ਅਮਰੀਕਾ ਫਿਰ ਸ਼ਾਮਲ ਹੋਵੇਗਾ ਵਿਸ਼ਵ ਸਿਹਤ ਸੰਗਠਨ ‘ਚ

49
Share

ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਨੂੰ ਪਲਟਦੇ ਹੋਏ ਐਲਾਨ ਕੀਤਾ ਹੈ ਕਿ ਅਮਰੀਕਾ ਵਿਸ਼ਵ ਸਿਹਤ ਸੰਗਠਨ ਵਿੱਚ ਮੁੜ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ‘ਤੇ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ  ਚੀਨ ਦਾ ਪੱਖ ਪੂਰਨ ਦਾ ਦੋਸ਼ ਲਾਉਂਦੇ ਹੋਏ ਖੁਦ ਨੂੰ ਅਲੱਗ ਕਰ ਲਿਆ ਸੀ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦੋਸ਼ ਲਾਇਆ ਸੀ ਕਿ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰੀ ਦੁਨੀਆ ਨੂੰ ਗੁਮਰਾਹ ਕੀਤਾ ਹੈ, ਜਿਸ ਕਾਰਨ ਇਸ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦੀ ਜਾਨ ਚਲੀ ਗਈ। ਬਾਇਡਨ ਨੇ ਕਿਹਾ ਕਿ ਉਨ•ਾਂ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਵਿਸ਼ਵ ਸਿਹਤ ਸੰਗਠਨ ਵਿੱਚ ਮੁੜ ਸ਼ਾਮਲ ਹੋਣ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬਾਕੀ ਦੁਨੀਆ ਅਤੇ ਅਸੀਂ ਇਕੱਠੇ ਮਿਲ ਕੇ ਕੰਮ ਕਰੀਏ।
ਚੀਨ ਦੇ ਮੁੱਦੇ ‘ਤੇ ਬਾਇਡਨ ਨੇ ਕਿਹਾ ਕਿ ਉਸ ਨੂੰ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ ਅਤੇ ਉਸੇ ਤਹਿਤ ਕੰਮ ਕਰਨਾ ਹੋਵੇਗਾ। ਦਰਅਸਲ, ਰਾਸ਼ਟਰਪਤੀ ਚੋਣਾਂ ਦੀ ਬਹਿਸ ਦੌਰਾਨ ਬਾਇਡਨ ਨੇ ਇਹ ਗੱਲ ਕਹੀ ਸੀ।


Share