PUNJABMAILUSA.COM

ਅਮਰੀਕਾ ਨੇ ਐੱਚ-1ਬੀ ਵੀਜ਼ਾ ਦੀ ਪ੍ਰੀਮੀਅਮ ਸੇਵਾ ‘ਤੇ ਵਧਾਈ ਰੋਕ

 Breaking News

ਅਮਰੀਕਾ ਨੇ ਐੱਚ-1ਬੀ ਵੀਜ਼ਾ ਦੀ ਪ੍ਰੀਮੀਅਮ ਸੇਵਾ ‘ਤੇ ਵਧਾਈ ਰੋਕ

ਅਮਰੀਕਾ ਨੇ ਐੱਚ-1ਬੀ ਵੀਜ਼ਾ ਦੀ ਪ੍ਰੀਮੀਅਮ ਸੇਵਾ ‘ਤੇ ਵਧਾਈ ਰੋਕ
August 30
17:40 2018

* ਪ੍ਰੀਮੀਅਮ ਪ੍ਰੋਸੈਸਿੰਗ ਸੇਵਾ ‘ਚ ਵੀਜ਼ਾ ਪ੍ਰਕਿਰਿਆ ਸਿਰਫ਼ 15 ਦਿਨਾਂ ‘ਚ ਹੁੰਦੀ ਹੈ ਪੂਰੀ
ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਭਾਰਤੀਆਂ ‘ਚ ਲੋਕਪ੍ਰਿਆ ਐੱਚ-1ਬੀ ਵੀਜ਼ਾ ਦੀ ਪ੍ਰੀਮੀਅਮ ਸੇਵਾ ਪ੍ਰਕਿਰਿਆ ‘ਤੇ ਲੱਗੀ ਅਸਥਾਈ ਰੋਕ ਪੰਜ ਮਹੀਨੇ ਹੋਰ ਵਧਾ ਦਿੱਤੀ ਹੈ। ਇਸ ਨਾਲ ਜਲਦੀ ਵੀਜ਼ਾ ਪਾਉਣ ਦੀ ਇੱਛਾ ਰੱਖਣ ਵਾਲੇ ਭਾਰਤੀ ਪੇਸ਼ੇਵਰਾਂ ਨੂੰ ਨਿਰਾਸ਼ਾ ਹੱਥ ਲੱਗੇਗੀ। ਇਸ ਪ੍ਰੀਮੀਅਮ ਪ੍ਰੋਸੈਸਿੰਗ ਸੇਵਾ ‘ਚ ਬਿਨੈਕਾਰਾਂ ਨੂੰ ਘੱਟ ਸਮੇਂ ਵਿਚ ਵੀਜ਼ਾ ਮਿਲਦਾ ਹੈ। ਇਸ ਤਹਿਤ ਐੱਚ-1ਬੀ ਵੀਜ਼ਾ ਅਰਜ਼ੀ ਦੀ ਪ੍ਰਕਿਰਿਆ ਛੇ ਮਹੀਨੇ ਦੀ ਥਾਂ ਸਿਰਫ਼ 15 ਦਿਨਾਂ ‘ਚ ਪੂਰੀ ਕੀਤੀ ਜਾਂਦੀ ਹੈ। ਇਸ ਲਈ 1,225 ਡਾਲਰ (ਕਰੀਬ 86 ਹਜ਼ਾਰ ਰੁਪਏ) ਦੀ ਫੀਸ ਲਈ ਜਾਂਦੀ ਹੈ।
ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂ.ਐੱਸ. ਸੀ.ਆਈ.ਐੱਸ.) ਏਜੰਸੀ ਨੇ ਮੰਗਲਵਾਰ ਨੂੰ ਰੋਕ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ। ਇਹ ਰੋਕ ਹੁਣ ਅਗਲੇ ਸਾਲ 19 ਫਰਵਰੀ ਤਕ ਜਾਰੀ ਰਹੇਗੀ। ਪ੍ਰੀਮੀਅਮ ਪ੍ਰੋਸੈਸਿੰਗ ‘ਤੇ ਅਸਥਾਈ ਰੋਕ ਇਸ ਸਾਲ ਮਾਰਚ ਮਹੀਨੇ ‘ਚ ਲਗਾਈ ਗਈ ਸੀ। ਇਸ ਦੀ ਮਿਆਦ 11 ਸਤੰਬਰ ਨੂੰ ਖ਼ਤਮ ਹੋਣ ਵਾਲੀ ਸੀ।

22 ਲੱਖ ਭਾਰਤੀਆਂ ਨੇ ਦਿੱਤੀ ਹੈ ਅਰਜ਼ੀ
ਯੂ.ਐੱਸ.ਸੀ.ਆਈ.ਐੱਸ. ਅਨੁਸਾਰ, ਸਾਲ 2007 ਤੋਂ 2017 ਦੌਰਾਨ ਸਭ ਤੋਂ ਜ਼ਿਆਦਾ 22 ਲੱਖ ਸਿੱਖਿਅਤ ਭਾਰਤੀ ਪੇਸ਼ੇਵਰਾਂ ਨੇ ਐੱਚ-1ਬੀ ਵੀਜ਼ਾ ਲਈ ਅਰਜ਼ੀਆਂ ਦਿੱਤੀਆਂ। ਜਦਕਿ ਚੀਨ ਦੇ 3.01 ਲੱਖ ਨਾਗਰਿਕਾਂ ਨੇ ਇਹ ਬੇਨਤੀ ਪੱਤਰ ਦਿੱਤਾ ਸੀ।

ਕੀ ਹੈ ਐੱਚ-1ਬੀ ਵੀਜ਼ਾ
ਐੱਚ-1ਬੀ ਵੀਜ਼ਾ ਰਾਹੀਂ ਅਮਰੀਕੀ ਕੰਪਨੀਆਂ ਨੂੰ ਉਨ੍ਹਾਂ ਖੇਤਰਾਂ ਵਿਚ ਉੱਚ ਸਿੱਖਿਅਤ ਵਿਦੇਸ਼ੀ ਪੇਸ਼ੇਵਰਾਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਮਿਲਦੀ ਹੈ ਜਿਨ੍ਹਾਂ ਵਿਚ ਅਮਰੀਕੀ ਪੇਸ਼ੇਵਰਾਂ ਦੀ ਕਮੀ ਹੁੰਦੀ ਹੈ। ਅਮਰੀਕੀ ਸੰਸਦ ਤੋਂ ਯੂਐੱਸਸੀਆਈਐੱਸ ਨੂੰ ਆਮ ਸ਼੍ਰੇਣੀ ਵਿਚ 65 ਹਜ਼ਾਰ ਐੱਚ-1ਬੀ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਮਿਲੀ ਹੈ। ਇਸ ਦੇ ਇਲਾਵਾ 20 ਹਜ਼ਾਰ ਐੱਚ-1ਬੀ ਵੀਜ਼ਾ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਂਦੇ ਹਨ ਜਿਨ੍ਹਾਂ ਨੇ ਅਮਰੀਕਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article