸ ਤੋਂ ਬਾਅਦ ਉਹ ਵਿਦੇਸ਼ਾਂ ਵਿੱਚ ਆਪਣਾ ਜੀਵਨ ਸ਼ੁਰੂ ਕਰਦੇ ਹਨ। ਉੱਥੇ ਹੀ ਕੁਝ ਲੋਕ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੁਸ਼ਿਆਰਪੁਰ ਦੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਪੂਰਿਕਾ ਅਤੇ ਅਬਦੁਲਪੁਰ ਦਾ। ਇੱਥੋਂ ਦੇ ਦੋ ਨੌਜਵਾਨ ਸਰਬਜੀਤ ਅਤੇ ਇੰਦਰਜੀਤ ਏਜੰਟ ਦੀ ਠੱਗੀ ਦਾ ਸ਼ਿਕਾਰ ਹੋ ਗਏ। ਪਰਿਵਾਰ ਦੇ ਮੁਤਾਬਿਕਲ 35-35 ਲੱਖ ਰੁਪਏ ਲਗਾ ਕੇ ਉਨ੍ਹਾਂ ਨੇ ਬੱਚਿਆਂ ਨੂੰ ਮਅਮਰੀਕਾ ਭੇਜਿਆ ਸੀ। ਅਮਰੀਕਾ ਜਾਣ ਤੋਂ ਪਹਿਲਾਂ ਦੋਵੇਂ ਨੌਜਵਾਨ ਬਹਮਾਸ ਦੇ ਫਰੀਮਪੋਰਟ ਤੋਂ ਲਾਪਤਾ ਹੋ ਗਏ। ਉਹਨਾਂ ਦਾ ਕਹਿਣਾ ਹੈ ਕਿ ਏਜੰਟ ਨੇ ਉਹਨਾਂ ਦੇ ਬੱਚਿਆਂ ਦੇ ਨਾਲ ਧੋਖਾ ਕੀਤਾ ਹੈ। ਸਰਬਜੌਤ ਦੀ ਮਾਂ ਦਾ ਕਹਿਣਾ ਹੈ ਕਿ ਸੁਖਵਿੰਦਰ ਨਾਮ ਦੇ ਏਜੰਟ ਦੇ ਕਹਿਣ ਤੇ ਉਹਨਾਂ ਨੇ ਆਪਣੇ ਬੱਚਿਆਂ ਨੂੰ ਅਮਰੀਕਾ ਭੇਜਿਆ ਸੀ ਪਰ 2 ਅਗਸਤ ਤੋਂ ਬਾਅਦ ਉਹਨਾਂ ਦੇ ਬੇਟੇ ਦਾ ਕੋਈ ਫੋਨ ਨਹੀਂ ਆਇਆ ਅਤੇ ਨਾ ਹੀ ਏਜੰਟ ਬੱਚਿਆਂ ਦੇ ਬਾਰੇ ਵਿੱਚ ਕੋਈ ਜਾਣਕਾਰੀ ਦੇ ਰਿਹਾ ਹੈ। ਉਹਨਾਂ ਨੇ ਪ੍ਰਸ਼ਾਸਨ ਤੋਂ ਉਹਨਾਂ ਦੇ ਬੇਟੇ ਨੂੰ ਦੇਸ਼ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਉੱਥੇ ਹੀ ਪਿੰਡ ਦੇ ਸਰਪੰਚ ਕੈਪਟਨ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਦੀ ਹਾਲਤ ਠੀਕ ਨਹੀਂ ਹੈ। ਸਰਬਜੀਤ ਨੂੰ ਲੱਭ ਕੇ ਜਲਦ ਹੀ ਵਾਪਿਸ ਭਾਰਤ ਲਿਆਂਦਾ ਜਾਏ।
ਦੂਜੇ ਪਾਸੇ ਪਿੰਡ ਅਬਦੁਲਪੁਰ ਵਿੱਚ ਇੰਦਰਜੀਤ ਦੇ ਪਰਿਵਾਰ ਵਿਚੋਂ ਉਸ ਦੀ ਮਾਂ ਕੁਵਿੰਦਰ ਕੌਰ ਅਤੇ ਚਾਚਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਏਜੰਟ ਸੁਖਵਿੰਦਰ ਸਿਮਘ ਨੇ ਉਹਨਾਂ ਨੂੰ ਦੱਸਿਆ ਉਹਨਾਂ ਦਾ ਬੇਟਾ 35 ਲੱਖ ਰੁਪਏ ਵਿੱਚ ਵਰਕ ਪਰਮਿਟ ਤੇ ਜਾਏਗਾ। ਜਿਸ ਦੇ ਕਹਿਣ ਤੇ ਹੀ ਉਹਨਾਂ ਨੇ ਆਪਣੇ ਬੇਟੇ ਨੂੰ ਭੇਜਿਆ ਪਰ 2 ਅਗਸਤ ਤੋਂ ਬਾਅਦ ਇੰਦਰਜੀਤ ਨਾਲ ਕੋਈ ਸੰਪਰਕ ਨਹੀਂ ਹੋ ਪਾਇਆ। ਪਿੰਡ ਅਬਦੁਲਪੁਰ ਦੇ ਸਰਪੰਬ ਕਾਲਾ ਸਿੰਘ ਦਾ ਕਹਿਣਾ ਹੈ ਕਿ ਇਹਨਾਂ ਤੋਂ ਏਜੰਟ ਨੇ ਪੈਸੇ ਵੀ ਲੈ ਲਏ ਅਤੇ ਇਹਨਾਂ ਨੂੰ ਬੱਚਿਆਂ ਬਾਰੇ ਕੋਈ ਜਾਣਕਾਰੀ ਵੀ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਏਜੰਟਾਂ ਦੇ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉੱਥੇ ਹੀ ਇੰਦਰਜੀਤ ਦੇ ਚਾਚਾ ਗੁਰਵਿੰਦਰ ਸਿੰਘ ਨੇ ਜਿੱਥੇ ਏਜੰਟ ਵਿਬਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਤਾਂ ਉੱਥੈ ਹੀ ਆਪਣੇ ਲਾਪਤਾ ਬੱਚੇ ਨੂੰ ਤਲਾਸ਼ ਕੇ ਭਾਰਤ ਵਾਪਿਸ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਵੀ ਲਗਾਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article