PUNJABMAILUSA.COM

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ
January 18
17:28 2019

ਸਲੇਮ (ਓਰੇਗਨ), 18 ਜਨਵਰੀ (ਪੰਜਾਬ ਮੇਲ)-ਅਮਰੀਕੀ ਸੂਬੇ ਓਰੇਗਨ ਦੇ ਸ਼ਹਿਰ ਸਲੇਮ ‘ਚ ਇਕ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਪੀੜਤ ਸਿੱਖ ਦਾ ਨਾਂ ਤੇ ਉਮਰ ਤਾਂ ਨਹੀਂ ਦੱਸਿਆ ਪਰ ਸੂਤਰਾਂ ਨੇ ਇੰਨਾ ਜ਼ਰੂਰ ਦੱਸਿਆ ਹੈ ਕਿ ਉਨ੍ਹਾਂ ਦੀ ਦਾੜ੍ਹੀ ਚਿੱਟੀ ਹੈ।
ਇਹ ਵਾਰਦਾਤ ਸੋਮਵਾਰ ਦੇਰ ਰਾਤ 12ਵੀਂ ਸਟ੍ਰੀਟ ਦੇ ਬਾਜ਼ਾਰ ‘ਚ ਵਾਪਰੀ। ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੀ ਸ਼ਨਾਖ਼ਤ ਐਂਡ੍ਰਿਯੂ ਰਾਮਸੇ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰ ਅਚਾਨਕ ਭੱਜ ਕੇ ਸਟੋਰ ਦੇ ਸਿੱਖ ਮਾਲਕ ਵੱਲ ਗਿਆ। ਉਨ੍ਹਾਂ ਦੀ ਦਾੜ੍ਹੀ ਪੁੱਟ ਸੁੱਟੀ ਅਤੇ ਉਨ੍ਹਾਂ ਦੇ ਕਈ ਘਸੁੰਨ ਜੜ ਦਿੱਤਾ ਤੇ ਉਨ੍ਹਾਂ ਨੂੰ ਕੁੱਟ-ਕੁੱਟ ਕੇ ਫ਼ਰਸ਼ ‘ਤੇ ਸੁੱਟ ਲਿਆ ਤੇ ਫਿਰ ਉਹ ਠੁੱਡੇ ਮਾਰਨ ਲੱਗਾ। ਹਮਲਾਵਰ ਨੇ ਉਨ੍ਹਾਂ ਦੀ ਦਸਤਾਰ ਵੀ ਪਾੜ ਦਿੱਤੀ।
ਕੋਲ ਹੀ ਖੜ੍ਹੇ ਕੁਝ ਹੋਰ ਵਿਅਕਤੀਆਂ ਨੇ ਹਮਲਾਵਰ ‘ਤੇ ਕਾਬੂ ਪਾਇਆ। ਉਸ ਨੂੰ ਪੁਲਿਸ ਦੇ ਆਉਣ ਤੱਕ ਆਮ ਲੋਕਾਂ ਨੇ ਫੜ ਕੇ ਰੱਖਿਆ। ਪੁਲਿਸ ਹੁਣ ਮੁਲਜ਼ਮ ਹਮਲਾਵਰ ਦੀ ਨਸਲੀ ਨਫ਼ਰਤ ਵਾਲੇ ਪਿਛੋਕੜ ਨੂੰ ਵੇਖ ਰਹੀ ਹੈ। ਉਂਝ ਪੁਲਿਸ ਨੇ ਉਸ ‘ਤੇ ਨਸਲੀ ਹਮਲੇ ਦੇ ਦੋਸ਼ ਲਾਏ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਹਮਲਾਵਰ ਦਰਅਸਲ ਸਟੋਰ ਤੋਂ ਸਿਗਰੇਟਾਂ ਖ਼ਰੀਦਣੀਆਂ ਚਾਹੁੰਦਾ ਸੀ ਪਰ ਅਮਰੀਕੀ ਕਾਨੂੰਨ ਮੁਤਾਬਕ ਕਿਸੇ ਵੀ ਅਜਿਹੇ ਵਿਅਕਤੀ ਨੂੰ ਕੋਈ ਸਟੋਰ ਮਾਲਕ ਸਿਗਰੇਟਾਂ ਨਹੀਂ ਵੇਚ ਸਕਦਾ, ਜਿਸ ਕੋਲ ਉਸ ਦਾ ਕੋਈ ਸ਼ਨਾਖ਼ਤੀ ਕਾਰਡ ਨਾ ਹੋਵੇ। ਇਸ ਸ਼ਰਾਰਤੀ ਅਨਸਰ ਕੋਲ ਅਜਿਹਾ ਕੋਈ ਵੀ ਕਾਰਡ ਨਹੀਂ ਸੀ। ਇਸੇ ਲਈ ਜਦੋਂ ਮਾਲਕ ਨੇ ਉਸ ਨੂੰ ਸਿਗਰੇਟਾਂ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਰਾਮਸੇ ਗੁੱਸੇ ਹੋ ਗਿਆ ਤੇ ਸਟੋਰ ਮਾਲਕ ‘ਤੇ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਕਾਟੂ ਡਾਟਕਾਮ ਅਨੁਸਾਰ ਹਮਲਾਵਰ ਨੂੰ ਹੁਣ ਮੇਰੀਅਨ ਕਾਊਂਟੀ ਦੀ ਜੇਲ੍ਹ ‘ਚ ਰੱਖਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article