PUNJABMAILUSA.COM

ਅਮਰੀਕਾ ਤੇ ਭਾਈਵਾਲ ਆਈਐਸ ਖ਼ਿਲਾਫ਼ ‘ਹਮਲਾਵਰ’ ਰੁਖ਼ ਅਪਣਾਉਣਗੇ : ਓਬਾਮਾ

ਅਮਰੀਕਾ ਤੇ ਭਾਈਵਾਲ ਆਈਐਸ ਖ਼ਿਲਾਫ਼ ‘ਹਮਲਾਵਰ’ ਰੁਖ਼ ਅਪਣਾਉਣਗੇ : ਓਬਾਮਾ

ਅਮਰੀਕਾ ਤੇ ਭਾਈਵਾਲ ਆਈਐਸ ਖ਼ਿਲਾਫ਼ ‘ਹਮਲਾਵਰ’ ਰੁਖ਼ ਅਪਣਾਉਣਗੇ  : ਓਬਾਮਾ
August 06
03:16 2016

obama
ਵਾਸ਼ਿੰਗਟਨ, 5 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਅਤਿਵਾਦੀ ਜਥੇਬੰਦੀ ਇਸਲਾਮਿਕ ਸਟੇਟ ਖ਼ਿਲਾਫ਼ ਲੜਾਈ ਵਿੱਚ ਸਖ਼ਤ ਰੁਖ਼ ਅਪਣਾਉਣ ਦਾ ਅਹਿਦ ਲੈਂਦਿਆਂ ਕਿਹਾ ਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਮੁਲਕ ਸਾਰੇ ਮੋਰਚਿਆਂ ਉਤੇ ਆਈਐਸਆਈਐਸ ਨੂੰ ‘ਹਮਲਾਵਰ’ ਰੂਪ ਨਾਲ ਨਿਸ਼ਾਨਾ ਬਣਾਉਣਾ ਜਾਰੀ ਰੱਖਣਗੇ। ਉਨ੍ਹਾਂ ਕੱਲ੍ਹ ਪੈਂਟਾਗਨ ਵਿੱਚ ਆਪਣੇ ਕੌਮੀ ਸੁਰੱਖਿਆ ਦਲ ਨਾਲ ਬੈਠਕ ਬਾਅਦ ਪੱਤਰਕਾਰਾਂ ਨੂੰ ਦੱਸਿਆ, ‘ਜਿਵੇਂ ਕਿ ਅਸੀਂ ਦੇਖਿਆ ਹੈ, ਬੇਕਸੂਰ ਲੋਕਾਂ ਨੂੰ ਮਾਰਨ ’ਤੇ ਅਤੇ ਖ਼ੁਦ ਦੀ ਜਾਨ ਲੈਣ ਉਤੇ ਉਤਾਰੂ ਇਕ ਅਤਿਵਾਦੀ ਜਾਂ ਅਤਿਵਾਦੀਆਂ ਦੇ ਗੁੱਟਾਂ ਦਾ ਪਤਾ ਲਗਾਉਣਾ ਅਤੇ ਉਨ੍ਹਾਂ ਨੂੰ ਰੋਕਣਾ ਬੁਹਤ ਮੁਸ਼ਕਲ ਹੈ। ਇਸ ਲਈ ਇਸ ਮੁਹਿੰਮ ਤਹਿਤ ਅਸੀਂ ਹਰ ਮੋਰਚੇ ਉਤੇ ਆਈਐਸਆਈਐਸ ਉਤੇ ਹਮਲਾਵਰ ਕਾਰਵਾਈ ਕਰਨ ਵਾਲੇ ਹਨ।’
ਉਨ੍ਹਾਂ ਕਿਹਾ ਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਇਸਲਾਮਿਕ ਸਟੇਟ ਖ਼ਿਲਾਫ਼ ਆਪਣੀ ਲੜਾਈ ਵਿੱਚ ਲਗਾਤਾਰ ਸਖ਼ਤੀ ਵਰਤ ਰਹੇ ਹਨ ਪਰ ਇਸ ਜਥੇਬੰਦੀ ਵਿੱਚ ਹਾਲੇ ਵੀ ਹਮਲੇ ਕਰਨ ਅਤੇ ਹਮਲਿਆਂ ਲਈ ਪ੍ਰੇਰਿਤ ਕਰਨ ਦੀ ਸਮਰੱਥਾ ਹੈ। ਸ੍ਰੀ ਓਬਾਮਾ ਨੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਸੀਰੀਆ ਤੇ ਇਰਾਕ ਵਿੱਚ ਆਈਐਸਆਈਐਸ ਦੇ ਕਮਜ਼ੋਰ ਹੋਣ ਕਾਰਨ ਉਸ ਨੂੰ ਅਜਿਹੇ ਹੱਥ-ਕੰਡੇ ਅਪਣਾਉਣੇ ਪੈ ਰਹੇ ਹਨ, ਜਿਹੜੇ ਅਸੀਂ ਪਹਿਲਾਂ ਕਦੇ ਨਹੀਂ ਦੇਖੇ। ਉਨ੍ਹਾਂ ਵੱਲੋਂ ਹਾਈਪ੍ਰੋਫਾਈਲ ਹਮਲਿਆਂ ਉਤੇ ਜ਼ਿਆਦਾ ਜ਼ੋਰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਅਮਰੀਕਾ ’ਤੇ ਕੀਤੇ ਜਾਣ ਵਾਲੇ ਹਮਲੇ ਵੀ ਸ਼ਾਮਲ ਹਨ।’
ਉਨ੍ਹਾਂ ਕਿਹਾ ਕਿ ਉਹ ਆਈਐਸਆਈਐਸ ਦੇ ਚੋਟੀ ਦੇ ਆਗੂਆਂ ਅਤੇ ਕਮਾਂਡਰਾਂ ਨੂੰ ਲਗਾਤਾਰ ਖ਼ਤਮ ਕਰ ਰਹੇ ਹਨ। ਇਨ੍ਹਾਂ ਵਿੱਚ ਆਈਐਸਆਈਐਸ ਦਾ ਉਪ ਯੁੱਧ ਮੰਤਰੀ ਬਸੀਮ ਮੁਹੰਮਦ ਅਲ-ਬਜਰੀ, ਮੋਸੂਲ ਵਿੱਚ ਚੋਟੀ ਦਾ ਕਮਾਂਡਰ ਹਾਤਿਬ ਅਲ-ਹਮਦੁਨੀ ਅਤੇ ਆਈਐਸ ਦਾ ਯੁੱਧ ਮੰਤਰੀ ਉਮਰ ਅਲ-ਸ਼ਿਸ਼ਾਨੀ ਸ਼ਾਮਲ ਹਨ। ਆਈਐਸ ਦਾ ਕੋਈ ਵੀ ਆਗੂ ਹੁਣ ਸੁਰੱਖਿਅਤ ਨਹੀਂ ਹੈ ਅਤੇ ਅਸੀਂ ਉਨ੍ਹਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਾਂਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article