PUNJABMAILUSA.COM

ਅਮਰੀਕਾ ਨੇ ਪਾਕਿ ਨੂੰ ਮਿਲਣ ਵਾਲੀ 21 ਹਜ਼ਾਰ ਕਰੋੜ ਦੀ ਸੁਰੱਖਿਆ ਮਦਦ ਰੋਕੀ

 Breaking News

ਅਮਰੀਕਾ ਨੇ ਪਾਕਿ ਨੂੰ ਮਿਲਣ ਵਾਲੀ 21 ਹਜ਼ਾਰ ਕਰੋੜ ਦੀ ਸੁਰੱਖਿਆ ਮਦਦ ਰੋਕੀ

ਅਮਰੀਕਾ ਨੇ ਪਾਕਿ ਨੂੰ ਮਿਲਣ ਵਾਲੀ 21 ਹਜ਼ਾਰ ਕਰੋੜ ਦੀ ਸੁਰੱਖਿਆ ਮਦਦ ਰੋਕੀ
November 30
17:36 2018

ਵਾਸ਼ਿੰਗਟਨ, 30 ਨਵੰਬਰ (ਪੰਜਾਬ ਮੇਲ)-ਅਮਰੀਕਾ ਨੇ ਇਸ ਸਾਲ ਪਾਕਿਸਤਾਨ ਨੂੰ ਮਿਲਣ ਵਾਲੀ ਤਿੰਨ ਅਰਬ ਡਾਲਰ (ਕਰੀਬ 21 ਹਜ਼ਾਰ ਕਰੋੜ ਰੁਪਏ) ਦੀ ਸੁਰੱਖਿਆ ਮਦਦ ਰੋਕ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਵਿਚ ਅੱਤਵਾਦੀ ਸੰਗਠਨਾਂ ‘ਤੇ ਰੋਕ ਲਾਉਣ ਦੀ ਨਾਕਾਮੀ ਕਾਰਨ ਪਾਕਿਸਤਾਨ ਦੀ ਸੁਰੱਖਿਆ ਮਦਦ ਰੋਕਣ ਦਾ ਐਲਾਨ ਕੀਤਾ ਸੀ। ਟਰੰਪ ਪ੍ਰਸ਼ਾਸਨ ਨੇ ਤਦ ਇਹ ਅੰਕੜਾ 1.3 ਅਰਬ ਡਾਲਰ (ਕਰੀਬ ਨੌਂ ਹਜ਼ਾਰ ਕਰੋੜ ਰੁਪਏ) ਦਾ ਦੱਸਿਆ ਸੀ ਪ੍ਰੰਤੂ ਵੱਖ-ਵੱਖ ਫੰਡਿੰਗ ਸਰੋਤਾਂ ਤੋਂ ਮਿਲੇ ਸਾਰੇ ਅੰਕੜਿਆਂ ਦੇ ਆਧਾਰ ‘ਤੇ ਰੋਕੀ ਗਈ ਸੁਰੱਖਿਆ ਮਦਦ ਨੂੰ ਲੈ ਕੇ ਨਵੀਂ ਜਾਣਕਾਰੀ ਸਾਹਮਣੇ ਰੱਖੀ ਗਈ ਹੈ।
ਟਰੰਪ ਨੇ ਹਾਲ ਹੀ ਵਿਚ ਕਿਹਾ ਸੀ ਕਿ ਅਮਰੀਕਾ ਤੋਂ ਅਰਬਾਂ ਡਾਲਰ ਦੀ ਮਦਦ ਲੈਣ ਪਿੱਛੋਂ ਵੀ ਪਾਕਿਸਤਾਨ ਨੇ ਅੱਤਵਾਦੀਆਂ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਪਾਕਿਸਤਾਨ ਜਦ ਤਕ ਆਪਣੇ ਦੇਸ਼ ‘ਚ ਅੱਤਵਾਦੀ ਟਿਕਾਣਿਆਂ ‘ਤੇ ਕਾਰਵਾਈ ਨਹੀਂ ਕਰੇਗਾ ਤਦ ਤਕ ਉਸ ਨੂੰ ਕੋਈ ਮਦਦ ਨਹੀਂ ਮਿਲੇਗੀ। ਟਰੰਪ ਦੇ ਇਸ ਬਿਆਨ ਤੋਂ ਭੜਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਟਰੰਪ ਦੇ ਸਾਹਮਣੇ ਅੰਕੜੇ ਰੱਖਣ ਦੀ ਲੋੜ ਹੈ। ਅਸੀਂ ਅੱਤਵਾਦ ਖ਼ਿਲਾਫ਼ ਲੜਾਈ ਵਿਚ ਅਮਰੀਕਾ ਦਾ ਸਾਥ ਦਿੱਤਾ। ਇਸ ਲੜਾਈ ਵਿਚ 75 ਹਜ਼ਾਰ ਪਾਕਿਸਤਾਨੀਆਂ ਦੀ ਜਾਨ ਗਈ ਅਤੇ ਅਰਥ-ਵਿਵਸਥਾ ਨੂੰ 123 ਅਰਬ ਡਾਲਰ ਦਾ ਨੁਕਸਾਨ ਹੋਇਆ।
ਅਮਰੀਕਾ ਦੇ ਕਈ ਸੀਨੀਅਰ ਅਧਿਕਾਰੀਆਂ ਦਾ ਮੰਨਣਾ ਹੈ ਕਿ ਅਮਰੀਕਾ ਨਾਲ ਪਾਕਿਸਤਾਨ ਡਬਲ ਗੇਮ ਖੇਡ ਰਿਹਾ ਹੈ। ਉਹ ਹੱਕਾਨੀ ਨੈੱਟਵਰਕ, ਤਾਲਿਬਾਨ ਅਤੇ ਲਸ਼ਕਰ-ਏ-ਤੋਇਬਾ ਵਰਗੇ ਅੱਤਵਾਦੀ ਸੰਗਠਨਾਂ ਖ਼ਿਲਾਫ਼ ਕੋਈ ਸੰਤੁਸ਼ਟੀਜਨਕ ਕਾਰਵਾਈ ਨਹੀਂ ਕਰ ਰਿਹਾ।
ਓਬਾਮਾ ਦੇ ਕਾਰਜਕਾਲ ਤੋਂ ਸ਼ੁਰੂ ਹੋਈ ਸੀ ਸਖ਼ਤੀ ਦੀ ਮੰਗ
ਓਬਾਮਾ ਪ੍ਰਸ਼ਾਸਨ ਦੇ ਦੂਜੇ ਕਾਰਜਕਾਲ ਦੌਰਾਨ ਕਈ ਅਮਰੀਕੀ ਐੱਮ.ਪੀਜ਼ ਨੇ ਇਹ ਮੰਗ ਚੁੱਕਣੀ ਸ਼ੁਰੂ ਕੀਤੀ ਸੀ ਕਿ ਪਾਕਿਸਤਾਨ ਨੂੰ ਮਿਲਣ ਵਾਲੀ ਸੁਰੱਖਿਆ ਮਦਦ ਲਈ ਕਈ ਸ਼ਰਤਾਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਪ੍ਰੰਤੂ ਟਰੰਪ ਅਮਰੀਕਾ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਬਣ ਗਏ ਹਨ ਜਿਨ੍ਹਾਂ ਨੇ ਪਾਕਿਸਤਾਨ ਦੀ ਸੁਰੱਖਿਆ ਮਦਦ ਰੋਕਣ ਦਾ ਐਲਾਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article