PUNJABMAILUSA.COM

ਅਮਰੀਕਾ ਨੇ ਉੱਤਰੀ ਕੋਰੀਆ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

 Breaking News

ਅਮਰੀਕਾ ਨੇ ਉੱਤਰੀ ਕੋਰੀਆ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਅਮਰੀਕਾ ਨੇ ਉੱਤਰੀ ਕੋਰੀਆ ‘ਤੇ ਲਗਾਈਆਂ ਨਵੀਆਂ ਪਾਬੰਦੀਆਂ
February 24
10:14 2018

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀਆਂ ਪਾਬੰਦੀਆਂ ਦੀ ਘੋਸ਼ਣਾ ਕੀਤੀ ਹੈ। ਟਰੰਪ ਨੇ ਕੱਲ ਉੱਤਰੀ ਕੋਰੀਆ ਦੀ ਸ਼ਿਪਿੰਗ ਇੰਡਸਟਰੀ ਅਤੇ ਟ੍ਰੇਡਿੰਗ ਕੰਪਨੀਆਂ ‘ਤੇ ਕਈ ਪਾਬੰਦੀਆਂ ਲਗਾਉਣ ਦੀ ਘੋਸ਼ਣ ਕੀਤੀ। ਟਰੰਪ ਪ੍ਰਸ਼ਾਸਨ ਵੱਲੋਂ ਉੱਤਰੀ ਕੋਰੀਆ ਵਿਰੁੱਧ ਕੀਤੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਅਮਰੀਕੀ ਵਿੱਤ ਵਿਭਾਗ ਨੇ 28 ਸਮੁੰਦਰੀ ਜਹਾਜ਼ ਅਤੇ ਸ਼ਿਪਿੰਗ ਨਾਲ ਜੁੜੀਆਂ ਜਿਨ੍ਹਾਂ 27 ਕੰਪਨੀਆਂ ‘ਤੇ ਪਾਬੰਦੀ ਲਗਾਉਣ ਦੀ ਘੋਸ਼ਣਾ ਕੀਤੀ ਹੈ। ਇਹ ਕੰਪਨੀਆਂ ਉੱਤਰੀ ਕੋਰੀਆ, ਚੀਨ ਅਤੇ ਸਿੰਗਾਪੁਰ ਰਜਿਸਟਰਡ ਹਨ। ਪ੍ਰਮਾਣੂ ਅਤੇ ਮਿਜ਼ਾਇਲ ਪ੍ਰੋਗਰਾਮਾਂ ਤੋਂ ਦੂਰੀ ਬਣਾਉਣ ਦੀ ਕੌਮਾਂਤਰੀ ਪੱਧਰ ‘ਤੇ ਚਿਤਾਵਨੀ ਦੇ ਬਾਵਜੂਦ ਉੱਤਰੀ ਕੋਰੀਆ ਦੇ ਇਨ੍ਹਾਂ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਕਾਰਨ ਅਮਰੀਕਾ ਨੇ ਉਸ ਵਿਰੁੱਧ ਇਹ ਵੱਡੀ ਘੋਸ਼ਣਾ ਕੀਤੀ ਹੈ।
