PUNJABMAILUSA.COM

ਅਮਰੀਕਾ ਨੇ ਇਰਾਨ ’ਤੇ ਲਾਈਆਂ ਪਾਬੰਦੀਆਂ

 Breaking News

ਅਮਰੀਕਾ ਨੇ ਇਰਾਨ ’ਤੇ ਲਾਈਆਂ ਪਾਬੰਦੀਆਂ

ਅਮਰੀਕਾ ਨੇ ਇਰਾਨ ’ਤੇ ਲਾਈਆਂ ਪਾਬੰਦੀਆਂ
November 05
22:00 2018

ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)- ਅਮਰੀਕਾ ਨੇ ਇਰਾਨ ਖ਼ਿਲਾਫ਼ ਹੁਣ ਤਕ ਦੀਆਂ ਸਭ ਤੋਂ ਸਖਤ ਪਾਬੰਦੀਆਂ ਲਾਗੂ ਕੀਤੀਆਂ ਹਨ। ਉਧਰ ਟਰੰਪ ਪ੍ਰਸ਼ਾਸਨ ਨੇ ਭਾਰਤ ਅਤੇ ਚੀਨ ਵੱਲੋਂ ਤਹਿਰਾਨ ਤੋਂ ਤੇਲ ਦੀ ਖ਼ਰੀਦਦਾਰੀ ਨੂੰ ਹਰੀ ਝੰਡੀ ਦੇ ਦਿਤੀ ਹੈ। ਅਮਰੀਕਾ ਨੇ ਇਰਾਨ ਦੇ ਬੈਂਕਿੰਗ ਅਤੇ ਊਰਜਾ ਖੇਤਰਾਂ ’ਤੇ ਪਾਬੰਦੀਆਂ ਆਇਦ ਕੀਤੀਆਂ ਹਨ। ਯੂਰੋਪ ਅਤੇ ਏਸ਼ੀਆ ਦੇ ਜਿਹੜੇ ਮੁਲਕ ਅਤੇ ਕੰਪਨੀਆਂ ਇਰਾਨ ਤੋਂ ਤੇਲ ਦੀ ਦਰਾਮਦ ਨਹੀਂ ਰੋਕਣਗੇ, ਉਨ੍ਹਾਂ ’ਤੇ ਜੁਰਮਾਨਾ ਠੋਕਿਆ ਜਾਵੇਗਾ। ਪਾਬੰਦੀਆਂ ਲਾਗੂ ਹੋਣ ਮਗਰੋਂ ਸਵਿਫਟ ਬੈਂਕਿੰਗ ਨੈੱਟਵਰਕ ਨੇ ਇਰਾਨ ਦੇ ਕਈ ਬੈਂਕਾਂ ਨੂੰ ਆਪਣੀਆਂ ਸੇਵਾਵਾਂ ਦੇਣੀਆਂ ਬੰਦ ਕਰ ਦਿੱਤੀਆਂ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨਾਲ ਹੋਏ 2015 ਦੇ ਪਰਮਾਣੂ ਸਮਝੌਤੇ ਨੂੰ ਮਈ ’ਚ ਰੱਦ ਕਰ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਇਰਾਨ ਪਰਮਾਣੂ ਮਸਲੇ ’ਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਆਰੰਭੇ। ਟਰੰਪ ਪ੍ਰਸ਼ਾਸਨ ਮੁਤਾਬਕ ਉਹ ਤਹਿਰਾਨ ਵੱਲੋਂ ਸਾਈਬਰ ਹਮਲਿਆਂ, ਬੈਲਿਸਟਿਕ ਮਿਜ਼ਾਈਲ ਪ੍ਰੀਖਣਾਂ ਅਤੇ ਮੱਧ ਪੂਰਬ ’ਚ ਦਹਿਸ਼ਤੀ ਗੁੱਟਾਂ ਦੀ ਹਮਾਇਤ ਨੂੰ ਵੀ ਰੋਕਣਾ ਚਾਹੁੰਦਾ ਹੈ। ਇਰਾਨ ਤੋਂ ਵੱਡੇ ਪੱਧਰ ’ਤੇ ਕੱਚਾ ਤੇਲ ਖ਼ਰੀਦਣ ਵਾਲੇ ਭਾਰਤ ਅਤੇ ਚੀਨ ਨੂੰ ਪਾਬੰਦੀਆਂ ਤੋਂ ਰਾਹਤ ਮਿਲ ਗਈ ਹੈ। ਏਸ਼ੀਆ ਦੇ ਦੋ ਵੱਡੇ ਮੁਲਕ ਉਨ੍ਹਾਂ ਅੱਠ ਮੁਲਕਾਂ ’ਚ ਸ਼ਾਮਲ ਹਨ ਜਿਨ੍ਹਾਂ ਨੂੰ ਇਰਾਨ ’ਤੇ ਲਾਈਆਂ ਗਈਆਂ ਪਾਬੰਦੀਆਂ ਤੋਂ ਆਰਜ਼ੀ ਤੌਰ ’ਤੇ ਰਾਹਤ ਦਿੱਤੀ ਗਈ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਇਰਾਨ ਤੋਂ ਤੇਲ ਦੀ ਦਰਾਮਦ ਲਈ ਛੋਟ ਮਿਲਣ ਵਾਲੇ ਮੁਲਕਾਂ ਦਾ ਖੁਲਾਸਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article