PUNJABMAILUSA.COM

ਅਮਰੀਕਾ ਦੀ ਆਖਰੀ ਰੈਲੀ ਵਿੱਚ ਕੈਪਟਨ ਨੇ ਕੀਤੀ ਪੰਜਾਬ ਦੇ ਵਿਕਾਸ ਦੀ ਚਰਚਾ

ਅਮਰੀਕਾ ਦੀ ਆਖਰੀ ਰੈਲੀ ਵਿੱਚ ਕੈਪਟਨ ਨੇ ਕੀਤੀ ਪੰਜਾਬ ਦੇ ਵਿਕਾਸ ਦੀ ਚਰਚਾ

ਅਮਰੀਕਾ ਦੀ ਆਖਰੀ ਰੈਲੀ ਵਿੱਚ ਕੈਪਟਨ ਨੇ  ਕੀਤੀ ਪੰਜਾਬ ਦੇ ਵਿਕਾਸ ਦੀ ਚਰਚਾ
May 09
09:25 2016

captain
ਫਰੀਮੌਂਟ (ਕੈਲੀਫੋਰਨੀਆ), 9 ਮਈ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਫੇਰੀ ਦੌਰਾਨ ਕੈਲੀਫੋਰਨੀਆ ਦੀ ਫੇਰੀ ਦੇ ਆਖਰੀ ਸਮਾਗਮ ਨੂੰ ਬੇਅ ਏਰੀਏ ਵਿੱਚ ਪੰਜਾਬੀਆਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ਉੱਤੇ ਮਜ਼ਬੂਤ ਕਰਨ ਲਈ ਮਾਡਰਨ ਇਕਨਾਮਿਕਸ ਨੂੰ ਸਮਝਣਾ ਪਵੇਗਾ, ਤਦ ਹੀ ਪੰਜਾਬ ਸਮੂਹਿਕ ਤੌਰ ਉੱਤੇ ਤਰੱਕੀ ਦੀ ਲੀਹੇ ਪੈ ਸਕਦਾ ਹੈ ਤੇ ਜੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਅਸੀਂ ਪੰਜਾਬ ਨੂੰ ਹਰ ਤਰ੍ਹਾਂ ਵਿਕਾਸ ਦੇ ਰਾਹ ਪਾ ਕੇ ਦਮ ਲਵਾਂਗੇ।
ਕੈਲੀਫੋਰਨੀਆ ਦੀ ਫੇਰੀ ਦੇ ਆਖਰੀ ਸਮਾਗਮ ਦੌਰਾਨ ਬੇਅ ਏਰੀਏ ਦੇ ਮਿਲਪੀਟਸ ਸ਼ਹਿਰ ਦੇ ਇੰਡੀਅਨ ਕਮਿਊਨਿਟੀ ਸੈਂਟਰ ਦੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਪਾਣੀਆਂ ਦਾ ਮਸਲਾ ਬਹੁਤ ਗੰਭੀਰ ਹੈ, ਪਰ ਬਾਦਲ ਸਰਕਾਰ ਇਸ ਨੂੰ ਵੀ ਵੋਟਾਂ ਸਮੇਂ ਮੁੱਦਾ ਬਣਾ ਕੇ ਵਰਤਣ ਲਈ ਲਮਕਾ ਰਹੀ ਹੈ। ਉਹ ਇਸ ਦਾ ਚੋਣ ਸਟੰਟ ਕਰਨ ਵਾਸਤੇ ਅਸਤੀਫਾ ਦੇ ਕੇ ਸੜਕਾਂ ਉੱਤੇ ਵੀ ਬੈਠ ਸਕਦੇ ਹਨ, ਜਦ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਸੰਜੀਦਗੀ ਨਾਲ ਹਰ ਹਾਲ ਬਚਾਇਆ ਜਾਣਾ ਚਾਹੀਦਾ ਹੈ।
ਇਸ ਰੈਲੀ ਦੇ ਮੌਕੇ ਇਸ ਸ਼ਹਿਰ ਵਿਚ ਕੁਝ ਗਰਮ ਖਿਆਲੀਆਂ ਤੇ ਸਿੱਖਸ ਫਾਰ ਜਸਟਿਸ ਦੇ ਵਰਕਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਵੀ ਕੀਤਾ ਗਿਆ ਤੇ 1984 ਦੇ ਸਿੱਖ ਕਤਲੇਆਮ ਦਾ ਨਿਆਂ ਨਾ ਮਿਲਣ ਬਾਰੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਦੁਨੀਆ ਜਾਣਦੀ ਹੈ ਕਿ ਚਿੱਟੇ ਨਸ਼ੇ ਦਾ ਕਾਰੋਬਾਰ ਕੌਣ ਕਰਦਾ ਹੈ ਅਤੇ ਉਨ੍ਹਾਂ ਸਹੁੰ ਖਾਧੀ ਸੀ ਕਿ ਪੰਜਾਬ ਵਿੱਚੋਂ ਨਸ਼ਾ ਚਾਰ ਹਫਤਿਆਂ ਵਿਚ ਖਤਮ ਕਰ ਦੇਣਗੇ, ਪਰ ਉਹ ਅਮਰੀਕਨ ਪੰਜਾਬੀਆਂ ਨਾਲ ਵਾਅਦਾ ਕਰਦੇ ਹਨ ਕਿ ਪੰਜਾਬ ਵਿੱਚ ਨਸ਼ਾ ਸਿਰਫ 10 ਦਿਨਾਂ ਵਿੱਚ ਖਤਮ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਪੰਜਾਬ ਸਰਕਾਰ ਉੱਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਕਦੇ ਕਿਸੇ ਨੇ ਸੁਣਿਆ ਸੀ ਕਿ ਲੁਧਿਆਣੇ ਦੀ ਮੰਡੀ ਵਿੱਚ ਰੇਤਾ ਮਹਿੰਗਾ ਅਤੇ ਆਟਾ ਸਸਤਾ ਵਿਕਿਆ ਹੋਵੇ? ਉਨ੍ਹਾਂ ਐੱਨ ਆਰ ਆਈਜ਼ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਐਨ ਆਰ ਆਈ ਥਾਣਿਆਂ ਦੀ ਗੱਲ ਵੱਖਰੀ ਹੈ, ਉਹ ਪੰਜਾਬ ਸਕੱਤਰੇਤ ਵਿਚ ਵੱਖਰਾ ਸੈੱਲ ਆਈ ਏ ਐੱਸ ਅਧਿਕਾਰੀ ਦੀ ਅਗਵਾਈ ਹੇਠ ਬਣਾ ਦੇਣਗੇ।
ਇਸ ਸਮਾਗਮ ਮੌਕੇ ਕਰੀਬ ਇਕ ਦਰਜਨ ਕਾਂਗਰਸੀ ਵਿਧਾਇਕ ਵੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਪਹੁੰਚੇ। ਇਨ੍ਹਾਂ ਵਿਚ ਕੇਵਲ ਸਿੰਘ ਢਿੱਲੋਂ, ਗੁਰਮੀਤ ਸਿੰਘ ਔਜਲਾ, ਹਰਮਿੰਦਰ ਸਿੰਘ ਗਿੱਲ, ਰਾਣਾ ਸੋਢੀ, ਸੁੱਖ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਗੁਰਪ੍ਰੀਤ ਕਾਂਗੜ, ਜਗਵੀਰ ਸਿੰਘ ਬਰਾੜ, ਗੁਰਕੀਰਤ ਸਿੰਘ ਕੋਟਲੀ, ਜਗਮੋਹਨ ਕੰਗ, ਰਾਣਾ ਸੋਢੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article