PUNJABMAILUSA.COM

ਅਮਰੀਕਾ ਨੇ ਪਾਕਿ ‘ਤੇ ਬਣਾਇਆ ਦਬਾਅ; ਅੱਤਵਾਦੀ ਸੰਗਠਨਾਂ ਖਿਲਾਫ ਕਾਰਵਾਈ ਕਰਨ ਲਈ ਕਹਾ

ਅਮਰੀਕਾ ਨੇ ਪਾਕਿ ‘ਤੇ ਬਣਾਇਆ ਦਬਾਅ; ਅੱਤਵਾਦੀ ਸੰਗਠਨਾਂ ਖਿਲਾਫ ਕਾਰਵਾਈ ਕਰਨ ਲਈ ਕਹਾ

ਅਮਰੀਕਾ ਨੇ ਪਾਕਿ ‘ਤੇ ਬਣਾਇਆ ਦਬਾਅ; ਅੱਤਵਾਦੀ ਸੰਗਠਨਾਂ ਖਿਲਾਫ ਕਾਰਵਾਈ ਕਰਨ ਲਈ ਕਹਾ
March 08
17:23 2019

ਵਾਸ਼ਿੰਗਟਨ, 8 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਪਾਕਿਸਤਾਨ ਉਤੇ ਦਬਾਅ ਵਧਾਉਂਦੇ ਹੋਏ ਕਿਹਾ ਕਿ ਇਸਲਾਮਾਬਾਦ ਭਵਿੱਖ ਵਿਚ ਹਮਲਿਆਂ ਨੂੰ ਰੋਕਣ ਅਤੇ ਖੇਤਰੀ ਸਥਿਰਤਾ ਨੂੰ ਵਧਾਵਾ ਦੇਣ ਲਈ ਪਾਕਿਸਤਾਨ ਵਿਚ ਮੌਜੂਦ ਅੱਤਵਾਦੀ ਸੰਗਠਨਾਂ ਦੇ ਖਿਲਾਫ ਸਥਾਈ ਤੇ ਲਗਾਤਾਰ ਕਾਰਵਾਈ ਕਰੇ। ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪੁਲਵਾਮਾ ਵਿਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਹਮਲੇ ਅਤੇ ਬਾਲਾਕੋਟ ਵਿਚ ਜੈਸ਼ ਦੇ ਅੱਤਵਾਦੀ ਕੈਂਪ ਉਤੇ ਭਾਰਤ ਹਵਾਈ ਹਮਲੇ ਦੇ ਬਾਅਦ ਪਾਕਿਸਤਾਨ ਉਤੇ ਅੱਤਵਾਦੀਆਂ ਖਿਲਾਫ ਕਾਰਵਾਈ ਲਈ ਵਿਸ਼ਵ ਦਬਾਅ ਵਧਿਆ ਹੈ। ਇਸ ਦਬਾਅ ਕਾਰਨ ਪਾਕਿਸਤਾਨ ਨੇ ਪਿਛਲੇ ਕੁਝ ਦਿਨਾਂ ਵਿਚ ਕੁਝ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਸੰਰਗਾਨਿਆਂ ਖਿਲਾਫ ਕਾਰਵਾਈ ਕਰਨੀ ਸ਼ੁਰੂ ਕੀਤੀ ਹੈ।
ਇਸਲਾਮਾਬਾਦ ਵਿਚ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਪਾਕਿਸਤਾਨ ਵਿਚ ਪਾਬੰਦੀ ਵਾਲ ਸਮੂਹਾਂ ਦੇ ਹੁਣ ਤੱਕ 121 ਮੈਂਬਰਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡਿਨੋ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਮਰੀਕਾ ਇਨ੍ਹਾਂ ਕਦਮਾਂ ਉਤੇ ਧਿਆਨ ਦੇ ਰਿਹਾ ਹੈ ਅਤੇ ਸਾਡੀ ਪਾਕਿਸਤਾਨ ਨੂੰ ਫਿਰ ਤੋਂ ਅਪੀਲ ਹੈ ਕਿ ਉਹ ਅੱਤਵਾਦੀ ਸੰਗਠਨਾਂ ਖਿਲਾਫ ਲਗਾਤਾਰ ਅਤੇ ਸਥਾਈ ਕਦਮ ਚੁੱਕੇ ਜਿਸ ਨਾਲ ਭਵਿੱਖ ਵਿਚ ਹਮਲੇ ਰੁਕੇ ਅਤੇ ਖੇਤਰੀ ਸਥਿਰਤਾ ਨੂੰ ਵਧਾਵਾ ਮਿਲੇ।
