PUNJABMAILUSA.COM

ਅਮਰੀਕਾ ਦੇ ਸਕੂਲ ‘ਚ ਅਧਿਆਪਕ ਨੇ ਬੱਚੇ ਨੂੰ ਅੱਤਵਾਦੀ ਸਮਝ ਕੇ ਬੁਲਾਈ ਪੁਲਿਸ

ਅਮਰੀਕਾ ਦੇ ਸਕੂਲ ‘ਚ ਅਧਿਆਪਕ ਨੇ ਬੱਚੇ ਨੂੰ ਅੱਤਵਾਦੀ ਸਮਝ ਕੇ ਬੁਲਾਈ ਪੁਲਿਸ

ਅਮਰੀਕਾ ਦੇ ਸਕੂਲ ‘ਚ ਅਧਿਆਪਕ ਨੇ ਬੱਚੇ ਨੂੰ ਅੱਤਵਾਦੀ ਸਮਝ ਕੇ ਬੁਲਾਈ ਪੁਲਿਸ
December 03
13:36 2017

ਹਿਊਸਟਨ, 3 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਦਿਨੋਂ-ਦਿਨ ਭਾਰਤੀਆਂ ’ਤੇ ਨਸਲੀ ਹਮਲੇ ਹੋ ਰਹੇ ਹਨ, ਜਿਸ ਕਾਰਨ ਭਾਈਚਾਰਿਆਂ ’ਚ ਕਾਫੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਰਹਿ ਰਹੇ ਭਾਰਤੀ ਲੋਕ ਇੰਨੇ ਸਹਿਮੇ ਹੋਏ ਹਨ ਕਿ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਵੀ ਡਰ ਲੱਗਦਾ ਹੈ। ਹਾਲ ਹੀ ਵਿਚ ਇਕ ਸਟੋਰ ’ਚ ਕੰਮ ਕਰਦੇ ਪੰਜਾਬੀ ਨੌਜਵਾਨ ਨੂੰ ਲੁਟੇਰਿਆਂ ਵਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਭਾਰਤੀਆਂ ਦੇ ਨਾਲ-ਨਾਲ ਹੋਰ ਭਾਈਚਾਰਿਆਂ ਦੇ ਲੋਕ ਵੀ ਅਮਰੀਕਾ ਵਿਚ ਸੁਰੱਖਿਅਤ ਨਹੀਂ ਹਨ।
ਅੱਤਵਾਦੀਆਂ ਦੇ ਨਿਸ਼ਾਨੇ ’ਤੇ ਰਹਿਣ ਵਾਲੇ ਅਮਰੀਕਾ ਵਿਚ ਅਕਸਰ ਹਮਲੇ ਹੁੰਦੇ ਰਹਿੰਦੇ ਹਨ, ਜਿਸ ਕਾਰਨ ਇਸ ਦਾ ਖਾਮਿਆਜ਼ਾ ਉਥੇ ਰਹਿ ਰਹੇ ਪ੍ਰਵਾਸੀਆਂ ਨੂੰ ਭੁਗਤਣਾ ਪੈਂਦਾ ਹੈ। ਇਸੇ ਤਰ੍ਹਾਂ ਇਕ ਮੁਸਲਿਮ ਬੱਚੇ ਦੇ ਨਸਲੀ ਹਮਲੇ ਦੇ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ’ਚ ਉਸ ਨੂੰ ਅਧਿਆਪਕ ਵਲੋਂ ਅੱਤਵਾਦੀ ਸਮਝ ਲਿਆ ਗਿਆ ਅਤੇ ਪੁਲਿਸ ਬੁਲਾਈ ਗਈ।
