PUNJABMAILUSA.COM

ਅਮਰੀਕਾ ਦੁਆਰਾ ਕੀਤੇ ਹਵਾਈ ਹਮਲੇ ਵਿਚ 16 ਅਫ਼ਗਾਨ ਪੁਲਿਸ ਮੁਲਾਜ਼ਮਾਂ ਦੀ ਮੌਤ

ਅਮਰੀਕਾ ਦੁਆਰਾ ਕੀਤੇ ਹਵਾਈ ਹਮਲੇ ਵਿਚ 16 ਅਫ਼ਗਾਨ ਪੁਲਿਸ ਮੁਲਾਜ਼ਮਾਂ ਦੀ ਮੌਤ

ਅਮਰੀਕਾ ਦੁਆਰਾ ਕੀਤੇ ਹਵਾਈ ਹਮਲੇ ਵਿਚ 16 ਅਫ਼ਗਾਨ ਪੁਲਿਸ ਮੁਲਾਜ਼ਮਾਂ ਦੀ ਮੌਤ
July 24
21:25 2017

ਕਾਬੁਲ, 24 ਜੁਲਾਈ (ਪੰਜਾਬ ਮੇਲ)- ਅਮਰੀਕਾ ਦੁਆਰਾ ਕੀਤੇ ਗਏ ਹਵਾਈ ਹਮਲੇ ਵਿਚ ਗਲਤੀ ਕਾਰਨ 16 ਅਫ਼ਗਾਨ ਪੁਲਿਸ ਮੁਲਾਜ਼ਮਾਂ ਦੀ ਜਾਨ ਚਲੀ ਗਈ। ਮਾਰੇ ਗਏ ਪੁਲਿਸ ਮੁਲਾਜ਼ਮ ਤਾਲਿਬਾਨ ਦੇ ਨਾਲ ਲੜ ਰਹੇ ਸੀ। ਅਫ਼ਗਾਨਿਸਤਾਨ ਵਿਚ ਤਾਲਿਬਾਨ, ਇਸਲਾਮਿਕ ਸਟੇਟ ਅਤੇ ਹੋਰ ਅੱਤਵਾਦੀ ਸੰਗਠਨਾਂ ਦੇ ਖ਼ਿਲਾਫ਼ ਚਲ ਰਹੀ ਜੰਗ ਵਿਚ ਅਫ਼ਗਾਨ ਸੈਨਾ ਅਤੇ ਸੁਰੱਖਿਆ ਬਲ ਅਮਰੀਕਾ ਦੇ ਨਾਲ ਮਿਲ ਕੇ ਲੜ ਰਹੇ ਹਨ।
ਪੁਲਿਸ ਅਧਿਕਾਰੀ ਅਬਦੁਲ ਗਫਾਰ ਸਾਫੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਹੋਏ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਗਿਣਤੀ ਤੈਅ ਕਰਨ ਦੇ ਲਈ ਘਟਨਾ ਸਥਾਨ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਹੀ ਮ੍ਰਿਤਕਾਂ ਦੀ ਗਿਣਤੀ ਦੇ ਅੰਕੜਿਆਂ ਦੀ ਪੁਸ਼ਟੀ ਕੀਤੀ ਗਈ। ਅਮਰੀਕੀ ਰੱਖਿਆ ਵਿਭਾਗ ਦੇ ਹੈਡਕੁਆਰਟਰ ਪੈਂਟਾਗਨ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ। ਪੈਂਟਾਗਨ ਨੇ ਦੱਸਿਆ ਕਿ ਤਾਲਿਬਾਨ ਦੇ ਖਿਲਾਫ ਚਲ ਰਹੇ ਇਕ ਅਪਰੇਸ਼ਨ ਵਿਚ ਅਮਰੀਕੀ ਸੈਨਾ ਹਵਾਈ ਹਮਲਾ ਕਰਕੇ ਜ਼ਮੀਨ ‘ਤੇ ਲੜ ਰਹੀ ਅਫ਼ਗਾਨ ਸੈਨਾ ਦੀ ਮਦਦ ਕਰ ਰਹੀ ਸੀ। ਇਸੇ ਦੌਰਾਨ ਗਲਤੀ ਕਾਰਨ ਅਫ਼ਗਾਨ ਪੁਲਿਸ ਅਧਿਕਾਰੀ ਇਸ ਬੰਬਾਰੀ ਦੀ ਲਪੇਟ ਵਿਚ ਆ ਗਏ। ਪੈਂਟਾਗਨ ਨੇ ਮਾਰੇ ਗਏ ਅਧਿਕਾਰੀਆਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ।
ਹੈਲਮੰਡ ਦਾ ਜ਼ਿਆਦਾਤਰ ਹਿੱਸਾ ਤਾਲਿਬਾਨ ਦੇ ਕਬਜ਼ੇ ਵਿਚ ਹੈ। ਇਨ੍ਹਾਂ ਇਲਾਕਿਆਂ ਨੂੰ ਅਪਣੇ ਕਬਜ਼ੇ ਵਿਚ ਲੈਣ ਦੇ ਲਈ ਅਫ਼ਗਾਨ ਰਾਸ਼ਟਰੀ ਸੁਰੱਖਿਆ ਬਲ ਇੱਥੇ ਸੰਘਰਸ਼ ਵਿਚ ਜੁਟੇ ਹੋਏ ਹਨ। ਨਾਟੋ ਅਤੇ ਅਮਰੀਕੀ ਸੈਨਾ ਹੈਲਮੰਡ ਵਿਚ ਅਫ਼ਗਾਨ ਸੈਨਿਕਾਂ ਦੀ ਮਦਦ ਕਰ ਰਹੇ ਹਨ। ਸਾਫੀ ਨੇ ਦੱਸਿਆ ਕਿ ਮਾਰੇ ਗਏ ਪੁਲਿਸ ਅਧਿਕਾਰੀ ਸੈਨਾ ਦੇ ਨਾਲ ਮਿਲ ਕੇ ਤਾਲਿਬਾਨੀਆਂ ਦੇ ਖ਼ਿਲਾਫ਼ ਲੜ ਰਹੇ ਸੀ। ਮਾਰੇ ਗਏ ਅਧਿਕਾਰੀ ਸੰਭਾਵਤ ਤੌਰ ‘ਤੇ ਪੁਲਿਸ ਦੀ ਵਰਦੀ ਵਿਚ ਨਹੀਂ ਸੀ। ਸ਼ਾਇਦ ਇਸੇ ਕਾਰਨ ਹਵਾਈ ਹਮਲੇ ਵਿਚ ਅਮਰੀਕੀ ਫ਼ੌਜ ਨੇ ਉਨ੍ਹਾਂ ਤਾਲਿਬਾਨੀ ਸਮਝਣ ਦੀ ਗਲਤੀ ਕਰ ਦਿੱਤੀ। ਗਵਰਨਰ ਅਹਿਮਦ ਫੈਸਲ ਨੇ ਦੱਸਿਆ ਕਿ ਇਸ ਹਮਲੇ ਤੋਂ ਬਾਅਦ ਹੀ ਸਥਾਨਕ ਪੁਲਿਸ ਫੋਰਸ ਦੇ 20 ਮੁਲਾਜ਼ਮ ਲਾਪਤਾ ਹਨ। ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਕਿ ਇਨ੍ਹਾਂ ਲਾਪਤਾ ਮੁਲਾਜਮਾਂ ਨੂੰ ਤਾਲਿਬਾਨ ਨੇ ਅਗਵਾ ਕਰ ਲਿਆ ਹੈ ਜਾਂ ਫੇਰ ਬਚ ਕੇ ਭੱਜਣ ਵਿਚ ਕਾਮਯਾਬ ਹੋ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article