PUNJABMAILUSA.COM

ਅਮਰੀਕਾ ਤੋਂ ਦੁਨੀਆ ਦਾ ‘ਬੌਸ’ ਹੋਣ ਦਾ ਤਮਗਾ ਖੋਹਣ ਦਾ ਇਰਾਦਾ ਨਹੀਂ: ਚੀਨ

 Breaking News

ਅਮਰੀਕਾ ਤੋਂ ਦੁਨੀਆ ਦਾ ‘ਬੌਸ’ ਹੋਣ ਦਾ ਤਮਗਾ ਖੋਹਣ ਦਾ ਇਰਾਦਾ ਨਹੀਂ: ਚੀਨ

ਅਮਰੀਕਾ ਤੋਂ ਦੁਨੀਆ ਦਾ ‘ਬੌਸ’ ਹੋਣ ਦਾ ਤਮਗਾ ਖੋਹਣ ਦਾ ਇਰਾਦਾ ਨਹੀਂ: ਚੀਨ
June 03
16:51 2019

ਵਾਸ਼ਿੰਗਟਨ, 3 ਜੂਨ (ਪੰਜਾਬ ਮੇਲ)- ਅਮਰੀਕਾ ਅਤੇ ਚੀਨ ਵਿਚਾਲੇ ਤਣਾਅ ਵੱਧਦਾ ਜਾ ਰਿਹਾ ਹੈ। ਵਪਾਰ ਯੁੱਧ (trade war) ਕਾਰਨ ਦੋਹਾਂ ਦੇਸ਼ਾਂ ਵਿਚਾਲੇ ਵਾਕ ਯੁੱਧ ਤੇਜ਼ ਹੋ ਗਿਆ ਹੈ। ਹੁਣ ਚੀਨ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਅਮਰੀਕਾ ਤੋਂ ਦੁਨੀਆ ਦਾ ‘ਬੌਸ’ ਹੋਣ ਦਾ ਤਮਗਾ ਖੋਹਣ ਦਾ ਨਹੀਂ। ਭਾਵੇਂਕਿ ਉਸ ਨੇ ਅਮਰੀਕਾ ਦੇ ਨਾਲ ਜਾਰੀ ਵਪਾਰ ਯੁੱਧ ਤੋਂ ਪਿੱਛੇ ਹਟਣ ਦੀ ਵਚਨਬੱਧਤਾ ਦੁਹਰਾਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚੀਨ ਦੇ ਰੱਖਿਆ ਮੰਤਰੀ ਵੇਈ ਫੇਂਗ ਨੇ ਕਿਹਾ ਕਿ ਚੀਨ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ ਕਿ ਉਹ ਦੁਨੀਆ ਦੇ ‘ਬੌਸ’ ਦੀ ਤਰ੍ਹਾਂ ਜਾਣਿਆ ਜਾਵੇ।
ਫੇਂਗ ਨੇ ਕਿਹਾ,”ਚੀਨ ਕੋਲ ਇੰਨੀ ਤਾਕਤ ਨਹੀਂ ਹੈ ਕਿ ਉਹ ਇਹ ਦਰਜਾ ਪਾਉਣ ਲਈ ਅਮਰੀਕਾ ਨੂੰ ਚੁਣੌਤੀ ਦੇ ਸਕੇ।” ਚੀਨ ਦੇ ਰੱਖਿਆ ਮੰਤਰੀ ਨੇ ਇਹ ਗੱਲ ਐਤਵਾਰ ਨੂੰ ਸਿੰਗਾਪੁਰ ਵਿਚ ਆਯੋਜਿਤ ਸ਼ਾਂਗਰੀ-ਲਾ ਡਾਇਲਾਗ ਦੌਰਾਨ ਕਹੀ ਜੋ ਖੇਤਰੀ ਸੁਰੱਖਿਆ ਦੇ ਮਾਮਲੇ ‘ਤੇ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ,”ਜੇਕਰ ਅਮਰੀਕਾ ਵਾਰਤਾ ਕਰਨੀ ਚਾਹੁੰਦਾ ਹੈ ਤਾਂ ਉਹ ਇਸ ਦਾ ਸਵਾਗਤ ਕਰਨਗੇ ਪਰ ਜੇਕਰ ਉਹ ਲੜਨਾ ਚਾਹੁੰਦਾ ਹੈ ਤਾਂ ਅਸੀਂ ਆਖਿਰ ਤੱਕ ਲੜਾਂਗੇ।” ਚੀਨੀ ਰੱਖਿਆ ਮੰਤਰੀ ਨੇ ਕਿਹਾ ਕਿ ਚੀਨ ਅਤੇ ਅਮਰੀਕਾ ਵਿਚਾਲੇ ਜਾਰੀ ਸੰਘਰਸ਼ ਨਾ ਤਾਂ ਦੋਹਾਂ ਦੇਸ਼ਾਂ ਦੇ ਨਾਗਰਿਕਾਂ ਹਿੱਤ ਵਿਚ ਹੈ ਅਤੇ ਨਾ ਹੀ ਦੁਨੀਆ ਲਈ ਸਹੀ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਗੱਲਬਾਤ ਜ਼ਰੀਏ ਇਸ ਦਾ ਹੱਲ ਕੱਢਣਾ ਚਾਹੁੰਦਾ ਹੈ ਪਰ ਇਸ ਦਾ ਇਹ ਮਤਲਬ ਬਿਲਕੁੱਲ ਨਹੀਂ ਕਿ ਉਹ ਡਰਿਆ ਹੋਇਆ ਹੈ।
ਇਸ ਸੰਮੇਲਨ ਵਿਚ ਇਕ ਦਿਨ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਪੈਟ੍ਰਿਕ ਸ਼ਾਨਹਾਨ ਨੇ ਕਿਹਾ ਸੀ ਕਿ ਆਖਿਰ ਵਿਚ ਅਮਰੀਕਾ ਅਤੇ ਚੀਨ ਆਪਣੇ ਮਤਭੇਦਾਂ ਨੂੰ ਦੂਰ ਕਰ ਲੈਣਗੇ। ਭਾਵੇਂਕਿ ਉਨ੍ਹਾਂ ਨੇ ਕਿਹਾ ਕਿ ਚੀਨ ਆਪਣੇ ਵਿਵਹਾਰ ਨਾਲ ਏਸ਼ੀਆ ਵਿਚ ਅਵਿਸ਼ਵਾਸ ਦੇ ਬੀਜ ਲਗਾ ਰਿਹਾ ਹੈ। ਗੌਰਤਲਬ ਹੈ ਕਿ ਅਮਰੀਕਾ ਅਤੇ ਚੀਨ ਵਿਚਾਲੇ ਜਾਰੀ ਤਣਾਅ ਦੀ ਸਥਿਤੀ ਮਈ ਮਹੀਨੇ ਤੋਂ ਹੋਰ ਜ਼ਿਆਦਾ ਬਦਤਰ ਹੋ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article