PUNJABMAILUSA.COM

ਅਮਰੀਕਾ ਨਵੀਆਂ ਪਾਬੰਦੀਆਂ ਲਾਉਂਦਾ ਹੈ ਤਾਂ ਰੂਸ ਕਰੇਗਾ ਜਵਾਬੀ ਕਾਰਵਾਈ

ਅਮਰੀਕਾ ਨਵੀਆਂ ਪਾਬੰਦੀਆਂ ਲਾਉਂਦਾ ਹੈ ਤਾਂ ਰੂਸ ਕਰੇਗਾ ਜਵਾਬੀ ਕਾਰਵਾਈ

ਅਮਰੀਕਾ ਨਵੀਆਂ ਪਾਬੰਦੀਆਂ ਲਾਉਂਦਾ ਹੈ ਤਾਂ ਰੂਸ ਕਰੇਗਾ ਜਵਾਬੀ ਕਾਰਵਾਈ
April 16
16:50 2018

ਮਾਸਕੋ, 16 ਅਪ੍ਰੈਲ (ਪੰਜਾਬ ਮੇਲ)- ਰੂਸ ਨੇ ਕਿਹਾ ਕਿ ਜੇਕਰ ਅਮਰੀਕਾ ਨਵੀਆਂ ਪਾਬੰਦੀਆਂ ਲਾਉਂਦਾ ਹੈ ਤਾਂ ਉਹ ਜਵਾਬੀ ਕਾਰਵਾਈ ਕਰੇਗਾ। ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਕਿ ਪਾਬੰਦੀਆਂ ਦੇ ਜ਼ਰੀਏ ਉਨ੍ਹਾਂ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਜਿਨ੍ਹਾਂ ਨੇ ਸੀਰੀਆ ਨੂੰ ਕੈਮੀਕਲ ਹਥਿਆਰ ਉਪਲੱਬਧ ਕਰਾਏ ਸਨ। ਅਮਰੀਕੀ ਰਾਜਦੂਤ ਨੇ ਕਿਹਾ ਕਿ ਦੁਨੀਆ ਜਲਦ ਹੀ ਰੂਸ ‘ਤੇ ਨਵੀਆਂ ਪਾਬੰਦੀਆਂ ਦੇਖੇਗੀ। ਕ੍ਰੈਮਲਿਨ ਨੇ ਅਮਰੀਕੀ ਰਾਜਦੂਤ ਦੇ ਇਸ ਬਿਆਨ ਦਾ ਜਵਾਬ ਦਿੱਤਾ ਹੈ।
ਹੇਲੀ ਨੇ ਕਿਹਾ ਕਿ ਜੇਕਰ ਸੀਰੀਆ ਫਿਰ ਤੋਂ ਕੈਮੀਕਲ ਹਥਿਆਰਾਂ ਦਾ ਇਸਤੇਮਾਲ ਕਰਦਾ ਹੈ ਤਾਂ ਅਮਰੀਕਾ ਪ੍ਰਤੀਕਿਰਿਆ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੁਰੱਖਿਆ ਪ੍ਰੀਸ਼ਦ ਅਤੇ ਰੂਸ ਕੈਮੀਕਲ ਹਥਿਆਰਾਂ ਦਾ ਇਸਤੇਮਾਲ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਦੇ ਆਪਣੇ ਕੰਮ ਦਾ ਨਿਰਵਾਹ ਕਰਨ ‘ਚ ਫੇਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੱਕਸ਼ਮਣ ਰੇਖਾ ਖਿੱਚ ਦਿੱਤੀ ਹੈ। ਸੀਰੀਆ ‘ਤੇ ਅਮਰੀਕਾ ਦਬਾਅ ਬਣਾਏ ਰੱਖੇਗਾ ਅਤੇ ਅਸਦ ਸਰਕਾਰ ਨੂੰ ਅਮਰੀਕਾ ਕੈਮੀਕਲ ਹਥਿਆਰਾਂ ਦਾ ਇਸਤੇਮਾਲ ਨਹੀਂ ਕਰਨ ਦੇਵੇਗਾ।
ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੇ ਮਿਲ ਕੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕਈ ਥਾਂਵਾਂ ‘ਤੇ ਮਿਜ਼ਾਈਲਾਂ ਦਾਗੀਆਂ ਸਨ। ਸੀਰੀਆ ‘ਚ ਸਖਤ ਰੂਪ ਤੋਂ ਸੀਰੀਆ ਵੱਲੋਂ ਕੈਮੀਕਲ ਹਥਿਆਰਾਂ ਦੇ ਇਸਤੇਮਾਲ ਨੂੰ ਲੈ ਕੇ ਅਮਰੀਕਾ ਨੇ ਪਹਿਲਾਂ ਹੀ ਸੀਰੀਆਈ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਇਨ੍ਹਾਂ ਹਮਲਿਆਂ ਦੇ ਕਈ ਬੱਚਿਆਂ ਸਮੇਤ 70 ਲੋਕ ਮਾਰੇ ਗਏ ਸਨ। ਸੀਰੀਆਈ ਰਾਸ਼ਟਰਪਤੀ ਬਸ਼ਰ ਅਲ ਅਸਦ ਦਾ ਸਮਰਥਨ ਕਰਨ ਲਈ ਰੂਸ ਦੀ ਦੁਨੀਆ ਭਰ ‘ਚ ਨਿੰਦਾ ਹੋ ਰਹੀ ਹੈ। ਰੂਸੀ ਅਧਿਕਾਰੀ ਵਲਾਦਿਮੀਰ ਯਰਮਾਕੋਵ ਨੇ ਕਿਹਾ ਕਿ ਅਮਰੀਕਾ ਜੇਕਰ ਕੋਈ ਵੀ ਦਬਾਅ ਬਣਾਉਂਦਾ ਹੈ ਤਾਂ ਰੂਸ ਉਸ ਦੇ ਸਖਤ ਜਵਾਬ ਦੇਵੇਗਾ। ਯਰਮਾਕੋਵ ਰੂਸੀ ਵਿਦੇਸ਼ ਮੰਤਰਾਲੇ ਦੇ ਹਥਿਆਰਾਂ ਨਾਲ ਸਬੰਧਿਤ ਇਕ ਵਿਭਾਗ ਦੇ ਡਾਇਰੈਕਟਰ ਹਨ। ਉਨ੍ਹਾਂ ਨੇ ਕਿਹਾ, ‘ਬੀਤੇ ਡੇਢ ਦਹਾਕਿਆਂ ‘ਚ ਫੌਜੀ ਤਕਨੀਕ ਦੇ ਖੇਤਰ ‘ਚ ਰੂਸ ਦੇ ਪੱਖ ‘ਚ ਬਦਲਾਅ ਆਇਆ ਹੈ। ਰੂਸ ਕੋਲ ਅਮਰੀਕਾ ਦੀ ਹਰ ਕਾਰਵਾਈ ਦਾ ਜਵਾਬ ਹੈ।’ ਇਸ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਐਤਵਾਰ ਨੂੰ ਕਿਹਾ ਸੀ ਕਿ ਜੇਕਰ ਹੁਣ ਸੀਰੀਆ ‘ਤੇ ਹਮਲਾ ਹੋਇਆ ਤਾਂ ਉਸ ਨਾਲ ਅਰਾਜਕਤਾ ਫੈਲ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article