PUNJABMAILUSA.COM

ਅਮਰੀਕਾ ਭਾਰਤ-ਚੀਨ ਵਿਵਾਦ ਤੋਂ ‘ਫ਼ਿਕਰਮੰਦ’

ਅਮਰੀਕਾ ਭਾਰਤ-ਚੀਨ ਵਿਵਾਦ ਤੋਂ ‘ਫ਼ਿਕਰਮੰਦ’

ਅਮਰੀਕਾ ਭਾਰਤ-ਚੀਨ ਵਿਵਾਦ ਤੋਂ ‘ਫ਼ਿਕਰਮੰਦ’
August 12
21:37 2017

ਵਾਸ਼ਿੰਗਟਨ, 12 ਅਗਸਤ (ਪੰਜਾਬ ਮੇਲ)– ਇੱਕ ਅਮਰੀਕੀ ਰੱਖਿਆ ਮਾਹਰ ਦਾ ਕਹਿਣਾ ਹੈ ਕਿ ਡੋਕਲਾਮ ਵਿਵਾਦ ਸਬੰਧੀ ਭਾਰਤ ਨੇ ਇੱਕ ‘ਸੂਝਵਾਨ ਤਾਕਤ’ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਜਦਕਿ ਭਾਰਤ ਮੁਕਾਬਲੇ ਚੀਨ ਦਾ ਰਵੱਈਆ ‘ਹੋਛਾ’ ਜਾਪ ਰਿਹਾ ਹੈ। ਪਿਛਲੇ ਪੰਜਾਹ ਦਿਨਾਂ ਤੋਂ ਡੋਕਲਾਮ ਮਸਲੇ ’ਤੇ ਭਾਰਤ ਤੇ ਚੀਨ ਦੇ ‘ਸਿੰਙ’ ਫ਼ਸੇ ਹੋਏ ਹਨ। ਭਾਰਤੀ ਫ਼ੌਜ ਨੇ ਇਸ ਇਲਾਕੇ ਵਿੱਚ ਚੀਨੀ ਫ਼ੌਜ ਨੂੰ ਸੜਕ ਬਣਾਉਣ ਤੋਂ ਰੋਕ ਦਿੱਤਾ ਸੀ। ਦੂਜੇ ਬੰਨੇ ਅਮਰੀਕਾ ਦੇ ਇੱਕ ਸੀਨੀਅਰ ਕਮਾਂਡਰ ਦਾ ਕਹਿਣਾ ਹੈ ਕਿ ਡੋਕਲਾਮ ਮਸਲਾ ਬਹੁਤ ਅਹਿਮ ਹੈ ਤੇ ਭਾਰਤ ਅਤੇ ਚੀਨ ਦੋਵਾਂ ਨੂੰ ’ਕੱਠਿਆਂ ਕੰਮ ਕਰਦਿਆਂ ਇਸ ਨੂੰ ਕੂਟਨੀਤਕ ਢੰਗ ਨਾਲ ਹੱਲ ਕਰ ਲੈਣਾ ਚਾਹੀਦਾ ਹੈ।
ਯੂਐਸ ਨੇਵਲ ਵਾਰ ਕਾਲਜ ਦੇ ਪ੍ਰੋਫੈਸਰ ਜੇਮਜ਼ ਆਰ ਹੋਲਮਜ਼ ਨੇ ਕਿਹਾ ਕਿ ਇਸ ਵਿਵਾਦ ਸਬੰਧੀ ਭਾਰਤ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਿਲਕੁਲ ਸਹੀ ਰਹੀ ਹੈ। ਭਾਰਤ ਨੇ ਨਾ ਤਾਂ ਇਸ ਮਸਲੇ ਤੋਂ ਹੱਥ ਖਿੱਚੇ ਹਨ ਤੇ ਨਾ ਹੀ ਚੀਨ ਵਾਂਗ ਵੱਧ ਚੜ੍ਹ ਕੇ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ‘ਅਜੀਬ’ ਹੈ ਕਿ ਚੀਨ ਆਪਣੇ ਸਭ ਤੋਂ ਵੱਡੇ ਗੁਆਂਢੀ ਨਾਲ ਸਰਹੱਦੀ ਵਿਵਾਦ ਜਾਰੀ ਰੱਖਣ ਦਾ ਚਾਹਵਾਨ ਹੈ।
