PUNJABMAILUSA.COM

ਅਮਰੀਕਾ ਦੀ ਨਸ਼ਿਆਂ ਖਿਲਾਫ ਮੁਹਿੰਮ ਪ੍ਰਤੀ ਕੈਨੇਡਾ ਨੇ ਭਰੀ ਹਾਮੀ

ਅਮਰੀਕਾ ਦੀ ਨਸ਼ਿਆਂ ਖਿਲਾਫ ਮੁਹਿੰਮ ਪ੍ਰਤੀ ਕੈਨੇਡਾ ਨੇ ਭਰੀ ਹਾਮੀ

ਅਮਰੀਕਾ ਦੀ ਨਸ਼ਿਆਂ ਖਿਲਾਫ ਮੁਹਿੰਮ ਪ੍ਰਤੀ ਕੈਨੇਡਾ ਨੇ ਭਰੀ ਹਾਮੀ
September 28
14:48 2018

ਵਾਸ਼ਿੰਗਟਨ/ਓਟਵਾ, 28 ਸਤੰਬਰ (ਪੰਜਾਬ ਮੇਲ)-ਅਮਰੀਕਾ ਵੱਲੋਂ ਨਸ਼ਿਆਂ ਖਿਲਾਫ ਛੇੜੀ ਲੜਾਈ ‘ਤੇ ਕੈਨੇਡਾ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ ਤੇ ਇਸ ਸਬੰਧੀ ਅਮਰੀਕਾ ਵਲੋਂ ਜਾਰੀ ਕੀਤੇ ਐਲਾਨ ‘ਤੇ ਕੈਨੇਡਾ ਨੇ ਦਸਤਖਤ ਕਰ ਦਿੱਤੇ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ‘ਚ ਯੂਨਾਈਟਿਡ ਨੇਸ਼ਨਜ਼ ਅਸੈਂਬਲੀ ਦੌਰਾਨ ਇਹ ਐਲਾਨ ਕੀਤੇ ਸਨ ਤੇ ਇਨ੍ਹਾਂ ਨੂੰ ਵ੍ਹਾਈਟ ਹਾਊਸ ਵੱਲੋਂ ਜਾਰੀ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਟਰੂਡੋ ਨੇ ਦਸਤਖਤ ਕੀਤੇ ਹਨ।
ਹਾਲਾਂਕਿ ਇਨ੍ਹਾਂ ‘ਤੇ ਦਸਤਖਤ ਕੀਤੇ ਜਾਣ ਦਾ ਫੈਸਲਾ ਕੁਝ ਸਮਾਂ ਪਹਿਲਾਂ ਓਟਵਾ ਵੱਲੋਂ ਕੀਤੇ ਉਸ ਵਿਰੋਧ ਦੇ ਉਲਟ ਹੈ, ਜਿਸ ‘ਚ ਓਟਵਾ ਨੇ ਇਹ ਦੋਸ਼ ਲਾਇਆ ਸੀ ਕਿ ਨਸ਼ਿਆਂ ਦੇ ਮਾਮਲੇ ‘ਤੇ ਵਾਸ਼ਿੰਗਟਨ ਦਾ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਦੋਗਲਾ ਸਟੈਂਡ ਹੈ। ਦੂਜੇ ਪਾਸੇ ਇਹ ਮਾਮਲਾ ਉਦੋਂ ਸਾਹਮਣੇ ਆਇਆ ਹੈ, ਜਦੋਂ ਕੁਝ ਦਿਨਾਂ ਬਾਅਦ ਕੈਨੇਡਾ ‘ਤੇ ਮਾਰੀਜੁਆਨਾ ਨੂੰ ਕਾਨੂੰਨੀ ਤੌਰ ‘ਤੇ ਮਨਜ਼ੂਰੀ ਮਿਲਣ ਵਾਲੀ ਹੈ। ਉਧਰ ਨਿਊਜ਼ੀਲੈਂਡ ਦੀ ਸਾਬਕਾ ਮੁੱਖ ਮੰਤਰੀ ਹੇਲਨ ਕਲਾਰਕ ਨੇ ਕਿਹਾ ਕਿ ਉਹ ਸੋਚਦੀ ਹੈ ਕਿ ‘ਵਾਰ ਆਨ ਡਰੱਗ’ ਫੇਲ ਹੋ ਚੁੱਕੀ ਹੈ, ਜਿਸ ‘ਤੇ ਕੈਨੇਡਾ ਤੇ ਮੈਕਸੀਕੋ ਦੋਵਾਂ ਨੇ ਹੀ ਦਸਤਖਤ ਕੀਤੇ ਹਨ। ਇਸ ਕਰਕੇ ਇਸ ‘ਤੇ ਹੁਣ ਕੋਈ ਨਵੀਂ ਨੀਤੀ ਅਪਣਾਉਣੀ ਚਾਹੀਦੀ ਹੈ।
ਸੈਂਕੜਿਆਂ ਦੀ ਗਿਣਤੀ ‘ਚ ਦੇਸ਼ਾਂ ਨੇ ਇਸ ਮੁਹਿੰਮ ‘ਤੇ ਆਪਣੀ ਸਹਿਮਤੀ ਪ੍ਰਗਟਾਉਂਦਿਆਂ ਦਸਤਖਤ ਕੀਤੇ। ਇਨ੍ਹਾਂ ਦੇਸ਼ਾਂ ਦੇ ਆਗੂਆਂ ਨੇ ਡੋਨਲਡ ਟਰੰਪ ਦੀ ਅਗਵਾਈ ‘ਚ ਨਿਊਯਾਰਕ ਵਿਖੇ ਨਸ਼ਿਆਂ ਵਿਰੋਧੀ ਹੋਣ ਵਾਲੇ ਸਮਾਗਮ ‘ਗਲੋਬਲ ਕਾਲ ਟੂ ਐਕਸ਼ਨ ਆਨ ਦਾ ਵਰਲਡ ਡਰੱਗ ਪ੍ਰਾਬਲਮਜ਼’ ‘ਚ ਹਿੱਸਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਦੱਸਣਯੋਗ ਹੈ ਕਿ ਇਸ ਸਬੰਧੀ ਅਮਰੀਕਾ ਦੇ ਪੱਖ ‘ਚ 130 ਦੇਸ਼ਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ ਜਦਕਿ 63 ਦੇਸ਼ ਇਸ ‘ਤੇ ਸਹਿਮਤ ਨਹੀਂ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article