PUNJABMAILUSA.COM

ਅਮਰੀਕਾ ਨਾਲ ਸੰਤੁਲਿਤ, ਵਿਸ਼ਵਾਸ ਆਧਾਰਤ ਸਬੰਧ ਬਣਾਉਣਗੇ ਇਮਰਾਨ

ਅਮਰੀਕਾ ਨਾਲ ਸੰਤੁਲਿਤ, ਵਿਸ਼ਵਾਸ ਆਧਾਰਤ ਸਬੰਧ ਬਣਾਉਣਗੇ ਇਮਰਾਨ

ਅਮਰੀਕਾ ਨਾਲ ਸੰਤੁਲਿਤ, ਵਿਸ਼ਵਾਸ ਆਧਾਰਤ ਸਬੰਧ ਬਣਾਉਣਗੇ ਇਮਰਾਨ
August 09
17:27 2018

* ਕਿਹਾ, ‘ਵਿਸ਼ਵਾਸਹੀਣਤਾ ਕਾਰਨ ਆਏ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਉਤਾਰ-ਚੜ੍ਹਾਅ’
ਇਸਲਾਮਾਬਾਦ, 9 ਅਗਸਤ (ਪੰਜਾਬ ਮੇਲ)-ਅਗਲੇ ਕੁਝ ਦਿਨਾਂ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਜਾ ਰਹੇ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅਮਰੀਕਾ ਨਾਲ ਜ਼ਿਆਦਾ ਸੰਤੁਲਿਤ ਅਤੇ ਵਿਸ਼ਵਾਸ ਆਧਾਰਤ ਸਬੰਧ ਬਣਾਏਗੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਸ਼ਵਾਸਹੀਣਤਾ ਕਾਰਨ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਕਈ ਤਰ੍ਹਾਂ ਦੇ ਉਤਾਰ-ਚੜ੍ਹਾਅ ਆਏ ਹਨ। ਪਾਕਿਸਤਾਨ ‘ਚ ਅਮਰੀਕਾ ਦੇ ਕਾਰਜਕਾਰੀ ਰਾਜਦੂਤ ਜੌਨ ਐੱਫ. ਹੂਵਰ ਨਾਲ ਗੱਲ ਕਰਦੇ ਹੋਏ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖ਼ਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਕੂਟਨੀਤਿਕ ਸਬੰਧਾਂ ਨੂੰ ਫਿਰ ਤੋਂ ਲੀਹ ‘ਤੇ ਲਿਆਉਣ ਦੀ ਲੋੜ ਹੈ। ਇਸ ਨੂੰ ਨਵੇਂ ਸਿਰੇ ਤੋਂ ਬਹਾਲ ਕਰਨਾ ਦੋਵਾਂ ਦੇਸ਼ਾਂ ਲਈ ਲਾਭਦਾਇਕ ਹੋਵੇਗਾ। ਅਮਰੀਕਾ ਨਾਲ ਵਪਾਰ ਅਤੇ ਆਰਥਿਕ ਸਬੰਧਾਂ ਨੂੰ ਅਸੀਂ ਬਹੁਤ ਜ਼ਿਆਦਾ ਮਹੱਤਵ ਦਿੰਦੇ ਹਾਂ। ਅਮਰੀਕੀ ਰਾਜਦੂਤ ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਨੂੰ ਮਿਲਣ ਉਨ੍ਹਾਂ ਦੀ ਬਨਿਗਾਲਾ ਸਥਿਤ ਰਿਹਾਇਸ਼ ‘ਤੇ ਗਏ ਸਨ।
ਇਸ ਸਾਲ ਜਨਵਰੀ ‘ਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ‘ਤੇ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਇਸਲਾਮਾਬਾਦ ਸਾਨੂੰ ਝੂਠ ਅਤੇ ਵਿਸ਼ਵਾਸਘਾਤ ਦੇ ਇਲਾਵਾ ਕੁਝ ਨਹੀਂ ਦੇ ਰਿਹਾ। ਇਸ ਦੇ ਬਾਅਦ ਤੋਂ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਗਿਰਾਵਟ ਆ ਗਈ ਹੈ। ਇੰਨਾ ਹੀ ਨਹੀਂ, ਅਮਰੀਕੀ ਕਾਂਗਰਸ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਰੱਖਿਆ ਮਦਦ ‘ਚ 15 ਕਰੋੜ ਡਾਲਰ (ਲਗਭਗ 1,029 ਕਰੋੜ ਰੁਪਏ) ਦੀ ਕਟੌਤੀ ਵਾਲੇ ਬਿੱਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਸੀ।
ਇਸ ਤੋਂ ਪਹਿਲਾਂ ਇਮਰਾਨ ਪਾਕਿਸਤਾਨ ਦੇ ਅੰਦਰੂਨੀ ਇਲਾਕਿਆਂ ‘ਚ ਅੱਤਵਾਦੀਆਂ ਖ਼ਿਲਾਫ਼ ਅਮਰੀਕੀ ਡਰੋਨ ਹਮਲਿਆਂ ਦੀ ਸਖ਼ਤ ਆਲੋਚਨਾ ਕਰਦੇ ਰਹੇ ਹਨ। ਅਫਗਾਨਿਸਤਾਨ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉੱਥੇ ਸ਼ਾਂਤੀ ਬਹਾਲੀ ਪਾਕਿਸਤਾਨ, ਅਮਰੀਕਾ ਅਤੇ ਪੂਰੇ ਖੇਤਰ ਦੇ ਹਿੱਤ ‘ਚ ਹੈ ਅਤੇ ਇਹ ਟੀਚਾ ਵਿਵਹਾਰਿਕ ਸਿਆਸੀ ਕੋਸ਼ਿਸ਼ਾਂ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