ਹੋਮਜ਼ ਨੇ ਕਿਹਾ, ‘ਜੇ ਚੀਨ ਸਮੁੰਦਰੀ ਨੀਤੀ ਸਬੰਧੀ ‘ਹਮਲਾਵਰ’ ਰੁਖ਼ ਅਖ਼ਤਿਆਰ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੀ ਜ਼ਮੀਨੀ ਸਰਹੱਦਾਂ ਇਸ ਹੱਦ ਤੱਕ ਸੁਰੱਖਿਅਤ ਕਰ ਲੈਣੀਆਂ ਚਾਹੀਦੀਆਂ ਹਨ ਕਿ ਜੇ ਉਸ ਨੂੰ ਗੁਆਂਢੀਆਂ ਦੀ ‘ਹਮਲਾਵਰ ਪਹੁੰਚ’ ਦਾ ਸਾਹਮਣਾ ਕਰਨਾ ਪਵੇ ਤਾਂ ਉਸ ਨੂੰ ਕੋਈ ਫ਼ਿਕਰ ਨਾ ਹੋਵੇ।
ਪ੍ਰੋਫੈਸਰ ਨੇ ਆਖਿਆ ਕਿ ‘ਲਾਗਤ ਤੇ ਫਾਇਦੇ’ ਦੇ ਮੁਲਾਂਕਣ ਦੇ ਆਧਾਰ ’ਤੇ ਭਾਰਤ ਨਾਲ ਵੈਰ ਤਰਕਸੰਗਤ ਕਦਮ ਨਹੀਂ ਹੈ। ਜਦੋਂ ਉਨ੍ਹਾਂ ਨੇ ਪੁੱਛਿਆ ਗਿਆ ਕਿ ਅਮਰੀਕਾ ਹੁਣ ਤੱਕ ਇਸ ਮਸਲੇ ’ਤੇ ਚੁੱਪ ਕਿਉਂ ਰਿਹਾ ਤਾਂ ਉਨ੍ਹਾਂ ਆਖਿਆ ਮੌਜੂਦਾ ਪ੍ਰਸ਼ਾਸਨ ਕੋਲ ਇਸ ਵੇੇਲੇ ਕਰਨ ਨੂੰ ਬਹੁਤ ਕੁਝ ਹੈ। ਉਧਰ ਅਮਰੀਕੀ ਪੈਸੇਫਿਕ ਕਮਾਂਡ ਦੇ ਕਮਾਂਡਰ ਐਡਮਿਰਲ ਹੈਰੀ ਬੀ ਹੈਰਿਸ ਨੇ ਅਮਰੀਕੀ ਗ੍ਰਹਿ ਵਿਭਾਗ ਦੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਆਪਣੇ ਸਬੰਧ ਕੂਟਨੀਕਤ ਢੰਗ ਨਾਲ ਸੁਧਾਰਨੇ ਚਾਹੀਦੇ ਹਨ। ਪੀਟੀਆਈ ਨਾਲ ਗੱਲਬਾਤ ਦੌਰਾਨ ਸ੍ਰੀ ਹੈਰਿਸ ਨੇ ਆਖਿਆ ਕਿ ਜਦੋਂ ਦੋ ਵੱਡੀਆਂ ਤਾਕਤਾਂ ਇੱਕ ਸਾਂਝੀ ਸਰਹੱਦ ’ਤੇ ਆਹਮੋ-ਸਾਹਮਣੇ ਹੋ ਜਾਣ ਤਾਂ ਮਸਲੇ ’ਤੇ ਗ਼ੌਰ ਦੀ ਲੋੜ ਹੁੰਦੀ ਹੈ ਤੇ ਬਿਨਾਂ ਸ਼ੱਕ ਹਾਲਤ ਖ਼ਤਰਨਾਕ ਵੀ ਹੋ ਸਕਦੇ ਹਨ। ਉਹ ਆਪਣੇ ਕੌਮੀ ਆਗੂਆਂ ਦੇ ਵਿਚਾਰ ਹੀ ਸਾਂਝੇ ਕਰਨਾ ਚਾਹੁੰਦੇ ਹਨ ਤੇ ਅਮਰੀਕੀ ਆਗੂਆਂ ਦਾ ਮੰਨਣਾ ਹੈ ਕਿ ਦੋਵੇਂ ਦੇਸ਼ਾਂ ਨੂੰ ਕੂਟਨੀਤੀ ਦੇ dalai_lamaਰਾਹ ਪੈ ਕੇ ਸਰਹੱਦੀ ਤਣਾਅ ਘਟਾਉਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article