ਦਰਅਸਲ ਅਮਰੀਕਾ ਦੇ ਇਕ ਸਕੂਲ ’ਚ ਡਾਊਨ ਸਿੰਡਰੋਮ ਵਰਗੀ ਭਿਆਨਕ ਬੀਮਾਰੀ ਨਾਲ ਪੀੜਤ 6 ਸਾਲ ਦੇ ਇਕ ਬੱਚੇ ਵਲੋਂ ਜਮਾਤ ਵਿਚ ਵਾਰ-ਵਾਰ ‘ਅੱਲ੍ਹਾ’ ਅਤੇ ‘ਬੂਮ’ ਸ਼ਬਦ ਕਹੇ ਜਾਣ ਤੋਂ ਬਾਅਦ ਅਧਿਆਪਕ ਨੇ ਉਸ ਨੂੰ ਅੱਤਵਾਦੀ ਸਮਝ ਲਿਆ ਅਤੇ ਪੁਲਿਸ ਬੁਲਾ ਲਈ। ਮੁਹੰਮਦ ਸੁਲੇਮਾਨ ਨਾਂ ਦੇ ਬੱਚੇ ਦੇ ਪਿਤਾ ਮੁਤਾਬਕ ਉਨ੍ਹਾਂ ਦਾ ਪੁੱਤਰ ਜਨਮ ਤੋਂ ਹੀ ਡਾਊਨ ਸਿੰਡਰੋਮ ਬੀਮਾਰੀ ਨਾਲ ਪੀੜਤ ਸੀ ਅਤੇ ਉਹ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੈ। ਮੀਡੀਆ ਵਿਚ ਅੱਜ ਆਈ ਰਿਪੋਰਟ ਮੁਤਾਬਕ ਬੱਚੇ ਦੇ ਪਿਤਾ ਨੇ ਕਿਹਾ ਕਿ ਟੈਕਸਾਸ ਦੇ ਹਿਊਸਟਨ ਤੋਂ ਲੱਗਭਗ 20 ਮੀਲ ਦੂਰ ਪੀਰਲੈਂਡ ਸਥਿਤ ਹਾਈ ਸਕੂਲ ’ਚ ਅਧਿਆਪਕ ਨੇ ਪੁਲਿਸ ਨੂੰ ਬੁਲਾ ਲਿਆ। ਸਕੂਲ ਨੇ ਅਧਿਕਾਰੀ ਨੂੰ ਦੱਸਿਆ ਕਿ ਮੁਹੰਮਦ ਬੋਲ ਸਕਦਾ ਹੈ। ਇਕ ਵੈਬਸਾਈਟ ਦੀ ਖਬਰ ਮੁਤਾਬਕ ਮੁਹੰਮਦ ਦੇ ਪਿਤਾ ਨੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਸ ਦਾ ਪੁੱਤਰ ਬਿਲਕੁਲ ਵੀ ਨਹੀਂ ਬੋਲਦਾ ਅਤੇ ਉਹ ਮਾਨਸਿਕ ਬੀਮਾਰੀ ਨਾਲ ਪੀੜਤ ਹੈ। ਬੱਚੇ ਦੇ ਪਿਤਾ ਨੇ ਕਿਹਾ ਕਿ ਅਧਿਆਪਕ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਬੱਚਾ ਅੱਤਵਾਦੀ ਹੈ। ਇਹ ਬੇਵਾਕੂਫੀ ਹੈ, ਅਸਲ ’ਚ ਇਹ ਭੇਦਭਾਵ ਹੈ। ਇਹ 100 ਫੀਸਦੀ ਭੇਦਭਾਵ ਹੈ। ਪੀਰਲੈਂਡ ਪੁਲਿਸ ਨੇ ਕਿਹਾ ਕਿ ਉਸ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਉਸ ਨੂੰ ਅੱਗੇ ਕਿਸੇ ਕਾਰਵਾਈ ਦੀ ਲੋੜ ਨਹੀਂ ਲੱਗਦੀ। ਹਾਲਾਂਕਿ, ਖੇਤਰ ਦੇ ਬਾਲ ਸੁਰੱਖਿਆ ਸੇਵਾ ਵਿਭਾਗ ਨੇ ਕਿਹਾ ਕਿ ਉਸ ਦੀ ਜਾਂਚ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article