ਉਨ੍ਹਾਂ ਕਿਹਾ ਕਿ ਅਸੀਂ ਫਿਰ ਅਪੀਲ ਕਰਦੇ ਹਾਂ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਪਾਲਣ ਕਰੇ ਅਤੇ ਅੱਤਵਾਦੀਆਂ ਦੀ ਪਨਾਹਗਾਹ ਨਸ਼ਟ ਕਰੇ ਤੇ ਉਨ੍ਹਾਂ ਦੀ ਵਿੱਤੀ ਮਦਦ ਨੂੰ ਰੋਕ। ਰਾਬਰਟ ਨੇ ਜੈਸ਼ ਦੇ ਸਰਗਨਾ ਮਸੂਦ ਅਜਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਸਬੰਧੀ ਪ੍ਰਸ਼ਨ ਦਾ ਸਿੱਧਾ ਉਤਰ ਨਹੀਂ ਦਿੱਤਾ, ਪ੍ਰੰਤੂ ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਉਸਦੇ ਸਹਿਯੋਗੀ ਅੱਤਵਾਦੀ ਸੰਗਠਨਾਂ ਅਤੇ ਉਸਦੇ ਸਰਗਾਨਿਆਂ ਦੀ ਸੰਯੁਕਤ ਰਾਸ਼ਟਰ ਦੀ ਸੂਚੀ ਨੂੰ ਅਪਡੇਟ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਮਸੂਦ ਅਜਹਰ ਅਤੇ ਜੈਸ਼ ਏ ਮੁਹੰਮਦ ਉਤੇ ਸਾਡੇ ਵਿਚਾਰਾਂ ਨਾਲ ਸਭ ਤੋਂ ਜਾਣੂ ਹਨ। ਜੈਸ਼ ਏ ਮੁਹੰਮਦ ਨੂੰ ਸੰਯੁਕਤ ਰਾਸ਼ਟਰ ਨੇ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ ਜੋ ਕਈ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਅਤੇ ਖੇਤਰੀ ਸਥਿਰਤਾ ਨੂੰ ਖਤਰਾ ਹੈ। ਮਸੂਦ ਅਜਹਰ ਜੈਸ਼ ਦਾ ਸੰਸਥਾਪਕ ਅਤੇ ਸਰਗਨਾ ਹੈ। ਇਸ ਵਿਚ, ਅਮਰੀਕਾ ਵਿਚ ਭਾਰਤ ਦੇ ਰਾਜਦੂਤ ਹਰਸ਼ਵਰਧਨ ਨੇ ਪ੍ਰਤੀਨਿਧੀ ਸਭਾ ਵਿਚ ਰਿਪਬਿਲਕਨ ਆਗੂ ਕੇਵਿਨ ਮੈਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਅੱਤਵਾਦ ਉਤੇ ਚਰਚਾ ਕੀਤੀ। ਮੀਟਿੰਗ ਬਾਅਦ ਰਿਪਬਲਕਿਨ ਆਗੂ ਨੇ ਕਿਹਾ ਕਿ ਅਸੀਂ ਅੱਤਵਾਦ ਦੇ ਖਿਲਾਫ ਮਜ਼ਬੂਤੀ ਨਾਲ ਖੜ੍ਹਾ ਹੋਣਾ ਚਾਹੁੰਦੇ ਹਾਂ ਅਤੇ ਦੋਵਾਂ ਦੇਸ਼ਾਂ ਵਿਚ ਵਪਾਰ ਸੁਧਾਰਨ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article