PUNJABMAILUSA.COM

ਅਮਰੀਕਾ ਨੇ ਭਾਰਤ ਨੂੰ ਸੌਂਪੀ 271 ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ

ਅਮਰੀਕਾ ਨੇ ਭਾਰਤ ਨੂੰ ਸੌਂਪੀ 271 ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ

ਅਮਰੀਕਾ ਨੇ ਭਾਰਤ ਨੂੰ ਸੌਂਪੀ 271 ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ
March 24
21:43 2017

trump
ਵਾਸ਼ਿੰਗਟਨ, 24 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਭਾਰਤ ਨੂੰ 271 ਲੋਕਾਂ ਦੀ ਸੂਚੀ ਸੌਂਪਦੇ ਹੋਏ ਕਿਹਾ ਹੈ ਕਿ ਉਹ ਸਾਰੇ ਅਮਰੀਕਾ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਹਨ ਤੇ ਉਹ ਉਨ੍ਹਾਂ ਨੂੰ ਕੱਢਣਾ ਚਾਹੁੰਦਾ ਹੈ। ਹਾਲਾਂਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਹ ਸੂਚੀ ਸਵੀਕਾਰ ਨਾ ਕਰਦਿਆਂ ਅਮਰੀਕਾ ਤੋਂ ਇਨ੍ਹਾਂ ਵਿਅਕਤੀਆਂ ਸਬੰਧੀ ਹੋਰ ਜਾਣਕਾਰੀ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਇਨ੍ਹਾਂ 271 ਵਿਅਕਤੀਆਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਹੋਣ ਮਗਰੋਂ ਹੀ ਉਨ੍ਹਾਂ ਨੂੰ ਭਾਰਤ ਵਾਪਸ ਪਰਤਣ ਦਾ ਵੀਜ਼ਾ ਦਿੱਤਾ ਜਾਵੇਗਾ ਤਾਂ ਜੋ ਅਮਰੀਕੀ ਅਧਿਕਾਰੀ ਉਨ੍ਹਾਂ ਨੂੰ ਜੇਲ੍ਹ ਵਿੱਚ ਨਾ ਡੱਕਣ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜਸਭਾ ਵਿੱਚ ਪ੍ਰਸ਼ਨਕਾਲ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਨੇ ਕਿਹਾ ਕਿ ਪੂਰੀ ਜਾਂਚ ਹੋਣ ਮਗਰੋਂ ਹੀ ਉਨ੍ਹਾਂ 271 ਵਿਅਕਤੀਆਂ ਦੀ ਵਾਪਸੀ ਲਈ ਜ਼ਰੂਰੀ ਦਸਤਾਵੇਜ਼ ਜਾਰੀ ਕੀਤੇ ਜਾ ਸਕਣਗੇ। ਉਨ੍ਹਾਂ ਨੇ ਵੱਖ-ਵੱਖ ਮੈਂਬਰਾਂ ਵੱਲੋਂ ਪ੍ਰਗਟ ਕੀਤੀ ਗਈ ਚਿੰਤਾ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਟਰੰਪ ਪ੍ਰਸ਼ਾਸਨ ਦੇ ਸੱਤਾ ਵਿੱਚ ਆਉਣ ਬਾਅਦ ਅਮਰੀਕਾ ਦੀਆਂ ਨੀਤੀਆਂ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਸੁਸ਼ਮਾ ਨੇ ਕਿਹਾ ਕਿ ਐਚ-1ਬੀ ਵੀਜ਼ਾ, ਐਲ-1ਬੀ ਵੀਜ਼ਾ ਆਦਿ ਦੇ ਸਬੰਧ ਵਿੱਚ ਅਮਰੀਕੀ ਸੰਸਦ ‘ਕਾਂਗਰਸ’ ਵਿੱਚ ਚਾਰ ਬਿਲ ਪੇਸ਼ ਕੀਤੇ ਗਏ ਹਨ। ਹਾਲਾਂਕਿ ਉਹ ਬਿਲ ਅਜੇ ਤੱਕ ਪਾਸ ਨਹੀਂ ਹੋਏ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਅਮਰੀਕਾ ਵਿੱਚ ਕੰਮ ਕਰ ਰਹੇ ਭਾਰਤੀ ਆਈਟੀ ਪੇਸ਼ੇਵਰਾਂ ਦੀ ਨੌਕਰੀ ਦੀ ਸੁਰੱਖਿਆ ਅਤੇ ਐਚ-1ਬੀ ਵੀਜ਼ਾ ‘ਤੇ ਪਾਬੰਦੀ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਭਾਰਤ ਸਰਕਾਰ ਅਮਰੀਕਾ ਨਾਲ ਇਸ ਸਬੰਧ ਵਿੱਚ ਗੱਲ ਕਰ ਰਹੀ ਹੈ। ਸੁਸ਼ਮਾ ਸਵਰਾਜ ਨੇ ਕਿਹਾ, ”ਮੌਜੂਦਾ ਸਮੇਂ ਵਿੱਚ ਅਮਰੀਕੀ ਕਾਂਗਰਸ ਵਿੱਚ ਐਚ-1ਬੀ ਵੀਜ਼ਾ ਪਾਬੰਦੀ ਨੂੰ ਲੈ ਕੇ ਚਾਰ ਬਿਲ ਪੇਸ਼ ਕੀਤੇ ਗਏ ਹਨ। ਅਸੀਂ ਅਮਰੀਕਾ ਨਾਲ ਉਚ ਪੱਧਰ ‘ਤੇ ਇਸ ਸਬੰਧ ਵਿੱਚ ਗੱਲਬਾਤ ਕਰ ਰਹੇ ਹਾਂ। ਅਸੀਂ ਇਹ ਯਤਨ ਕਰ ਰਹੇ ਹਾਂ ਕਿ ਇਹ ਬਿਲ ਪਾਸ ਨਾ ਹੋਣ।” ਵਿਦੇਸ਼ ਮੰਤਰੀ ਨੇ ਕਿਹਾ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਵੀ ਅਮਰੀਕਾ ਦੀ ਐਚ-1ਬੀ ਵੀਜ਼ਾ ਨੀਤੀ ਵਿੱਚ ਉਤਾਰ-ਚੜਾਅ ਆਉਂਦਾ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਐਚ-1ਬੀ ਵੀਜ਼ਾ 1990 ਵਿੱਚ ਜਦੋਂ ਪਹਿਲੀ ਵਾਰ ਸ਼ੁਰੂ ਕੀਤਾ ਗਿਆ, ਤਦ ਇਸ ਦੀ ਹੱਦ 65000 ਸੀ। ਸਾਲ 2000 ਵਿੱਚ ਇਸ ਨੂੰ ਤਿੰਨ ਸਾਲ ਲਈ 1 ਲੱਖ 95 ਹਜ਼ਾਰ ਕਰ ਦਿੱਤਾ ਗਿਆ। ਅਮਰੀਕਾ ਨੇ ਸਾਲ 2004 ਵਿੱਚ ਵੀਜ਼ਾ ਦੀ ਗਿਣਤੀ ਫਿਰ 65000 ਕਰ ਦਿੱਤੀ। ਇਸ ਲਈ ਇਸ ਨੀਤੀ ਵਿੱਚ ਡੋਨਾਲਡ ਟਰੰਪ ਸਰਕਾਰ ਤੋਂ ਪਹਿਲਾਂ ਹੀ ਉਤਾਰ-ਚੜਾਅ ਹੁੰਦਾ ਰਹਿੰਦਾ ਹੈ। ਵਿਦੇਸ਼ ਮੰਤਰੀ ਨੇ ਸਦਨ ਨੂੰ ਇਹ ਵੀ ਦੱਸਿਆ ਕਿ ਅਮਰੀਕਾ ਵਿੱਚ ਕੰਮ ਕਰਨ ਵਾਲੇ ਭਾਰਤੀਆਂ ਦੇ ਪਤੀ-ਪਤਨੀ ਨੂੰ ਦਿੱਤੀ ਗਈ ਵੀਜ਼ਾ ਸਹੂਲਤ ਨੂੰ ਅਮਰੀਕਾ ਨੇ ਅਜੇ ਤੱਕ ਵਾਪਸ ਨਹੀਂ ਲਿਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article