PUNJABMAILUSA.COM

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ
April 19
10:28 2018

ਹਿਊਸਟਨ, 19 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਦੀ ਪਹਿਲੀ ਮਹਿਲਾ ਬਾਰਬਰਾ ਪਿਅਰਸ ਬੁਸ਼ ਦਾ ਬੁੱਧਵਾਰ ਨੂੰ ਹਿਊਸਟਨ ‘ਚ ਦਿਹਾਂਤ ਹੋ ਗਿਆ। 92 ਸਾਲਾਂ ਦੀ ਬਾਰਬਰਾ ਲੰਬੇ ਸਮੇਂ ਤੋਂ ਫੇਫੜੇ ਸਬੰਧੀ ਬੀਮਾਰੀ ਨਾਲ ਜੂਝ ਰਹੀ ਸੀ। ਉਹ ਪਹਿਲੀ ਅਮਰੀਕੀ ਔਰਤ ਹਨ ਜਿਨ੍ਹਾਂ ਦੇ ਪਤੀ ਅਤੇ ਬੇਟੇ ਦੋਨੋਂ ਹੀ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ। ਬਾਰਬਰਾ 1989 ‘ਚ ਪ੍ਰਥਮ ਮਹਿਲਾ ਬਣੀ ਜਦੋਂ ਉਨ੍ਹਾਂ ਦੇ ਪਤੀ ਜਾਰਜ ਹਰਬਰਟ ਵਾਕਰ ਬੁਸ਼ ਨੂੰ ਰਾਸ਼ਟਰਪਤੀ ਚੁਣਿਆ ਗਿਆ। ਉਨ੍ਹਾਂ ਦੇ ਬੇਟੇ ਜਾਰਜ ਡਬਲਯੂ ਬੁਸ਼ 2001 ਤੋਂ 2009 ਤਕ ਦੋ ਕਾਰਜਕਾਲ ਲਈ ਰਾਸ਼ਟਰਪਤੀ ਰਹੇ। ਫਲੋਰੀਡਾ ਦੇ ਗਵਰਨਰ ਰਹਿ ਚੁੱਕੀ ਬਾਰਬਰਾ ਦੇ ਦੂਜੇ ਬੇਟੇ ਜੇਬ ਬੁਸ਼ 2016 ‘ਚ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ ਵਿਚ ਸ਼ਾਮਲ ਸਨ।
ਪਰਿਵਾਰਕ ਸਾਖਰਤਾ ਦੀ ਪੁਰਜ਼ੋਰ ਹਮਾਇਤੀ ਰਹੀ ਬਾਰਬਰਾ ਦੇ ਦਿਹਾਂਤ ‘ਤੇ ਸ਼ੋਕ ਪ੍ਰਗਟ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਥਮ ਮਹਿਲਾ ਮੇਲਾਨੀਆ ਨੇ ਕਿਹਾ ਕਿ ਇਕ ਪਤਨੀ, ਦਾਦੀ-ਨਾਨੀ, ਫ਼ੌਜੀ ਅਧਿਕਾਰੀ ਦੀ ਪਤਨੀ ਅਤੇ ਸਾਬਕਾ ਪ੍ਰਥਮ ਮਹਿਲਾ ਅਮਰੀਕੀ ਪਰਿਵਾਰ ਦੀ ਹਮਾਇਤੀ ਸਨ। ਉਨ੍ਹਾਂ ਨੂੰ ਵ੍ਹਾਈਟ ਹਾਊਸ, ਰਾਸ਼ਟਰਪਤੀ ਅਹੁਦੇ ਅਤੇ ਪੂਰੇ ਅਮਰੀਕਾ ‘ਚ ਏਕਤਾ ਅਤੇ ਰੁਤਬਾ ਦਿਵਾਉਣ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। 1925 ‘ਚ ਨਿਊਯਾਰਕ ‘ਚ ਜਨਮੀ ਬਾਰਬਰਾ ਨੇ 1945 ‘ਚ ਐੱਚ ਡਬਲਯੂ ਬੁਸ਼ ਨਾਲ ਵਿਆਹ ਕੀਤਾ ਸੀ। ਆਪਣੀ ਹਾਜ਼ਰ ਜਵਾਬੀ ਲਈ ਮਸ਼ਹੂਰ ਬਾਰਬਰਾ ਨੇ ਪਤੀ ਅਤੇ ਬੇਟੇ ਦੀ ਰਾਸ਼ਟਰੀ ਕੰਪੇਨ ‘ਚ ਪ੍ਰਚਾਰਕ ਅਤੇ ਬੁਲਾਰੇ ਦੇ ਤੌਰ ‘ਤੇ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਨੇ ਆਪਣੀ ਆਤਮ ਕਥਾ ਦੇ ਇਲਾਵਾ ਬੱਚਿਆਂ ਲਈ ਕਈ ਕਿਤਾਬਾਂ ਵੀ ਲਿਖੀਆਂ। 2003 ‘ਚ ਪ੍ਰਕਾਸ਼ਿਤ ਹੋਈ ‘ਲਾਈਫ਼ ਆਫਟਰ ਦਿ ਵ੍ਹਾਈਟ ਹਾਊਸ’ ਉਨ੍ਹਾਂ ਦੀਆਂ ਪ੍ਰਮੁੱਖ ਕਿਤਾਬਾਂ ਵਿਚੋਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article