PUNJABMAILUSA.COM

ਅਮਰੀਕਾ ਦੌਰੇ ਦੌਰਾਨ ਮੋਦੀ ਨਹੀਂ ਕਰਨਗੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ!

ਅਮਰੀਕਾ ਦੌਰੇ ਦੌਰਾਨ ਮੋਦੀ ਨਹੀਂ ਕਰਨਗੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ!

ਅਮਰੀਕਾ ਦੌਰੇ ਦੌਰਾਨ ਮੋਦੀ ਨਹੀਂ ਕਰਨਗੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ!
June 17
13:47 2017

ਵਾਸ਼ਿੰਗਟਨ, 17 ਜੂਨ (ਪੰਜਾਬ ਮੇਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਅਤੇ 26 ਜੂਨ ਨੂੰ ਅਮਰੀਕਾ ਦੇ ਦੌਰੇ ‘ਤੇ ਆ ਰਹੇ ਹਨ। ਅਮਰੀਕੀ ਦੌਰੇ ਦੌਰਾਨ ਨਰਿੰਦਰ ਮੋਦੀ 2014 ਵਾਂਗ ਭਾਰਤੀ ਮੂਲ ਦੇ ਲੋਕਾਂ ਨਾਲ ਹਾਈ-ਪ੍ਰੋਫਾਈਲ ਤਰੀਕੇ ਨਾਲ ਮੁਲਾਕਾਤ ਨਹੀਂ ਕਰਨਗੇ। ਇਸ ਦੇ ਪਿੱਛੇ ਦਾ ਕਾਰਨ ਸਮੇਂ ਦੀ ਕਮੀ ਹੈ। ਵਰਣਨਯੋਗ ਹੈ ਕਿ 2014 ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਮੇਂ ਅਮਰੀਕਾ ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੇ ਮੈਡਿਸਨ ਸਕੁਏਅਰ ਗਾਰਡਨ ‘ਚ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਮੁਲਾਕਾਤ ਕੀਤੀ ਸੀ ਪਰ ਇਸ ਵਾਰ ਇਹ ਪ੍ਰਬੰਧ ਨਹੀਂ ਹੋਵੇਗਾ।
ਭਾਰਤੀ ਦੂਤਘਰ ਨੇ ਮਾਮਲੇ ‘ਚ ਜਾਣਕਾਰੀ ਦਿੰਦੇ ਹੋਏ ਕਿਹਾ, ”ਇਸ ਵਾਰ ਭਾਰਤੀ ਭਾਈਚਾਰੇ ਦੇ ਇਕ ਛੋਟੇ ਜਿਹੇ ਤਬਕੇ ਨਾਲ ਮੋਦੀ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਅਮਰੀਕੀ ਦੌਰਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਦੋਹਾਂ ਨੇਤਾਵਾਂ ਵਿਚਾਲੇ ਤਕਰੀਬਨ 3 ਵਾਰ ਫੋਨ ‘ਤੇ ਗੱਲਬਾਤ ਹੋ ਚੁੱਕੀ ਹੈ। ਵਿਦੇਸ਼ ਮੰਤਰਾਲੇ ਨੇ 25 ਜੂਨ ਤੋਂ ਸ਼ੁਰੂ ਹੋਣ ਵਾਲੀ ਮੋਦੀ ਦੀ ਅਮਰੀਕੀ ਯਾਤਰਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੋਦੀ-ਟਰੰਪ ਵਿਚਾਲੇ ਹੋਣ ਵਾਲੀ ਇਹ ਗੱਲਬਾਤ ਦੋ-ਪੱਖੀ ਸੰਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ। ਮੰਤਰਾਲੇ ਨੇ ਕਿਹਾ ਕਿ ਮੋਦੀ 26 ਜੂਨ ਨੂੰ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨਗੇ। ਓਬਾਮਾ ਪ੍ਰਸ਼ਾਸਨ ‘ਚ ਮੋਦੀ ਅਤੇ ਓਬਾਮਾ ਦੀ ਰਿਕਾਰਡ 8 ਵਾਰ ਮੁਲਾਕਾਤ ਹੋਈ ਸੀ। ਮੋਦੀ ਨੇ ਵਾਸ਼ਿੰਗਟਨ ਦਾ 3 ਵਾਰ ਦੌਰਾ ਕੀਤਾ ਸੀ, ਜਦਕਿ ਓਬਾਮਾ 2015 ‘ਚ ਭਾਰਤ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article