PUNJABMAILUSA.COM

ਅਮਰੀਕਾ ਨੇ ਮਸੂਦ ਅਜ਼ਹਰ ਨੂੰ ਦੱਸਿਆ ਖਲਨਾਇਕ

ਅਮਰੀਕਾ ਨੇ ਮਸੂਦ ਅਜ਼ਹਰ ਨੂੰ ਦੱਸਿਆ ਖਲਨਾਇਕ

ਅਮਰੀਕਾ ਨੇ ਮਸੂਦ ਅਜ਼ਹਰ ਨੂੰ ਦੱਸਿਆ ਖਲਨਾਇਕ
November 09
16:52 2017

* ਕੌਮਾਂਤਰੀ ਅੱਤਵਾਦੀਆਂ ਐਲਾਨਣ ਦੀ ਕੀਤੀ ਵਕਾਲਤ
ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ)-ਅਮਰੀਕਾ ਨੇ ਪਾਕਿਸਤਾਨ ‘ਚ ਰਹਿਣ ਵਾਲੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਨੂੰ ਖਲਨਾਇਕ ਦੱਸਿਆ ਹੈ। ਨਾਲ ਹੀ ਕਿਹਾ ਹੈ ਕਿ ਉਸ ਨੂੰ ਕੌਮਾਂਤਰੀ ਅੱਤਵਾਦੀ ਐਲਾਨਿਆ ਜਾਣਾ ਚਾਹੀਦਾ ਹੈ ਜਦਕਿ ਚੀਨ ਪਠਾਨਕੋਟ ਏਅਰਬੇਸ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਮਸੂਦ ਨੂੰ ਅੱਤਵਾਦੀ ਐਲਾਨਣ ਦੀ ਕੋਸ਼ਿਸ਼ ‘ਚ ਰੁਕਾਵਟ ਪਾ ਦਿੰਦਾ ਹੈ। ਪਿਛਲੇ ਹਫ਼ਤੇ ਚੀਨ ਨੇ ਉਸ ਨੂੰ ਕੌਮਾਂਤਰੀ ਅੱਤਵਾਦੀ ਸੂਚੀ ਵਿਚ ਸ਼ਾਮਿਲ ਕਰਨ ਦੀ ਅਮਰੀਕਾ, ਫਰਾਂਸ ਅਤੇ ਬਰਤਾਨੀਆ ਦੀ ਤਜਵੀਜ਼ ਨੂੰ ਚੌਥੀ ਵਾਰ ਰੋਕ ਦਿੱਤਾ। ਮਸੂਦ ਦਾ ਸੰਗਠਨ ਜੈਸ਼-ਏ-ਮੁਹੰਮਦ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੰਯੁਕਤ ਰਾਸ਼ਟਰ ਸੂਚੀ ਵਿਚ ਸ਼ਾਮਿਲ ਹੈ।
ਅਮਰੀਕੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੀਦਰ ਨੌਅਰਟ ਨੇ ਕਿਹਾ ਕਿ ਨਿਸ਼ਚਿਤ ਰੂਪ ਨਾਲ ਸਾਡਾ ਮੰਨਣਾ ਹੈ ਕਿ ਮਸੂਦ ਇਕ ਖਲਨਾਇਕ ਹੈ। ਅਸੀਂ ਚਾਹੁੰਦੇ ਹਾਂ ਕਿ ਉਸ ਦਾ ਨਾਂ ਕੌਮਾਂਤਰੀ ਅੱਤਵਾਦੀਆਂ ਦੀ ਸੂਚੀ ਵਿਚ ਹੋਵੇ। ਨੌਅਰਟ ਪ੍ਰੈੱਸ ਕਾਨਫਰੰਸ ਦੌਰਾਨ ਚੀਨ ਵੱਲੋਂ ਚੁੱਕੇ ਗਏ ਕਦਮ ਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਮਸੂਦ ਅਤੇ ਉਸ ਦੇ ਸੰਗਠਨ ਨੂੰ ਪਾਬੰਦੀ ਵਾਲੀ ਸੂਚੀ ਵਿਚ ਸ਼ਾਮਲ ਕਰਨ ਲਈ ਕਮੇਟੀ ‘ਚ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜੈਸ਼ ਨੂੰ ਅਮਰੀਕੀ ਕਾਨੂੰਨ ਤਹਿਤ ਵਿਦੇਸ਼ੀ ਅੱਤਵਾਦੀ ਸੰਗਠਨ ਮੰਨਦੇ ਹਾਂ।
ਜ਼ਿਕਰਯੋਗ ਹੈ ਕਿ ਯੂ.ਐੱਨ. ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਚੀਨ ਨੇ ਪ੍ਰੀਸ਼ਦ ਨੂੰ ਅਲਕਾਇਦਾ ਪਾਬੰਦੀ ਕਮੇਟੀ ਦੇ ਤਹਿਤ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ ਭਾਰਤ ਦੀ ਤਜਵੀਜ਼ ਨੂੰ ਕਈ ਵਾਰ ਰੋਕ ਦਿੱਤਾ। ਉਸ ਨੇ ਅਗਸਤ ਵਿਚ ਜੈਸ਼ ਸਰਗਨਾ ਨੂੰ ਕੌਮਾਂਤਰੀ ਅੱਤਵਾਦੀ ਦੀ ਸੂਚੀ ਵਿਚ ਸ਼ਾਮਿਲ ਕਰਨ ਦੀ ਅਮਰੀਕਾ, ਫਰਾਂਸ ਅਤੇ ਬਰਤਾਨੀਆ ਹਮਾਇਤੀ ਤਜਵੀਜ਼ ਨੂੰ ਤਕਨੀਕੀ ਰੂਪ ਨਾਲ ਤਿੰਨ ਮਹੀਨੇ ਲਈ ਰੋਕ ਦਿੱਤਾ ਸੀ। ਇਸ ਤੋਂ ਪਹਿਲਾਂ ਫਰਵਰੀ ‘ਚ ਚੀਨ ਨੇ ਇਸ ਸਬੰਧ ‘ਚ ਤਜਵੀਜ਼ ਨੂੰ ਰੋਕਿਆ ਸੀ। ਕੌਮਾਂਤਰੀ ਅੱਤਵਾਦੀ ਦੀ ਸੂਚੀ ਵਿਚ ਸ਼ਾਮਿਲ ਹੋਣ ‘ਤੇ ਮਸੂਦ ਅਜ਼ਹਰ ਦੀ ਜਾਇਦਾਦ ਜ਼ਬਤ ਹੋ ਜਾਵੇਗੀ ਅਤੇ ਉਸ ‘ਤੇ ਯਾਤਰਾ ਪਾਬੰਦੀ ਲੱਗ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article