PUNJABMAILUSA.COM

ਅਮਰੀਕਾ ਦੇ ਸਿਹਤ ਮੰਤਰੀ ਵੱਲੋਂ ਅਸਤੀਫਾ

ਅਮਰੀਕਾ ਦੇ ਸਿਹਤ ਮੰਤਰੀ ਵੱਲੋਂ ਅਸਤੀਫਾ

ਅਮਰੀਕਾ ਦੇ ਸਿਹਤ ਮੰਤਰੀ ਵੱਲੋਂ ਅਸਤੀਫਾ
September 30
09:06 2017

ਵਾਸ਼ਿੰਗਟਨ, 30 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਸਿਹਤ ਮੰਤਰੀ ਟਾਮ ਪ੍ਰਾਈਸ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਮੀਡੀਆ ‘ਚ 2 ਭਾਰਤੀ-ਅਮਰੀਕੀਆਂ ਦੀ ਉਨ੍ਹਾਂ ਦੀ ਜਗ੍ਹਾ ਲੈਣ ਦੀ ਚਰਚਾ ਹੈ। ਅਧਿਕਾਰਤ ਯਾਤਰਾ ਦੌਰਾਨ ਮਹਿੰਗੇ ਨਿਜੀ ਜਹਾਜ਼ ਦੀ ਵਰਤੋਂ ਦੇ ਦੋਸ਼ਾਂ ਦਰਮਿਆਨ ਪ੍ਰਾਈਸ ਨੇ ਅਸਤੀਫਾ ਦਿੱਤਾ। ਪ੍ਰਾਈਸ ਦੇ ਅਸਤੀਫੇ ਤੋਂ ਬਾਅਦ ਹੁਣ ਮੀਡੀਆ ‘ਚ ਭਾਰਤੀ-ਅਮਰੀਕੀ ਸੀਮਾ ਵਰਮਾ ਅਤੇ ਬੌਬੀ ਜਿੰਦਲ ਦੇ ਉਨ੍ਹਾਂ ਦੀ ਥਾਂ ਲੈਣ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਾਈਸ ‘ਤੇ ਅਧਿਕਾਰਤ ਯਾਤਰਾਵਾਂ ਲਈ ਮਹਿੰਗੇ ਚਾਰਟਰਡ ਜਹਾਜ਼ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਸਨ। ਬੀਤੇ ਵੀਰਵਾਰ ਨੂੰ ਉਨ੍ਹਾਂ ਨੇ ਇਸ ਲਈ 50,000 ਡਾਲਰ ਦਾ ਚੈੱਕ ਦਿੱਤਾ ਸੀ। ਹਾਲਾਂਕਿ ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ‘ਤੇ ਇਸ ਪੂਰੇ ਜਹਾਜ਼ ਦਾ ਖਰਚ 10 ਲੱਖ ਡਾਲਰ ਆਇਆ ਸੀ।
ਵ੍ਹਾਈਟ ਹਾਊਸ ਨੇ ਆਪਣੇ ਬਿਆਨ ਵਿਚ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਾਈਸ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ ਅਤੇ ਡਾਨ ਜੇ ਰਾਈਟ ਨੂੰ ਕਾਰਜਵਾਹਕ ਮੰਤਰੀ ਨਿਯੁਕਤ ਕੀਤਾ ਗਿਆ ਹੈ। ਰਾਈਟ ਅਜੇ ਸਿਹਤ ਮੰਤਰਾਲੇ ਦੇ ਉਪ ਸਹਾਇਕ ਸਕੱਤਰ ਹਨ। ਪ੍ਰਾਈਸ ਦੇ ਅਸਤੀਫੇ ਤੋਂ ਬਾਅਦ ਹੀ ਅਮਰੀਕੀ ਮੀਡੀਆ ਨੇ ਇਸ ਅਹੁਦੇ ਲਈ ਸੰਭਾਵਿਤ ਉਮੀਦਵਾਰਾਂ ਦਾ ਅਨੁਮਾਨ ਲਾਉਣਾ ਸ਼ੁਰੂ ਕਰ ਦਿੱਤਾ ਹੈ। ਜ਼ਿਆਦਾਤਰ ਮੀਡੀਆ ਰਿਪੋਰਟਾਂ ‘ਚ ਸੀਮਾ ਵਰਮਾ ਨੂੰ ਇਸ ਸੂਚੀ ‘ਚ ਪਹਿਲੇ ਸਥਾਨ ‘ਤੇ ਰੱਖਿਆ ਹੈ। ਸੀਮਾ ਅਜੇ ਸੈਂਟਰਸ ਫਾਰ ਮੈਡੀਕੇਅਰ ਐਂਡ ਮੈਡੀਕੇਡ ਸਰਵਿਸੇਜ ਦੇ ਉੱਚ ਅਹੁਦੇ ‘ਤੇ ਕਾਬਜ਼ ਹੈ। ਇਸ ਤੋਂ ਇਲਾਵਾ ਭਾਰਤੀ-ਅਮਰੀਕੀ ਬੌਬੀ ਜਿੰਦਲ ਵੀ ਉਮੀਦਵਾਰਾਂ ਦੀ ਸੂਚੀ ‘ਚ ਸ਼ਾਮਲ ਹੈ। ਪਿਛਲੇ ਸਾਲ ਅਮਰੀਕੀ ਚੋਣ ਮੁਹਿੰਮ ਦੌਰਾਨ ਜਿੰਦਲ ਟਰੰਪ ਦੇ ਕੱਟੜ ਆਲੋਚਕ ਸਨ ਪਰ ਰਾਜਨੇਤਾਵਾਂ ਮੁਤਾਬਕ ਸਿਹਤ ਖੇਤਰ ਵਿਚ ਉਨ੍ਹਾਂ ਦਾ ਨਾਂ ਹੈ। ਇਸ ਤੋਂ ਪਹਿਲਾਂ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਸੀ, ”ਮੈਂ ਖੁਸ਼ ਨਹੀਂ ਹਾਂ, ਠੀਕ ਹੈ? ਫਿਲਹਾਲ ਟਰੰਪ ਨੇ ਅਜੇ ਆਪਣੀ ਪਸੰਦ ਦਾ ਖੁਲਾਸਾ ਨਹੀਂ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article