ਟਰੰਪ ਨੇ ਕਿਹਾ ਕਿ ਇਹ ਅਮਰੀਕਾ ਦੀ ਉੱਤਰੀ ਕੋਰੀਆ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ, ‘ਅੱਜ ਮੈਂ ਉੱਤਰੀ ਕੋਰਿਆਈ ਸਾਸ਼ਨ ਵਿਰੁੱਧ ਨਵੀਆਂ ਅਤੇ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਪਾਬੰਦੀਆਂ ਦੀ ਘੋਸ਼ਣਾ ਕਰਦਾ ਹਾਂ ਅਤੇ ਅਮਰੀਕਾ ਦਾ ਵਿੱਤ ਵਿਭਾਗ ਜਲਦੀ ਹੀ ਉੱਤਰੀ ਕੋਰੀਆ ਦੇ ਪ੍ਰਮਾਣੂ ਪ੍ਰੋਗਰਾਮਾਂ ਅਤੇ ਫੌਜੀ ਸ਼ਕਤੀ ਲਈ ਪੈਸਾ ਮੁਹੱਈਆ ਕਰਾਉਣ ਵਾਲੇ ਮਾਲੀਆ ਅਤੇ ਇੰਧਣ ਦੇ ਸਰੋਤ ਨੂੰ ਖਤਮ ਕਰਨ ਲਈ ਕਦਮ ਚੁੱਕੇਗਾ। ਉਨ੍ਹਾਂ ਅੱਗੇ ਕਿਹਾ ਸਾਡੀ ਇਸ ਘੋਸ਼ਣਾ ਦਾ ਉਦੇਸ਼ ਉੱਤਰੀ ਕੋਰੀਆ ਨੂੰ ਪਾਬੰਦੀਆਂ ਤੋਂ ਬਚਾਉਣ ਵਿਚ ਮਦਦ ਕਰਨ ਵਾਲੇ ਸਮੁੰਦਰੀ ਜਹਾਜ਼, ਟਰਾਂਸਪੋਰਟ ਕੰਪਨੀਆਂ ਅਤੇ ਵਪਾਰਕ ਕਾਰੋਬਾਰ ‘ਤੇ ਨਿਸ਼ਾਨਾ ਵਿੰਨ੍ਹਣਾ ਹੈ।
ਰਾਜਨੀਤਕ ਵਿਸ਼ਲੇਸ਼ਕਾਂ ਮੁਤਾਬਕ ਤਾਜ਼ਾ ਪਾਬੰਦੀਆਂ ਦੀ ਘੋਸ਼ਣਾ ਤੋਂ ਪਹਿਲਾਂ ਹੀ ਖਰਾਬ ਚੱਲ ਰਹੇ ਅਮਰੀਕਾ ਅਤੇ ਉੱਤਰੀ ਕੋਰੀਆਂ ਦੇ ਸਬੰਧਾਂ ਵਿਚ ਹੋਰ ਤਲਖੀ ਆ ਸਕਦੀ ਹੈ। ਨਾਲ ਹੀ ਸ਼ੀਤ ਓਲੰਪਿਕ ਖੇਡਾਂ ਦੇ ਬਹਾਨੇ ਦੋਵੇਂ ਕੋਰਿਆਈ ਦੇਸ਼ਾਂ ਵਿਚਕਾਰ ਬਣੀ ਨੇੜਤਾ ‘ਤੇ ਵੀ ਇਸ ਦਾ ਅਸਰ ਹੋਵੇਗਾ। ਅਮਰੀਕਾ ਦੀ ਇਹ ਘੋਸ਼ਣਾ ਉੱਤਰੀ ਕੋਰਿਆਈ ਨੇਤਾ ਕਿਮ ਜੋਂਗ ਉਨ ਦੀ ਦੱਖਣੀ ਕੋਰਿਆਈ ਰਾਸ਼ਟਰਪਤੀ ਮੂਨ-ਜੇ-ਇਨ ਵਿਚਕਾਰ ਮੁਲਾਕਾਤ ਦੀ ਸੰਭਾਵਨਾ ਦੇ ਮੱਦੇਨਜ਼ਰ ਚੱਲ ਰਹੀ ਤਿਆਰੀਆਂ ਦੌਰਾਨ ਆਈ ਹੈ। ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ 2 ਹਫਤੇ ਪਹਿਲਾਂ ਹੀ ਦੱਖਣੀ ਕੋਰੀਆ ਜਾਣ ਦੇ ਕਰਮ ਵਿਚ ਟੋਕੀਓ ਵਿਚ ਠਹਿਰਾਅ ਦੌਰਾਨ ਇਨ੍ਹਾਂ ਪਾਬੰਦੀਆਂ ਦੇ ਸੰਕੇਤ ਦੇ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article