PUNJABMAILUSA.COM

ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ
July 09
21:40 2018

ਨਡਾਲਾ, 9 ਜੁਲਾਈ (ਪੰਜਾਬ ਮੇਲ)- ਸੁਨਹਿਰੇ ਭਵਿੱਖ ਖ਼ਾਤਰ ਅਮਰੀਕਾ ਜਾ ਰਹੇ ਨਡਾਲਾ ਵਾਸੀ ਸੁਨੀਲ ਕੁਮਾਰ ਦੀ ਪਨਾਮਾ ਦੇ ਜੰਗਲਾਂ ਵਿੱਚ ਮੌਤ ਹੋ ਗਈ ਹੈ। ਸੁਨੀਲ ਦੇ ਪਿਤਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਇਕ ਜਾਣਕਾਰ ਪਿੰਡ ਟਾਂਡੀ ਦਾਖ਼ਲੀ ਵਾਸੀ ਏਜੰਟ ਜਸਬੀਰ ਸਿੰਘ ਨੇ 23.50 ਲੱਖ ਰੁਪਏ ਵਿੱਚ ਸੁਨੀਲ ਨੂੰ ਅਮਰੀਕਾ ਭੇਜਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ 19 ਲੱਖ ਰੁਪਏ ਲੈ ਕੇ ਏਜੰਟ ਨੇ ਉਨ੍ਹਾਂ ਕੋਲੋਂ ਪਾਸਪੋਰਟ ਲੈ ਲਿਆ ਸੀ ਤੇ ਸੁਨੀਲ 21 ਅਪਰੈਲ ਨੂੰ ਅਮਰੀਕਾ ਜਾਣ ਲਈ ਘਰੋਂ ਰਵਾਨਾ ਹੋਇਆ ਸੀ। ਇਸ ਮਗਰੋਂ 24 ਅਪਰੈਲ ਨੂੰ ਉਸ ਦੇ ਪਨਾਮਾ ਪਹੁੰਚਣ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਦਵਿੰਦਰ ਕੁਮਾਰ ਨੇ ਦੱਸਿਆ ਕਿ 8 ਜੂਨ ਨੂੰ ਉਨ੍ਹਾਂ ਦੀ ਅਮਰੀਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਆਪਣੇ ਬੇਟੇ ਨਾਲ ਕਿਸੇ ਜੰਗਲੀ ਇਲਾਕੇ ਵਿੱਚ ਆਖ਼ਰੀ ਵਾਰ ਗੱਲ ਹੋਈ ਸੀ। ਪਰ ਇਸ ਤੋਂ ਬਾਅਦ ਉਸ ਦਾ ਕੋਈ ਥਹੁ-ਪਤਾ ਨਹੀ ਲੱਗਾ। ਉਨ੍ਹਾਂ ਦੱਸਿਆ ਕਿ ਸੁਨੀਲ ਦੀ ਮੌਤ ਹੋਣ ਸਬੰਧੀ ਸੂਚਨਾ ਉਨ੍ਹਾਂ ਨੂੰ ਉਸੇ ਰਾਸਤੇ ਜਾ ਰਹੇ ਇਕ ਹਰਿਆਣਾ ਸੂਬੇ ਦੇ ਵਾਸੀ ਤੇ ਸਥਾਨਕ ਮੀਡੀਆ ਰਾਹੀਂ ਮਿਲੀ। ਸੁਨੀਲ ਦੇ ਪਿਤਾ ਨੇ ਦੱਸਿਆ ਕਿ ਪਨਾਮਾ ਦੇ ਜੰਗਲਾਂ ’ਚੋਂ ਲੰਘਦੇ ਸਮੇਂ ਥਕਾਵਟ ਕਾਰਨ ਉਹ ਚੱਲਣ-ਫਿਰਨ ਤੋਂ ਅਸਮਰੱਥ ਹੋ ਚੁੱਕਾ ਸੀ ਅਤੇ ਰਸਤੇ ’ਚ ਵਗ ਰਹੀ ਨਦੀ ’ਚੋਂ ਪਾਣੀ ਪੀਣ ਲੱਗੇ ਉਸ ਨੂੰ ਕਥਿਤ ਤੌਰ ’ਤੇ ਨਾਲ ਦੇ ਹੀ ਕਿਸੇ ਨੇ ਧੱਕਾ ਦੇ ਦਿੱਤਾ। ਉਸ ਦੀ ਮੌਤ ਦਸ ਦਿਨ ਪਹਿਲਾਂ ਹੋਈ ਦੱਸੀ ਗਈ ਹੈ। ਵੇਰਵਿਆਂ ਮੁਤਾਬਕ ਉੱਥੇ ਮੌਜੂਦ ਪੰਜਾਬੀ ਨੌਜਵਾਨਾਂ ਨੇ ਪੈਸੇ ਇਕੱਠੇ ਕਰਕੇ ਪਨਾਮਾ ਪੁਲੀਸ ਦੀ ਸਹਾਇਤਾ ਨਾਲ ਕੈਂਪ ’ਚ ਲਿਜਾ ਕੇ ਸੁਨੀਲ ਦਾ ਸਸਕਾਰ ਕਰ ਦਿੱਤਾ। ਦਵਿੰਦਰ ਕੁਮਾਰ ਨੇ ਏਜੰਟ ’ਤੇ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਏਜੰਟ ਜਸਬੀਰ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਸਥਾਨਕ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article