PUNJABMAILUSA.COM

ਅਮਰੀਕਾ ਦੀ ਆਬਾਦੀ ‘ਚ ਪਿਛਲੇ 1 ਦਹਾਕੇ ਦੌਰਾਨ ਹੋਇਆ ਮਾਮੂਲੀ ਵਾਧਾ

 Breaking News

ਅਮਰੀਕਾ ਦੀ ਆਬਾਦੀ ‘ਚ ਪਿਛਲੇ 1 ਦਹਾਕੇ ਦੌਰਾਨ ਹੋਇਆ ਮਾਮੂਲੀ ਵਾਧਾ

ਅਮਰੀਕਾ ਦੀ ਆਬਾਦੀ ‘ਚ ਪਿਛਲੇ 1 ਦਹਾਕੇ ਦੌਰਾਨ ਹੋਇਆ ਮਾਮੂਲੀ ਵਾਧਾ
January 08
10:11 2020

ਵਾਸ਼ਿੰਗਟਨ, 8 ਜਨਵਰੀ (ਪੰਜਾਬ ਮੇਲ)- ਪ੍ਰਵਾਸੀਆਂ ਦੀ ਆਮਦ ਵਿਚ ਕਮੀ ਅਤੇ ਜਨਮ ਦਰ ਬੇਹੱਦ ਘੱਟ ਰਹਿਣ ਕਾਰਨ ਅਮਰੀਕਾ ਦੀ ਆਬਾਦੀ ਵਿਚ ਪਿਛਲੇ ਇਕ ਦਹਾਕੇ ਦੌਰਾਨ ਮਾਮੂਲੀ ਵਾਧਾ ਹੋਇਆ। ਅਮਰੀਕਾ ਦੇ ਮਰਦਮਸ਼ੁਮਾਰੀ ਬਿਊਰੋ ਵੱਲੋਂ ਪੇਸ਼ ਅੰਕੜਿਆਂ ਮੁਤਾਬਕ ਜੁਲਾਈ 2018 ਮਗਰੋਂ ਮੁਲਕ ਦੀ ਆਬਾਦੀ ਮਹਿਜ਼ ਅੱਧਾ ਫੀਸਦੀ ਦੀ ਦਰ ਨਾਲ ਵੱਧ ਸਕੀ, ਜੋ ਆਪਣੇ ਆਪ ਵਿਚ ਹੈਰਾਨਕੁੰਨ ਅੰਕੜਾ ਹੈ। ਮਰਦਮਸ਼ੁਮਾਰੀ ਬਿਊਰੋ ਨੇ ਦੱਸਿਆ ਕਿ ਅਪ੍ਰੈਲ 2010 ਤੋਂ ਹੁਣ ਤੱਕ ਅਮਰੀਕੀ ਵਸੋਂ ਵਿਚ ਇਕ ਕਰੋੜ 95 ਲੱਖ ਵਾਧਾ ਦਰਜ ਕੀਤਾ ਗਿਆ, ਜੋ ਸਾਲਾਨਾ ਆਧਾਰ ‘ਤੇ ਇਕ ਫੀਸਦੀ ਤੋਂ ਵੀ ਘੱਟ ਬਣਦਾ ਹੈ। ਅਮਰੀਕਾ ਆਉਣ ਵਾਲੇ ਪ੍ਰਵਾਸੀਆਂ ਦਾ ਜ਼ਿਕਰ ਕੀਤਾ ਜਾਵੇ, ਤਾਂ 2018 ਅਤੇ 2019 ਦਰਮਿਆਨ ਪ੍ਰਵਾਸ ਦੀ ਰਫਤਾਰ ਮੱਠੀ ਪੈ ਗਈ ਅਤੇ ਸਿਰਫ 5 ਲੱਖ 95 ਹਜ਼ਾਰ ਪ੍ਰਵਾਸ ਹੀ ਅਮਰੀਕਾ ਦੀ ਧਰਤੀ ‘ਤੇ ਕਦਮ ਰੱਖ ਸਕੇ, ਜਦਕਿ 2015 ਅਤੇ 2016 ਦਰਮਿਆਨ ਇਹ ਅੰਕੜਾ 10 ਲੱਖ 47 ਹਜ਼ਾਰ ਦਰਜ ਕੀਤਾ ਗਿਆ ਸੀ। ਇੰਮੀਗ੍ਰੇਸ਼ਨ ਵਿਭਾਗ ਦੇ ਅੰਕੜੇ ਦਰਸਾਉਂਦੇ ਹਨ ਕਿ 2010 ਤੋਂ ਹੁਣ ਤੱਕ ਤਕਰੀਬਨ 80 ਲੱਖ ਪ੍ਰਵਾਸੀਆਂ ਨੇ ਅਮਰੀਕਾ ਨੂੰ ਆਪਣਾ ਨਵਾਂ ਘਰ ਬਣਾਇਆ। ਭਾਵੇਂ 2010 ਤੋਂ 2015 ਦਰਮਿਆਨ ਪ੍ਰਵਾਸ ਦੀ ਦਰ ਕਾਫੀ ਤੇਜ਼ ਰਹੀ ਪਰ 2016 ਮਗਰੋਂ ਇਸ ਵਿਚ ਲਗਾਤਾਰ ਕਮੀ ਦਰਜ ਕੀਤੀ ਗਈ। ਕੁਦਰਤੀ ਵਾਧੇ ਵੱਲ ਝਾਤ ਮਾਰੀ ਜਾਵੇ, ਤਾਂ ਅਮਰੀਕਾ ਵਿਚ ਜੰਮਣ ਵਾਲਿਆਂ ਦੀ ਗਿਣਤੀ, ਮਰਨ ਵਾਲਿਆਂ ਤੋਂ 9 ਲੱਖ 57 ਹਜ਼ਾਰ ਹੀ ਜ਼ਿਆਦਾ ਰਹੀ। ਪਿਛਲੇ 40 ਸਾਲ ਵਿਚ ਪਹਿਲੀ ਵਾਰ ਆਬਾਦੀ ਦਾ ਕੁਦਰਤੀ ਵਾਧਾ 10 ਲੱਖ ਦੇ ਅੰਕੜੇ ਤੋਂ ਹੇਠਾ ਰਿਹਾ।
ਚੇਤੇ ਰਹੇ ਕਿ ਅਮਰੀਕਾ ਦਾ ਕੁੱਲ ਆਬਾਦੀ ਦਾ 40 ਫੀਸਦੀ ਹਿੱਸਾ ਦੱਖਣੀ ਸੂਬਿਆਂ ਵਿਚ ਵਸਦਾ ਹੈ ਅਤੇ ਇਹ ਖਿੱਤਾ ਸਭ ਤੋਂ ਸੰਘਣੀ ਵਸੋਂ ਵਾਲਾ ਮੰਨਿਆ ਜਾਂਦਾ ਹੈ। 2018-19 ਦਰਮਿਆਨ 10 ਲੱਖ ਤੋਂ ਵੱਧ ਲੋਕ ਅਮਰੀਕਾ ਦੇ ਉੱਤਰ-ਪੂਰਬੀ ਇਲਾਕੇ ਨੂੰ ਛੱਡ ਕੇ ਦੱਖਣੀ ਸੂਬਿਆਂ ਵੱਲ ਚਲੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article