ਅਮਰੀਕਾ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵਿਆਂ ਨੂੰ ਕੀਤਾ ਰੱਦ

463
Share

-ਚੀਨ ਨੂੰ ਦਿੱਤਾ ਅਲਟੀਮੇਟਮ
ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਅਲਟੀਮੇਟਮ ਦੇ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਸਾਫ ਕੀਤਾ ਕਿ ਦੁਨੀਆ ਦੱਖਣੀ ਚੀਨ ਸਾਗਰ ‘ਤੇ ਚੀਨ ਨੂੰ ਉਸ ਦੇ ਆਪਣੇ ਸਮੁੰਦਰੀ ਰਾਜ ਵਜੋਂ ਵਿਚਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਦੱਖਣੀ ਚੀਨ ਸਾਗਰ ‘ਤੇ ਚੀਨ ਦੇ ਦਾਅਵੇ ਬੇਤੁਕੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਨੂੰ ਰੱਦ ਕਰਦਾ ਹਾਂ। ਰਾਸ਼ਟਰਪਤੀ ਟਰੰਪ ਨੇ ਚੀਨ ਦੇ ਰਵੱਈਏ ਬਾਰੇ ਚੀਨ ਨੂੰ ਚੇਤਾਵਨੀ ਦਿੱਤੀ। ਟਰੰਪ ਨੇ ਕਿਹਾ ਕਿ ਚੀਨ ਦੀ ਆਰਮੀ ਧੋਖ਼ੇਬਾਜ ਹੈ। ਚੀਨ ਆਈਪੀ ਚੋਰੀ ਤੇ ਮਨੁੱਖੀ ਅਧਿਕਾਰਾਂ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ।
ਦੂਜੇ ਪਾਸੇ, ਸੰਯੁਕਤ ਰਾਜ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਵੀ ਚੀਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ, ਅਮਰੀਕਾ ਸਮੁੰਦਰ ਦੀ ਆਜ਼ਾਦੀ ਦੀ ਰੱਖਿਆ ਲਈ ਕੌਮਾਂਤਰੀ ਭਾਈਚਾਰੇ ਦੇ ਨਾਲ ਖੜ੍ਹਾ ਹੈ। ਉਹ ਉਨ੍ਹਾਂ ਦੀ ਪ੍ਰਭੂਸੱਤਾ ਦਾ ਸਤਿਕਾਰ ਕਰਦਾ ਹੈ। ਪੌਂਪੀਓ ਦੇ ਬਿਆਨ ‘ਚ ਚੀਨ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੇ ਕਿਸੇ ਦੇਸ਼ ‘ਤੇ ਹਮਲਾਵਰ ਹੁੰਦਾ ਹੈ, ਤਾਂ ਅਮਰੀਕਾ ਉਸ ਦੇ ਨਾਲ ਹੋਵੇਗਾ।
ਪੋਂਪੀਓ ਨੇ ਕਿਹਾ ਕਿ ਚੀਨ ਸਮੁੰਦਰੀ ਅਧਿਕਾਰ ਲਈ ਕਾਨੂੰਨੀ ਤੌਰ ‘ਤੇ ਦਾਅਵਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅਮਰੀਕਾ ਟਾਪੂਆਂ ਤੋਂ ਬਾਹਰ ਨਿਕਲਣ ਵਾਲੇ 12-ਨੈਟੀਕਲ ਖੇਤਰੀ ਸਮੁੰਦਰ ਤੋਂ ਪਾਰ ਕਿਸੇ ਚੀਨੀ ਦਾਅਵੇ ਨੂੰ ਰੱਦ ਕਰਦਾ ਹੈ। ਪੋਂਪੀਓ ਨੇ ਕਿਹਾ ਕਿ ਚੀਨ ਦਾ ਕੋਈ ਜਾਇਜ਼ ਖੇਤਰੀ ਜਾਂ ਸਮੁੰਦਰੀ ਦਾਅਵਾ ਨਹੀਂ।


Share